ਪੀੜਤਾਂ ਨੂੰ ਮਿਲਿਆ ਇਨਸਾਫ਼, 1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਨੂੰ ਸਜ਼ਾ
Published : Mar 16, 2023, 2:52 pm IST
Updated : Mar 16, 2023, 3:07 pm IST
SHARE ARTICLE
Two policemen sentenced in 1992 false police encounter charges
Two policemen sentenced in 1992 false police encounter charges

ਮਾਮਲੇ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਹੋ ਚੁੱਕੀ ਹੈ ਮੌਤ   

ਚੰਡੀਗੜ੍ਹ - 1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਮਾਮਲੇ ਵਿਚ ਦੋ ਪੁਲਿਸ ਮੁਲਜ਼ਮਾਂ ਨੂੰ ਹੁਣ ਜਾ ਕੇ ਇੰਨੇ ਸਮੇਂ ਬਾਅਦ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਚੁੱਕੀ ਹੈ। ਮਾਮਲਾ 1992 ਦਾ ਹੈ ਜਦੋਂ ਪੁਲਿਸ ਨੇ ਤਰਨ ਤਾਰਨ ਵਿਚ ਝੂਠਾ ਪੁਲਿਸ ਮੁਕਾਬਲਾ ਕੀਤਾ ਸੀ। ਉਸ ਸਮੇਂ ਤੋਂ ਲੈ ਕੇ ਪੀੜਤ ਕਾਨੂੰਨੀ ਲੜਾਈ ਲੜ ਰਹੇ ਹਨ ਤੇ ਉਹਨਾਂ ਨੂੰ ਹੁਣ ਜਾ ਕੇ ਇਨਸਾਫ਼ ਮਿਲਿਆ ਹੈ। 

Two policemen sentenced in 1992 false police encounter charges Two policemen sentenced in 1992 false police encounter charges

ਜਾਣਕਾਰੀ ਅਨੁਸਾਰ ਮੁਹਾਲੀ ਸਥਿਤ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਕੇਸ ਵਿਚ ਪੰਜਾਬ ਪੁਲਿਸ ਦੇ ਤਤਕਾਲੀ ਇੰਸਪੈਕਟਰ ਸੂਬਾ ਸਿੰਘ ਉਰਫ ਸੂਬਾ ਤੇ ਉਸ ਦੇ ਗੰਨਮੈਨ ਝਿਰਮਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸੂਬਾ ਸਿੰਘ ਨੂੰ 3 ਸਾਲ ਤੇ ਝਿਰਮਲ ਸਿੰਘ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ।  
ਦੱਸ ਦਈਏ ਕਿ 1 ਜੂਨ 1992 ਵਿਚ ਸਿੱਖ ਨੌਜਵਾਨ (ਬੈਂਕ ਮੁਲਾਜ਼ਮ) ਕੁਲਦੀਪ ਸਿੰਘ ਨੂੰ ਅਗਵਾ ਕਰ ਕੇ ਜਾਨੋਂ ਮਾਰ ਦਿੱਤਾ ਗਿਆ ਸੀ। 

Two policemen sentenced in 1992 false police encounter charges Two policemen sentenced in 1992 false police encounter charges

ਇਸ ਮਾਮਲੇ ਵਿਚ ਨਾਮਜ਼ਦ ਉਸ ਸਮੇਂ ਦੇ ਐਸਐਚਓ ਗੁਰਦੇਵ ਸਿੰਘ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਪੀੜਤ ਪਰਿਵਾਰ ਦੇ ਵਕੀਲ ਸਰਬਜੀਤ ਸਿੰਘ ਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਤਰਨ ਤਾਰਨ ਪੁਲਿਸ ਨੇ 1 ਜੂਨ 1992 ਵਿੱਚ ਕੁਲਦੀਪ ਸਿੰਘ ਵਾਸੀ ਕੋਟਲੀ ਸਰੂਖਾ (ਤਰਨ ਤਾਰਨ) ਨੂੰ ਕਿਸੇ ਜਾਣਕਾਰ ਦੇ ਘਰੋਂ ਚੁੱਕ ਕੇ ਬਾਅਦ ਵਿੱਚ ਝੂਠਾ ਪੁਲਿਸ ਮੁਕਾਬਲਾ ਦਿਖਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਕੇਸ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿਚ ਚੱਲ ਰਹੀ ਹੈ। ਅੱਜ ਅਦਾਲਤ ਨੇ ਸਾਬਕਾ ਇੰਸਪੈਕਟਰ ਤੇ ਗੰਨਮੈਨ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ।  ਲੰਬੀ ਲੜਾਈ ਤੋਂ ਬਾਅਦ ਪੀੜਤਾਂ ਨੂੰ ਇਨਸਾਫ਼ ਮਿਲਿਆ ਹੈ। 

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement