
ਅਰਸ਼ ਬਿੱਲਾ ਨੇ ਅਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਤਾ।
Punjab News: ਆਮ ਆਦਮੀ ਪਾਰਟੀ ਵਲੋਂ ਹਾਲ ਹੀ ਵਿਚ ਲੋਕ ਸਭਾ ਚੋਣਾਂ ਲਈ ਅਪਣੇ ਪੰਜ ਮੰਤਰੀਆਂ ਸਣੇ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਕਰਾਂ ਨੂੰ ਵੱਖ-ਵੱਖ ਹਲਕਿਆਂ ਦੀ ਵਾਗਡੋਰ ਸੌਂਪੀ ਗਈ ਹੈ।
ਪਾਰਟੀ ਹਾਈਕਮਾਂਡ ਵਲੋਂ ਨੌਜਵਾਨ ਆਗੂ ਅਰਸ਼ਦੀਪ ਸਿੰਘ ਅਰਸ਼ ਬਿੱਲਾ ਨੂੰ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਯੂਥ ਵਿੰਗ ਦਾ ਪ੍ਰਧਾਨ ਲਗਾਇਆ ਗਿਆ ਹੈ। ਇਹ ਜ਼ਿੰਮੇਵਾਰੀ ਮਿਲਣ ਉਪਰੰਤ ਅਰਸ਼ ਬਿੱਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਥੇ ਸੂਬੇ ਦੀ ਤਰੱਕੀ ਲਈ ਤਤਪਰ ਦਿਖਾਈ ਦੇ ਰਹੇ ਹਨ, ਉਥੇ ਹੀ ਪੰਜਾਬ ਦੇ ਵੋਟਰਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇੰਨ-ਬਿੰਨ ਲਾਗੂ ਵੀ ਕਰ ਰਹੇ ਹਨ।
ਅਰਸ਼ ਬਿੱਲਾ ਨੇ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਪਾਰਟੀ ਦੇ ਨਿਮਾਣੇ ਜਿਹੇ ਵਰਕਰ ਨੂੰ ਇੰਨਾ ਵੱਡਾ ਮਾਣ ਮਿਲਿਆ ਹੈ। ਉਨ੍ਹਾਂ ਨੇ ਅਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਤਾ।
(For more Punjabi news apart from AAP appoints Arsh Billa as President of Atam Nagar Youth Wing, stay tuned to Rozana Spokesman)