ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਮਿਲਿਆ ਵੱਡਾ ਹੁਲਾਰਾ
Published : Mar 16, 2023, 5:28 pm IST
Updated : Mar 16, 2023, 5:29 pm IST
SHARE ARTICLE
photo
photo

ਪੰਜਾਬ ਦੇ ਪਹਿਲੇ ਝੋਨੇ ਦੀ ਪਰਾਲੀ ਆਧਾਰਿਤ ਟੋਰੋਫੈਕਸ਼ਨ ਪਲਾਂਟ ਨੂੰ ਮਿਲੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਿੱਤੀ ਸਹਾਇਤਾ: ਮੀਤ ਹੇਅਰ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੋਰਡ ਦੇ ਯਤਨਾਂ ਸਦਕਾ ਇਕ ਉਦਯੋਗਿਕ ਇਕਾਈ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਪੋਲੇਟਾਈਜ਼ੇਸ਼ਨ ਅਤੇ ਟੋਰੋਟੈਕਸ਼ਨ ਪਲਾਂਟ ਦੀ ਸਥਾਪਨਾ ਲਈ ਵਾਤਾਵਰਣ ਸੁਰੱਖਿਆ ਚਾਰਜ ਫੰਡਾਂ ਦੇ ਤਹਿਤ ਇੱਕ ਵਾਰ ਵਿੱਤੀ ਸਹਾਇਤਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਅਤੇ ਟੋਰੇਫੈਕਸ਼ਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਬੋਰਡਾਂ ਦੇ ਲਗਾਤਾਰ ਅਤੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੀਆਂ ਤਿੰਨ ਉਦਯੋਗਿਕ ਇਕਾਈਆਂ ਨੇ ਕੇਂਦਰੀ ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬੋਰਡ ਦੇ ਪੋਰਟਲ 'ਤੇ ਅਪਲਾਈ ਕੀਤਾ ਹੈ। ਤਿੰਨ ਯੂਨਿਟਾਂ ਵਿੱਚੋਂ ਬੋਰਡ ਦੀਆਂ ਸਿਫ਼ਾਰਸ਼ਾਂ ਉੱਤੇ ਮੈਸਰਜ਼ ਏ.ਬੀ. ਟਿਊਲਸ਼ ਪਿੰਡ ਢੈਪਈ, ਭੀਖਲੀ (ਜ਼ਿਲਾ) ਨੂੰ 3 ਟੀਪੀਐਚ ਦੀ ਸਮਰੱਥਾ ਵਾਲੇ ਝੋਨੇ ਦੀ ਪਰਾਲੀ ਅਧਾਰਤ ਟੋਰੀਫੈਕਸ਼ਨ ਪਲਾਂਟ ਸਥਾਪਤ ਕਰਨ ਲਈ ਕੇਂਦਰੀ ਬੋਰਡ ਤੋਂ 81,85,805 ਰੁਪਏ ਦੀ ਵਿੱਤੀ ਸਹਾਇਤਾ ਸਫਲਤਾਪੂਰਵਕ ਪ੍ਰਾਪਤ ਹੋਈ ਹੈ ਜੋ ਕਿ ਉਦਯੋਗ ਦੀ ਲਾਗਤ (2,04,64,513 ਰੁਪਏ) ਦਾ 40 ਫੀਸਦੀ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਇਸ ਐਕਸ-ਸੀਟੂ ਪ੍ਰਬੰਧਨ ਅਤੇ ਸੂਬੇ ਵਿੱਚ ਅਜਿਹੇ ਯੂਨਿਟਾਂ ਦੀ ਸਥਾਪਨਾ ਨਾਲ ਝੋਨੇ ਦੀ ਪਰਾਲੀ ਅਧਾਰਿਤ ਥਰਮਲ ਪਾਵਰ ਪਲਾਂਟਾਂ ਨੂੰ ਪਰਾਲੀ ਅਧਾਰਿਤ ਰਾਜ ਦੇ ਅੰਦਰ ਹੀ ਉਪਲਬਧ ਹੋ ਜਾਵੇਗੀ ਅਤੇ ਖੁੱਲ੍ਹੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਵਿੱਚ ਕਮੀ ਆਵੇਗੀ।ਅਜਿਹੇ ਪੈਲੇਟਾਈਜ਼ੇਸ਼ਨ/ਟੋਰੋਟੈਕਸ਼ਨ ਪਲਾਂਟਾਂ ਦੀ ਸਥਾਪਨਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਨਾਲ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਜਿਸ ਨਾਲ ਸੂਬੇ ਵਿੱਚ ਪੈਦਾ ਹੋ ਰਹੀ ਝੋਨੇ ਦੀ ਪਰਾਲੀ ਦੀ ਵਰਤੋਂ ਵਿੱਚ ਕਾਫੀ ਵਾਧਾ ਹੋਵੇਗਾ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement