Amritsar News : ਸੇਵਾਮੁਕਤ ਫੌਜੀ ਦੇ ਮਾਰੀ ਗੋਲ਼ੀ, ਇਲਾਜ ਦੌਰਾਨ ਤੋੜਿਆ ਦਮ

By : BALJINDERK

Published : Mar 16, 2024, 4:38 pm IST
Updated : Mar 16, 2024, 5:57 pm IST
SHARE ARTICLE
File photo Kawaljit Singh
File photo Kawaljit Singh

Amritsar News : ਘਟਨਾ ਸੀਸੀਟੀਵੀ ਕੈਮਰਿਆਂ ’ਚ ਹੋਈ ਕੈਦ, ਪੁਲਿਸ ਜਾਂਚ ’ਚ ਜੁਟੀ

Amritsar News : ਅੰਮ੍ਰਿਤਸਰ ਦੇ ਕੱਥੂ ਨੰਗਲ ਥਾਣਾ ਅਧੀਨ ਪੈਂਦੇ ਪਿੰਡ ਰਾਮ ਦੀਵਾਲੀ ਦੇ ਰਹਿਣ ਵਾਲੇ ਸੇਵਾਮੁਕਤ ਫੌਜੀ ਨੂੰ ਕੁਝ ਅਣਪਛਾਤੇ ਲੋਕਾਂ ਨੇ ਗੋਲ਼ੀ ਮਾਰ ਦਿੱਤੀ ਹੈ। ਜਿਸ ਦੌਰਾਨ ਉਸ ਨੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਜਲ਼ਦ ਤੋਂ ਜਲ਼ਦ ਦੋਸ਼ੀਆਂ ਨੂੰ ਫੜਿਆ ਜਾਵੇ ਨਹੀਂ ਤਾਂ ਉਹ ਰੋਸ ਪ੍ਰਦਰਸ਼ਨ ਕਰਨਗੇ।

ਇਹ ਵੀ ਪੜੋ:Pakistan News : ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਪਾਕਿਸਤਾਨ ’ਚ ਵਿਸਾਖੀ ਦਾ ਤਿਉਹਾਰ ਮਨਾਉਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ 


ਮ੍ਰਿਤਕ ਕਵਲਜੀਤ ਸਿੰਘ ਦੇ ਭਰਾ ਰਾਜਬੀਰ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਉਸ ਦਾ ਭਰਾ ਰਾਤ ਨੂੰ ਦੁੱਧ ਲੈ ਕੇ ਘਰ ਵਾਪਸ ਆ ਰਿਹਾ ਸੀ, ਜਿੱਥੇ ਘਰ ਤੋਂ ਥੋੜ੍ਹੀ ਦੂਰੀ ’ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ। ਦੋਸ਼ੀ ਮੋਟਰਸਾਈਕਲ ’ਤੇ ਆਇਆ ਅਤੇ ਉਸ ਨੂੰ ਗੋਲ਼ੀ ਮਾਰ ਕੇ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਭਰਾ ਨੇ ਉਸ ਨੂੰ ਫੋਨ ਕਰਕੇ ਘਰੋਂ ਕਾਰ ਲੈ ਕੇ ਆਉਣ ਲਈ ਕਿਹਾ। ਉਹ ਕਾਰ ਲੈ ਕੇ ਹਸਪਤਾਲ ਲੈ ਗਿਆ ਜਿੱਥੇ 8 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਉਸ ਦੀ ਮੌਤ ਹੋ ਗਈ।

ਇਹ ਵੀ ਪੜੋ:India News: ਦੇਸ਼ ਦੇ 10 ਡਿਜ਼ਾਈਨਰ ਕਾਲਜਾਂ ’ਚ ਪਹਿਲੇ ਸਥਾਨ ’ਤੇ ਐਨਆਈਡੀ ਅਹਿਮਦਾਬਾਦ 


ਰਾਜਬੀਰ ਨੇ ਦੱਸਿਆ ਕਿ ਮੁਲਜ਼ਮਾਂ ਦੇ ਭੱਜਣ ਦੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਸੀ ਪਰ ਅਜੇ ਤੱਕ ਪੁਲਿਸ ਮੁਲਜ਼ਮਾਂ ਨੂੰ ਫੜਨ ਵਿਚ ਕਾਮਯਾਬ ਨਹੀਂ ਹੋ ਸਕੀ ਅਤੇ ਗੋਲ਼ੀ ਚਲਾਉਣ ਦਾ ਕੋਈ ਕਾਰਨ ਸਮਝ ਨਹੀਂ ਸਕਿਆ ਹੈ। ਰਾਜਬੀਰ ਅਨੁਸਾਰ ਉਸ ਦਾ ਭਰਾ ਫੌਜ ਤੋਂ ਸੇਵਾਮੁਕਤ ਹੈ ਅਤੇ ਘਰ ਰਹਿੰਦਾ ਸੀ। ਉਸਦੀ ਅਤੇ ਉਸਦੇ ਪਰਿਵਾਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਪੁਲਿਸ ਪਿਛਲੇ ਅੱਠ ਦਿਨਾਂ ਤੋਂ ਮੁਲਜ਼ਮਾਂ ਨੂੰ ਨਹੀਂ ਲੱਭ ਸਕੀ ਅਤੇ ਜਲਦੀ ਇਨਸਾਫ਼ ਨਾ ਮਿਲਣ ’ਤੇ ਉਹ ਧਰਨਾ ਦੇਣਗੇ।

ਇਹ ਵੀ ਪੜੋ:LIC News : LIC ਕਰਮਚਾਰੀਆਂ ਨੂੰ ਮਿਲਿਆ ਹੋਲੀ ਦਾ ਤੋਹਫਾ, 17 ਫ਼ੀਸਦੀ ਵਾਧੇ ਨਾਲ ਮਿਲੇਗੀ ਤਨਖ਼ਾਹ 


ਥਾਣਾ ਕੱਥੂਨੰਗਲ ਦੇ SHO ਸੁਰਿੰਦਰਪਾਲ ਸਿੰਘ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਪਰਿਵਾਰਕ ਮੈਂਬਰ ਹਸਪਤਾਲ ਵਿਚ ਰੁੱਝੇ ਹੋਏ ਸਨ ਇਸ ਲਈ ਉਹ ਆਪਣੇ ਪੱਧਰ ’ਤੇ ਜਾਂਚ ਕਰ ਰਹੇ ਹਨ। ਮੁਲਜ਼ਮਾਂ ਦੀ ਵੀਡੀਓ ਸੀਸੀਟੀਵੀ ਵਿਚ ਕੈਦ ਹੋ ਗਈ ਹੈ ਪਰ ਉਨ੍ਹਾਂ ਦੀ ਪਛਾਣ ਨਜ਼ਰ ਨਹੀਂ ਆ ਰਹੀ ਹੈ। ਉਹ ਜਲਦੀ ਹੀ ਮੁਲਜ਼ਮਾਂ ਬਾਰੇ ਪਤਾ ਲਗਾ ਲੈਣਗੇ ਅਤੇ ਗੋਲ਼ੀ ਚਲਾਉਣ ਦਾ ਕਾਰਨ ਵੀ ਸਾਹਮਣੇ ਆ ਜਾਵੇਗਾ।

ਇਹ ਵੀ ਪੜੋ:Haryanan News : ਆਯੁਸ਼ਮਾਨ ਅਤੇ ਚਿਰਾਯੂ ਕਾਰਡ ਦੇ ਲਾਭਪਾਤਰੀਆਂ ਲਈ ਇਲਾਜ ਬੰਦ ਕਰਨ ਦਾ ਕੀਤਾ ਫੈਸਲਾ

 (For more news apart from Retired Soldier shot, died during treatment In Amritsar News in Punjabi, stay tuned to Rozana Spokesman)
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement