ਡਾ. ਅੰਬੇਡਕਰ ਉਤਸਵ ਧਾਮ ਪ੍ਰਾਜੈਕਟ ਤਹਿਤ 49 ਪਿੰਡਾਂ ’ਚ ਕਮਿਊਨਿਟੀ ਸੈਂਟਰ ਬਣਾਏਗੀ ਪੰਜਾਬ ਸਰਕਾਰ
Published : Mar 16, 2023, 10:35 am IST
Updated : Mar 16, 2023, 10:35 am IST
SHARE ARTICLE
Dr. Baljit Kaur
Dr. Baljit Kaur

ਅਨੁਮਾਨਿਤ 12 ਕਰੋੜ 25 ਲੱਖ ਰੁਪਏ ਦੀ ਆਵੇਗੀ ਲਾਗਤ: ਡਾ. ਬਲਜੀਤ ਕੌਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਾ. ਅੰਬੇਡਕਰ ਉਤਸਵ ਧਾਮ ਪ੍ਰਾਜੈਕਟ ਤਹਿਤ ਸੂਬੇ ਦੇ 49 ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣਾਉਣ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਧੀਨ ਸ਼ੁਰੂ ਕੀਤੇ ਗਏ ਡਾ. ਅੰਬੇਦਕਰ ਉਤਸਵ ਧਾਮ ਪ੍ਰਾਜੈਕਟ ਤਹਿਤ ਬਣਾਏ ਜਾਣਗੇ।

ਇਹ ਵੀ ਪੜ੍ਹੋ: ਅਮਰੀਕਾ ਵਿਚ ਪੰਜਾਬੀਆਂ ਨੂੰ ਰਾਹਤ! ਨੌਕਰੀ ਜਾਣ ਤੋਂ ਬਾਅਦ ਹੁਣ 180 ਦਿਨ ਹੋਰ ਰੁਕ ਸਕਣਗੇ ਪ੍ਰਵਾਸੀ

ਉਨ੍ਹਾਂ ਦੱਸਿਆ ਕਿ ਇੱਕ ਕਮਿਊਨਿਟੀ ਸੈਂਟਰ ਦੀ ਸਥਾਪਨਾ ਤੇ ਲੱਗਭੱਗ 25 ਲੱਖ, ਜਦਕਿ ਕੁੱਲ 12 ਕਰੋੜ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਸੈਂਟਰ 50 ਫੀਸਦੀ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬਣਾਏ ਜਾਣਗੇ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਦੇ ਕਰਮਾਡੇਕ ਆਈਲੈਂਡ ’ਚ 7.1 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੁਰਜ ਸਿਧਵਾਂ, ਘੁਮਿਆਰਾ ਖੇੜਾ, ਝੋਰੜਾ, ਖਾਨੇ ਕੀ ਢਾਬ, ਰੱਖੜੀਆਂ, ਚੱਕ ਚੂਹੇਵਾਲਾ, ਚੱਕ ਗੰਡਾ ਸਿੰਘ ਵਾਲਾ, ਲੱਖੇਵਾਲੀ, ਮਹਿਣਾ, ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸਿੱਖਾਂ ਵਾਲਾ, ਮਚਾਕੀ ਮੱਲ ਸਿੰਘ, ਦੇਵੀ ਵਾਲਾ, ਨੱਥੂਵਾਲਾ, ਢਾਬ ਸ਼ੇਰ ਸਿੰਘ ਵਾਲਾ,  ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ, ਸਹਾਰਨਾ, ਫਰੀਦਕੇ, ਮਲਕੋਂ, ਸ਼ੇਰਖਾਂ ਵਾਲਾ, ਕਾਸਿਮਪੁਰ ਛੀਨਾ, ਹਸਨਪੁਰ, ਰਿਉਦ ਕਲਾਂ, ਮਲਕਪੁਰ ਭੀਮਲਾ, ਲੱਖੀਵਾਲ, ਉਡੱਤ ਸੈਦੇਵਾਲਾ, ਨਰਿੰਦਰਪੁਰਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਮਹਾਲੋਂ, ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਖੁਰਦ, ਰਾਮਨਗਰ ਬਖਸ਼ੀਵਾਲਾ, ਚੁਨਾਗਰਾ, ਤਰੇਨ  ਜ਼ਿਲ੍ਹਾ ਸੰਗਰੂਰ ਦਾ ਪਿੰਡ ਕਿਲਾ ਹਕੀਮਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਅਜਨੇਰ, ਜੱਲਾ, ਅਮਲੋਹ, ਅਮਲੋਹ(ਖਮਨਾ), ਕੋਟਲਾ ਬਜਵਾੜਾ, ਤੁਰਾਂ, ਜੱਲੋਵਾਲ, ਕੋਟਲਾ ਅਜਨੇਰ, ਕੁੰਭਰਾ, ਮਨੇਲਾ, ਨਬੀਪੁਰ, ਨੂਰਪੁਰਾ, ਰਾਏਪੁਰ ਰੈਣ, ਰਾਂਣਵਾਂ, ਸੈਦਪੁਰਾ, ਸ਼ਹੀਦਗੜ੍ਹ ਅਤੇ ਲਾਡਪੁਰ(ਅਮਲੋਹ) ਨੂੰ ਕਮਿਊਨਿਟੀ ਸੈਂਟਰ ਬਣਾਉਣ ਲਈ ਚੁਣਿਆ ਗਿਆ ਹੈ।

ਇਹ ਵੀ ਪੜ੍ਹੋ: 5000 ਰੁਪਏ ਨਹੀਂ ਦਿੱਤੇ ਤਾਂ ਰਿਸ਼ਤੇਦਾਰ ਨੇ ਸਿਰ ’ਚ ਇੱਟ ਮਾਰ ਕੇ ਕੀਤਾ ਕਤਲ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾਂ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਸਬੰਧੀ ਵਿਭਾਗ ਵੱਲੋਂ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਸੈਂਟਰਾਂ ਨੂੰ ਨਿਰਧਾਰਤ ਸਮੇਂ ‘ਚ ਉਸਾਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM

Enforcement Team vs Mohali Shopkeepers Clash: 'ਤੁਸੀਂ ਉੱਚੀ ਨਹੀਂ ਬੋਲਣਾ, ਤੈਨੂੰ ਬੋਲਣ ਦੀ ਤਮੀਜ਼ ਨੀ

03 Jan 2026 1:54 PM

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM
Advertisement