ਹੋਲਾ-ਮਹੱਲਾ ਦੇਖਣ ਲਈ ਅਨੰਦਪੁਰ ਸਾਹਿਬ ਜਾ ਰਹੇ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ
Published : Mar 16, 2022, 1:12 pm IST
Updated : Mar 16, 2022, 2:05 pm IST
SHARE ARTICLE
Photo
Photo

ਭੋਗਪੁਰ ਦੇ ਪਿੰਡ ਸੱਗਰਾਂਵਾਲੀ ਦੇ ਰਹਿਣ ਵਾਲੇ ਸਨ ਮ੍ਰਿਤਕ ਨੌਜਵਾਨ

 

ਅਨੰਦਪੁਰ ਸਾਹਿਬ : ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ 3 ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਪਿੰਡ ਸੱਗਰਾਂਵਾਲੀ ਦੇ 2 ਸਕੇ ਭਰਾ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਪ੍ਰਿੰਸ ਲੁਬਾਣਾ ਬੀਤੀ ਕੱਲ੍ਹ ਸ੍ਰੀ ਆਨੰਦਪੁਰ ਸਾਹਿਬ ਹੋਲਾ-ਮਹੱਲਾ ਦੇਖਣ ਲਈ ਇਕ ਮੋਟਰਸਾਈਕਲ 'ਤੇ ਘਰੋਂ ਗਏ ਸਨ।

PHOTOPHOTO

ਜਿੱਥੇ ਬੁੱਧਵਾਰ ਨੂਰਪੁਰਬੇਦੀ ਰੋਡ 'ਤੇ ਕਾਹਲਵਾਂ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ ਅਤੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

PHOTO
PHOTO

ਮ੍ਰਿਤਕਾਂ ਦੀਆਂ ਲਾਸ਼ਾਂ ਸ੍ਰੀ ਅਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਰੱਖੀਆਂ ਗਈਆਂ ਹਨ। ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਚੁੱਕੇ ਹਨ। ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਸਵਿੰਦਰ ਕੌਰ ਤੇ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੋਵੇਂ ਸਕੇ ਭਰਾ ਘਰ ਦਾ ਗੁਜ਼ਾਰਾ ਚਲਾਉਣ ਲਈ ਭੋਗਪੁਰ 'ਚ ਨਿੱਜੀ ਦੁਕਾਨਾਂ 'ਤੇ ਕੰਮ ਕਰਦੇ ਸਨ ਤੇ ਤਿੰਨਾਂ ਨੌਜਵਾਨਾਂ ਦੀ ਮੌਤ ਹੋਣ ਨਾਲ ਪਿੰਡ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement