ਕੋਟਕਪੂਰਾ ਗੋਲੀਕਾਂਡ: ਪ੍ਰਕਾਸ਼ ਸਿੰਘ ਬਾਦਲ ਨੂੰ ਇਨ੍ਹਾਂ ਸ਼ਰਤਾਂ ਤਹਿਤ ਮਿਲੀ ਜ਼ਮਾਨਤ 
Published : Mar 16, 2023, 7:40 pm IST
Updated : Mar 16, 2023, 7:40 pm IST
SHARE ARTICLE
Parkash Singh Badal
Parkash Singh Badal

IG ਪਰਮਰਾਜ ਸਿੰਘ ਉਮਰਾਨੰਗਲ ਵੀ ਅਗਾਊਂ ਜ਼ਮਾਨਤ ਲਈ ਪਹੁੰਚੇ ਅਦਾਲਤ 

ਫਰੀਦਕੋਟ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਦੀ ਅਗਾਊਂ ਜ਼ਮਾਨਤ ’ਤੇ ਫਰੀਦਕੋਟ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ ਜਦਕਿ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ। ਹੁਣ ਸੁਖਬੀਰ ਸਿੰਘ ਬਾਦਲ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ ਪਰ ਗ੍ਰਿਫ਼ਤਾਰੀ ਤੋਂ ਬਚਣ ਲਈ ਉਹਨਾਂ ਕੋਲ ਫਿਲਹਾਲ ਹਾਈ ਕੋਰਟ ਜਾਣ ਦਾ ਵਿਕਲਪ ਹੈ।  

ਇਹ ਫੈਸਲਾ ਫਰੀਦਕੋਟ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਸੁਣਾਇਆ ਹੈ। ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਦੀ ਅਗਾਊਂ ਜ਼ਮਾਨਤ ਅਰਜ਼ੀ ਵੀ ਰੱਦ ਹੋ ਗਈ ਹੈ। ਦੱਸ ਦਈਏ ਕਿ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੁੱਝ ਸ਼ਰਤਾਂ ਅਧੀਨ ਇਹ ਅਗਾਊਂ ਜ਼ਮਾਨਤ ਮਿਲੀ ਹੈ। ਉਹਨਾਂ ਨੂੰ ਸ਼ਰਤਾਂ ਵਿਚ ਕਿਹਾ ਗਿਆ ਹੈ ਕਿ ਉਹ ਬਿਨ੍ਹਾਂ ਇਜ਼ਾਜਤ ਦੇ ਵਿਦੇਸ਼ ਜਾਣ ਲਈ ਮਾਨਯੋਗ ਅਦਾਲਤ ਤੋਂ ਆਗਿਆ ਲੈ ਕੇ ਹੀ ਵਿਦੇਸ਼ ਜਾਣ। 

ਇਸ ਦੇ ਨਾਲ ਹੀ ਉਹਨਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਰੈਂਡਰ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ ਤੇ ਕਿਹਾ ਗਿਆ ਹੈ ਕਿ ਗ੍ਰਿਫ਼ਤਾਰੀ ਹੋਣ ਦੀ ਸੂਰਤ ਵਿਚ 5 ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਹੀ ਜ਼ਮਾਨਤ ਮਿਲੇਗੀ। ਅਦਾਲਤ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਮਾਮਲੇ ਸਬੰਧੀ ਕਿਸੇ ਵੀ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨ। 

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਮਾਮਲੇ ਵਿਚ IG ਪਰਮਰਾਜ ਸਿੰਘ ਉਮਰਾਨੰਗਲ ਨੇ ਵੀ ਹੁਣ ਗ੍ਰਿਫ਼ਤਾਰੀ ਦੇ ਡਰੋਂ ਫਰੀਦਕੋਟ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ। ਉਹਨਾਂ ਦੀ ਇਸ ਜ਼ਮਾਨਤ ਅਰਜ਼ੀ 'ਤੇ 20 ਮਾਰਚ ਨੂੰ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਵਿਚ ਨਾਮਜ਼ਦ ਫਰੀਦਕੋਟ ਦੇ ਤਤਕਾਲੀ SSP ਸੁਖਮਿੰਦਰ ਸਿੰਘ ਮਾਨ ਨੂੰ ਮੁਕੱਦਮਾਂ ਨੰਬਰ 192/2015 ਵਿਚ ਅਗਾਊਂ ਜ਼ਮਾਨਤ ਮਿਲੀ ਹੈ। 

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤੀ ਗਈ ਚਾਰਜਸ਼ੀਟ 'ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।

ਕੋਟਕਪੂਰਾ ਗੋਲੀ ਕਾਂਡ ਵਿਚ SIT ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮਿੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।

ਚਾਰਜਸ਼ੀਟ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਵਜੋਂ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਿਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement