
ਸਾਬਕਾ ਵਿਧਾਇਕ ਨੇ ਅਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਬਠਿੰਡਾ ਸ਼ਹਿਰੀ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਵਾਲੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬੁੱਧਵਾਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਵਿਧਾਇਕ ਨੇ ਅਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਹੈ।
ਸਾਬਕਾ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਅਸਤੀਫੇ ਵਿਚ ਲਿਖਿਆ ਕਿ ਮੈਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ 15 ਸਾਲਾਂ ਤੋਂ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਪਾਰਟੀ ਦੀ ਸੇਵਾ ਕੀਤੀ ਹੈ।