PAU Ludhiana News : ਮੁੱਖ ਮੰਤਰੀ ਵੱਲੋਂ PAU ਦਾ ਪਹਿਲਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ

By : BALJINDERK

Published : Mar 16, 2024, 7:01 pm IST
Updated : Mar 16, 2024, 7:01 pm IST
SHARE ARTICLE
CM Bhagwant Mann inaugurating PAU College
CM Bhagwant Mann inaugurating PAU College

PAU Ludhiana News :ਖੇਤੀਬਾੜੀ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ

PAU Ludhiana News :ਬੱਲੋਵਾਲ ਸੌਂਖੜੀ: ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ।

ਇਹ ਵੀ ਪੜੋ:Amritsar News : ਸੇਵਾਮੁਕਤ ਫੌਜੀ ਦੇ ਮਾਰੀ ਗੋਲ਼ੀ, ਇਲਾਜ ਦੌਰਾਨ ਤੋੜਿਆ ਦਮ


ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ PAUਵੱਲੋਂ ਸੂਬਾ ਸਰਕਾਰ ਦੇ ਸਹਿਯੋਗ ਨਾਲ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਲਜ ਪੀ.ਏ.ਯੂ. ਦਾ ਪਹਿਲਾ ਕਾਲਜ ਹੈ ਜੋ ਯੂਨੀਵਰਸਿਟੀ ਕੈਂਪਸ ਦੇ ਬਾਹਰ ਸਥਾਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਸ ਖਿੱਤੇ ਵਿੱਚ ਖੇਤੀਬਾੜੀ ਨੂੰ ਹੁਲਾਰਾ ਦੇਣਾ ਹੈ ਕਿਉਂਕਿ ਇਹ ਖਿੱਤਾ ਕੁਝ ਪ੍ਰਸਥਿਤੀਆਂ ਕਾਰਨ ਸੂਬੇ ਦੇ ਬਾਕੀ ਹਿੱਸਿਆਂ ਨਾਲੋਂ ਪਛੜਿਆ ਰਹਿ ਗਿਆ ਹੈ।

ਇਹ ਵੀ ਪੜੋ:Rajasthan Fire News : ਅਨੂਪਗੜ੍ਹ ’ਚ ਕਪਾਹ ਫੈਕਟਰੀ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ


ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਜਿੱਥੇ ਇੱਕ ਪਾਸੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ ਉੱਥੇ ਹੀ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਵੀ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਇਸ ਕਾਲਜ ਵਿੱਚ ਵਿਦਿਆਰਥੀ BSC ਐਗਰੀਕਲਚਰ ਦੇ 4 ਸਾਲਾ ਡਿਗਰੀ ਕੋਰਸ ਵਿੱਚ ਦਾਖ਼ਲਾ ਲੈ ਸਕਣਗੇ ਅਤੇ ਹਰ ਸਾਲ ਇਸ ਡਿਗਰੀ ਕੋਰਸ ਵਿੱਚ 120 ਵਿਦਿਆਰਥੀ ਦਾਖ਼ਲਾ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲਜ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਵਿੱਚੋਂ 35 ਕਰੋੜ ਰੁਪਏ ਕੈਂਪਸ ਵਿੱਚ ਇਮਾਰਤਾਂ ਦੀ ਉਸਾਰੀ ਲਈ ਅਤੇ ਬਾਕੀ ਦੀ ਰਾਸ਼ੀ ਆਉਣ ਵਾਲੇ 5 ਸਾਲਾਂ ਲਈ ਤਨਖਾਹਾਂ ਦੇਣ ਵਾਸਤੇ ਵਰਤੀ ਜਾਵੇਗੀ।

ਇਹ ਵੀ ਪੜੋ:Air India News : ਏਅਰ ਇੰਡੀਆ ਨੇ 180 ਤੋਂ ਵੱਧ ਗੈਰ-ਉਡਾਣ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ 


ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਪਿਛਲੀਆਂ ਸੂਬਾ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਕੁਦਰਤੀ ਸੋਮਿਆਂ ਦੀ ਭਰਮਾਰ ਵਾਲੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਉਣ ਵਾਸਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

ਇਹ ਵੀ ਪੜੋ:Lok Sabha Elections 2024: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਦੀਆਂ ਤਰੀਕਾਂ ਦਾ ਐਲਾਨ ਕੀਤਾ

 (For more news apart from CM dedicated first Agriculture College  PAU to the people News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement