ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ
Published : Mar 16, 2023, 5:23 pm IST
Updated : Mar 16, 2023, 5:23 pm IST
SHARE ARTICLE
photo
photo

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਕਰਨ ਦੇ ਹੁਕਮ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ। 

ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਭਵਨ, ਸੈਕਟਰ 39 ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ। 

ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ। 

ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਨੀਤੀਗਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ। 

ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਏਐਮਡੀ ਪਨਗ੍ਰੇਨ ਪਰਮਪਾਲ ਕੌਰ ਸਿੱਧੂ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਉ ਮੌਜੂਦ ਸਨ।

SHARE ARTICLE

ਏਜੰਸੀ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement