New Cybercrime Police Station: ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਪੰਜਾਬ ਸਰਕਾਰ ਨੇ ਦਿਤੀ ਹਰੀ ਝੰਡੀ
Published : Mar 16, 2024, 10:37 am IST
Updated : Mar 16, 2024, 10:37 am IST
SHARE ARTICLE
New Cybercrime Police Station News in punjabi
New Cybercrime Police Station News in punjabi

New Cybercrime Police Station: ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਹੱਬ ਵਜੋਂ ਕੰਮ ਕਰਨਗੇ ਸਾਈਬਰ ਕ੍ਰਾਈਮ ਥਾਣੇ

New Cybercrime Police Station News in punjabi: ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲ੍ਹਿਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਜਾਣਤਾਕੀ ਦਿਤੀ।

ਇਹ ਵੀ ਪੜ੍ਹੋ: Justin Trudeau News: ਹਰ ਰੋਜ਼ ਅਸਤੀਫਾ ਦੇਣ ਦਾ ਖਿਆਲ ਆਉਂਦਾ ਹੈ, ਕੰਮ ਬਹੁਤ ਔਖਾ ਲੱਗਦਾ-ਜਸਟਿਨ ਟਰੂਡੋ  

ਜ਼ਿਕਰਯੋਗ ਹੈ ਕਿ ਸਾਈਬਰ ਕ੍ਰਾਈਮ ਦੀ ਚੁਣੌਤੀ ਨੂੰ ਪ੍ਰਭਾਵੀ ਤੇ ਗੰਭੀਰਤਾ ਨਾਲ ਨਜਿੱਠਣ ਦੀ ਲੋੜ ਨੂੰ ਪਛਾਣਦੇ ਹੋਏ, ਪੰਜਾਬ ਪੁਲਿਸ ਨੇ ਆਪਣੀ ਸਾਈਬਰ ਕ੍ਰਾਈਮ ਜਾਂਚ ਦੇ ਬੁਨਿਆਦੀ ਢਾਂਚੇ ਦੀ ਸਮਰੱਥਾ ਨੂੰ ਹੋਰ ਬਿਹਤਰ ਤੇ ਮਜ਼ਬੂਤ ਕਰਨ ਲਈ ਪ੍ਰਸਤਾਵ ਭੇਜਿਆ ਸੀ।

ਇਹ ਵੀ ਪੜ੍ਹੋ: Aman Skoda News: ਮਹਾਠੱਗ ਅਮਨ ਸਕੌਡਾ ਵਾਰਾਣਸੀ ਤੋਂ ਗ੍ਰਿਫਤਾਰ, 100 ਕਰੋੜ ਦੀ ਠੱਗੀ ਦਾ ਮੁਲਜ਼ਮ ਹੈ ਅਮਨ ਸਕੌਂਡਾ 

ਡੀਜੀਪੀ ਗੌਰਵ ਯਾਦਵ ਨੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕਰਨ ਸਬੰਧੀ ਤਜਵੀਜ਼ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਆਨਲਾਈਨ ਵਿੱਤੀ ਧੋਖਾਧੜੀ, ਆਈਡੈਂਟਟੀ ਥੈਫਟ, ਹੈਕਿੰਗ ਅਤੇ ਆਨਲਾਈਨ ਸਕੈਮਾਂ ਦੀ ਜਾਂਚ ਕਰਨ ਅਤੇ ਨਜਿੱਠਣ ਲਈ ਸਮਰਪਿਤ ਹੱਬ ਵਜੋਂ ਕੰਮ ਕਰਨਗੇ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਕਿਹਾ ਕਿ ਪੁਲਿਸ ਸਟੇਸ਼ਨ ਅਤਿ-ਆਧੁਨਿਕ ਟੈਕਨਾਲੋਜੀ ਨਾਲ ਲੈਸ ਹੋਣਗੇ ਅਤੇ ਸਟਾਫ਼ ਵਿੱਚ ਡਿਜੀਟਲ ਫੋਰੈਂਸਿਕ ਅਤੇ ਸਾਈਬਰ ਕ੍ਰਾਈਮ ਜਾਂਚ ਵਿੱਚ ਮਾਹਿਰ ਉੱਚ ਸਿਖਲਾਈ ਪ੍ਰਾਪਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇਗਾ।

ਇਹ ਪੁਲਿਸ ਸਟੇਸ਼ਨ ਸਬੰਧਤ ਜ਼ਿਲ੍ਹੇ ਦੇ ਐਸਐਸਪੀ/ਸੀਪੀ ਦੀ ਨਿਗਰਾਨੀ ਵਿੱਚ ਕੰਮ ਕਰਨਗੇ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਦੁਆਰਾ ਸਮੁੱਚੀ ਨਜ਼ਰ-ਸਾਨੀ ਵਿੱਚ ਕੰਮ ਕਰਨਗੇ। ਫਿਲਹਾਲ, ਰਾਜ ਵਿੱਚ ਇੱਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਕਾਰਜਸ਼ੀਲ ਹੈ, ਜਿਸ ਨੂੰ 2009 ਵਿੱਚ ਨੋਟੀਫਾਈ ਕੀਤਾ ਗਿਆ ਸੀ।

(For more news apart from 'New Cybercrime Police Station News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement