Adampur Airport News : ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ 31 ਮਾਰਚ ਨੂੰ ਉਡਾਣਾਂ ਸ਼ੁਰੂ ਹੋਣਗੀਆਂ 

By : BALJINDERK

Published : Mar 16, 2024, 11:49 am IST
Updated : Mar 16, 2024, 12:14 pm IST
SHARE ARTICLE
Adampur Airport
Adampur Airport

Adampur Airport News : ਦਿੱਲੀ, ਹਿੰਡਨ, ਨਾਂਦੇੜ-ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਚੱਲਣਗੀਆਂ ਉਡਾਣਾਂ

Adampur Airport News : ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਤੋਂ 31 ਮਾਰਚ ਤੋਂ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਕੇਂਦਰ ਸਰਕਾਰ ਵੱਲੋਂ ਭੇਜੇ ਸਟਾਫ਼ ਵਲੋਂ ਉਡਾਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਕਤ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਅਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।

ਇਹ ਵੀ ਪੜੋ:ludhiana News : ਲੁਧਿਆਣਾ ’ਚ ਸਬ-ਇੰਸਪੈਕਟਰ ਦੇ ਪਤੀ ਨੇ ਗੁਆਂਢੀ ਦੇ ਸਿਰ ’ਤੇ ਮਾਰੀ ਇੱਟ


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਕਤ ਏਅਰਪੋਰਟ ਨੂੰ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਖੋਲਿ੍ਹਆ ਜਾਣਾ ਸੀ। ਪਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਦੇਰੀ ਕਾਰਨ ਅਜਿਹਾ ਨਹੀਂ ਹੋ ਸਕਿਆ। ਲਗਭਗ ਇੱਕ ਹਫ਼ਤਾ ਪਹਿਲਾਂ, ਪੀਐਮ ਮੋਦੀ ਨੇ ਭਾਰਤ ਵਿੱਚ ਕਈ ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਸੀ। ਜਿਸ ਵਿੱਚ ਆਦਮਪੁਰ ਏਅਰਪੋਰਟ ਵੀ ਸ਼ਾਮਿਲ ਸੀ। ਹੁਣ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਬਿਆਨ ਜਾਰੀ ਕੀਤਾ ਹੈ ਕਿ ਉਕਤ ਹਵਾਈ ਅੱਡਾ 31 ਤੋਂ ਚਾਲੂ ਹੋ ਜਾਵੇਗਾ। 

ਇਹ ਵੀ ਪੜੋ:Abohar Fire News : ਅਬੋਹਰ ’ਚ ਬੀਆਰ ਕਾਟਨ ਫੈਕਟਰੀ ’ਚ ਲੱਗੀ ਭਿਆਨਕ ਅੱਗ  


ਦੱਸ ਦੇਈਏ ਕਿ ਜਲੰਧਰ ਤੋਂ ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਉਡਾਣਾਂ ਸ਼ੁਰੂ ਕਰਨ ਸਬੰਧੀ ਭਾਰਤੀ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਲਿਖਿਆ ਸੀ। ਇਸ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਪੱਤਰ ਵੀ ਸੌਂਪਿਆ ਗਿਆ। 

ਇਹ ਵੀ ਪੜੋ:High Court News : ਪੰਜਾਬ-ਹਰਿਆਣਾ ’ਚ ਗਊ ਸ਼ੈੱਡਾਂ ਦੀ ਮਾੜੀ ਹਾਲਤ ’ਤੇ ਰਿਪੋਰਟ ਨਾ ਦੇਣ ਤੇ ਹਾਈਕੋਰਟ ਨੇ ਲਗਾਇਆ ਜੁਰਮਾਨਾ


ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਫਲਾਈਟ ਬੈਂਗਲੁਰੂ ਤੋਂ ਰਵਾਨਾ ਹੋਵੇਗੀ ਅਤੇ 31 ਮਾਰਚ ਨੂੰ ਸਵੇਰੇ ਆਦਮਪੁਰ ਪਹੁੰਚੇਗੀ। ਸਵੇਰੇ 7.15 ਵਜੇ ਇਹ ਫਲਾਈਟ ਬੰਗਲੌਰ ਤੋਂ ਨਾਂਦੇੜ, ਉਥੋਂ ਦਿੱਲੀ ਅਤੇ ਦਿੱਲੀ ਤੋਂ ਆਦਮਪੁਰ ਲਈ ਉਡਾਣ ਭਰੇਗੀ। ਉਕਤ ਫਲਾਈਟ ਦਾ ਆਦਮਪੁਰ ਵਿਖੇ ਲੈਂਡਿੰਗ ਟਾਈਮ 12.25 ਰੱਖਿਆ ਗਿਆ ਹੈ। ਇਸੇ ਤਰ੍ਹਾਂ ਆਦਮਪੁਰ ਤੋਂ 12.50 ਦੀ ਫਲਾਈਟ ਪਹਿਲਾਂ ਦਿੱਲੀ, ਫਿਰ ਨਾਂਦੇੜ ਸਾਹਿਬ ਅਤੇ ਉਥੋਂ ਬੰਗਲੌਰ ਲਈ ਜਾਵੇਗੀ।

ਇਹ ਵੀ ਪੜੋ:Punjab News : ਰਾਜ ਲਾਲੀ ਗਿੱਲ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਸੀ ਕਿ ਆਦਮਪੁਰ ਹਵਾਈ ਅੱਡੇ ਨੂੰ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਹਵਾਈ ਅੱਡੇ ਤੋਂ ਉਕਤ ਉਡਾਣਾਂ ਸ਼ੁਰੂ ਹੋਣ ਨਾਲ ਦੋਆਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ ’ਤੇ ਰੱਖਣ ਦੀ ਮੰਗ ਸੰਸਦ ’ਚ ਵੀ ਉਠਾਈ ਗਈ ਸੀ। ਸਰਕਾਰ ਇਸ ਬਾਰੇ ਵੀ ਜਲਦੀ ਹੀ ਕੋਈ ਫੈਸਲਾ ਲੈ ਸਕਦੀ ਹੈ।

ਇਹ ਵੀ ਪੜੋ:Amritsar News: BSF ਦੇ ਜਵਾਨਾਂ ਨੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥ ਦਾ ਪੈਕਟ ਬਰਾਮਦ ਕੀਤਾ 

 (For more news apart from Adampur Airport in Jalandhar on March 31 Flights start News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement