
ਕਿਹਾ, ਬਹੁਤ ਜ਼ਰੂਰੀ ਛੁੱਟੀ ਲਈ ਸਮਰੱਥ ਅਧਿਕਾਰੀ ਤੋਂ ਲਈ ਜਾਵੇ ਆਗਿਆ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਜਲਾਸ ਇਸ ਮਹੀਨੇ ਹੀ ਹੋਣ ਜਾ ਰਿਹਾ ਹੈ ਜਿਸ ਦੇ ਮੱਦੇਨਜ਼ਰ ਹੁਣ ਵਿਧਾਨ ਸਭਾ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
notification
ਇਹ ਛੁੱਟੀਆਂ ਰੱਦ ਕਰਨ ਬਾਰੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਵਿਧਾਨ ਸਭਾ ਇਜਲਾਸ ਦੌਰਾਨ ਕੰਮ-ਕਾਰ 'ਚ ਕੋਈ ਰੁਕਾਵਟ ਨਾ ਆਵੇ ਇਸ ਕਾਰਨ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿਤੀਆਂ ਗਈਆਂ ਹਨ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੂੰ ਬਹੁਤ ਜ਼ਰੂਰੀ ਛੁੱਟੀ ਚਾਹੀਦੀ ਹੈ ਤਾਂ ਉਹ ਸਮਰੱਥ ਅਧਿਕਾਰੀ ਤੋਂ ਪ੍ਰਵਾਨ ਕਰਵਾ ਸਕਦੇ ਹਨ। ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।