
ਨਿਯੁਕਤੀ ਦੌਰਾਨ ਜਾਣਕਾਰਾਂ ਨੂੰ ਦਿੱਤੀ ਗਈ ਤਰਜੀਹ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਵਲੋਂ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਹਨਾਂ ’ਤੇ ਮੁੱਖ ਮੰਤਰੀ ਰਹਿੰਦਿਆਂ ਅਹੁਦੇ ਦੀ ਦੁਰਵਰਤੋਂ ਦੇ ਇਲਜ਼ਾਮ ਲੱਗੇ ਹਨ। ਪੰਜਾਬ ਪੁਲਿਸ ਵਿਚ ਭਰਤੀ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਵਿਕਾਸ ਲਈ ਦਿੱਤੀ ਗਈ ਗ੍ਰਾਂਟ ਦੀ ਜਾਂਚ ਵਿਜੀਲੈਂਸ ਨੇ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਡਾ. ਅੰਬੇਡਕਰ ਉਤਸਵ ਧਾਮ ਪ੍ਰਾਜੈਕਟ ਤਹਿਤ 49 ਪਿੰਡਾਂ ’ਚ ਕਮਿਊਨਿਟੀ ਸੈਂਟਰ ਬਣਾਏਗੀ ਪੰਜਾਬ ਸਰਕਾਰ
ਇਲਜ਼ਾਮ ਹੈ ਕਿ ਮੁੱਖ ਮੰਤਰੀ ਰਹਿੰਦਿਆਂ ਚਰਨਜੀਤ ਸਿੰਘ ਚੰਨੀ ਨੇ ਸਪੈਸ਼ਲ ਪਾਵਰ ਦੀ ਵਰਤੋਂ ਕਰਦਿਆਂ ਪੰਜਾਬ ਪੁਲਿਸ ਵਿਚ 100 ਤੋਂ ਵੱਧ ਨਿਯੁਕਤੀਆਂ ਕੀਤੀਆਂ ਹਨ। ਸਰਕਾਰ ਨੂੰ ਸ਼ਿਕਾਇਤ ਮਿਲੀ ਹੈ ਕਿ ਇਹਨਾਂ ਨਿਯੁਕਤੀਆਂ ਵਿਚ ਯੋਗਤਾ ਪੂਰੀ ਕਰਨ ਦੀ ਸ਼ਰਤ ਨੂੰ ਅਣਗੌਲਿਆ ਕਰਕੇ ਜਾਣਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਅਮਰੀਕਾ ਵਿਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਜਾਨਲੇਵਾ ਹਮਲਾ
ਮੁੱਖ ਮੰਤਰੀ ਦਫ਼ਤਰ ਨੇ ਡੀਜੀਪੀ ਦਫ਼ਤਰ ਤੋਂ ਉਸ ਸਮੇਂ ਦੌਰਾਨ ਹੋਈਆਂ ਨਿਯੁਕਤੀਆਂ ਦਾ ਰਿਕਾਰਡ ਮੰਗਿਆ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਜਿਸ ਜ਼ਿਲ੍ਹੇ ਵਿਚ ਗਏ, ਉੱਥੇ ਪਿੰਡਾਂ ਨੂੰ ਗ੍ਰਾਂਟ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ। ਇਹ ਗ੍ਰਾਂਟ ਲਗਭਗ 1100 ਕਰੋੜ ਰੁਪਏ ਦੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵਲੋਂ ਸਾਬਕਾ ਮੁੱਖ ਮੰਤਰੀ ਦੀ ਜਾਇਦਾਦ ਦੀ ਜਾਂਚ ਵੀ ਕੀਤੀ ਜਾਵੇਗੀ।