
Amritsar News : ਕਿਹਾ -ਅਗਲੀਆਂ ਚੋਣਾਂ ਤੋਂ ਬਾਅਦ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ
Amritsar News in Punjabi : ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਨੇ ਅ੍ਰਮਿੰਤਸਰ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਅੱਜ 3 ਸਾਲ ਪੂਰੇ ਹੋ ਗਏ ਹਨ। ਉਨ੍ਹਾਂ ਦੱਸਿਆ ਆਪ ਸਰਕਾਰ 16 ਮਾਰਚ 2022 ਨੂੰ ਮਾਨ ਸਾਹਿਬ ਨੇ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕੀ ਸੀ । ਉਨ੍ਹਾਂ ਕਿਹਾ ਕਿ ਅੱਜ ਅਸੀਂ ਦਰਬਾਰ ਸਾਹਿਬ ਵਿਖੇ ਆਸ਼ੀਰਵਾਦ ਲੈਣ ਪਹੁੰਚੇ ਹਾਂ, ਸੱਚਖੰਡ ਸਾਹਿਬ ਤੋ ਸਾਨੂੰ ਸ਼ਕਤੀ ਮਿਲੀ ਹੈ ਕਿ ਅਸੀਂ ਜਨਤਾ ਦੀ ਸੇਵਾ ਕਰਦੇ ਰਹੀਏ । ਕੇਜਰੀਵਾਲ ਨੇ ਕਿਹਾ ਕਿ ਅਸੀਂ ਗ਼ਰੀਬਾਂ ਦੀ ਸੇਵਾ ਕਰਨੀ ਹੈ, ਲੋਕਾਂ ਨੂੰ ਨਿਆਂ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਭ ਤੋਂ ਵੱਡੀ ਸਮੱਸਿਆ ਨਸ਼ਿਆਂ ਤੇ ਭ੍ਰਿਸ਼ਟਾਚਾਰ ਦੀ ਹੈ। ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਵਿਚ ਯੁੱਧ ਸ਼ੁਰੂ ਹੋ ਗਿਆ ਹੈ, ਜੋ ਨਿਆਂ ਦੀ ਲੜਾਈ ਹੈ।
ਇਸ ਮੌਕੇ ਮੁੱਖ ਮੰਤਰੀ ਬਦਲਣ ਦੀਆਂ ਚਰਚਾਵਾਂ ’ਤੇ ਕੇਜਰੀਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਭਗਵੰਤ ਮਾਨ ਹੀ ਪੂਰੇ ਪੰਜ ਸਾਲ ਮੁੱਖ ਮੰਤਰੀ ਬਣੇ ਰਹਿਣਗੇ। ਅਗਲੀਆਂ ਚੋਣਾਂ ਤੋਂ ਬਾਅਦ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ।
ਇਸ ਕਾਨਫ਼ਰੰਸ ’ਚ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ।
(For more news apart from Bhagwant Mann will remain Chief Minister for the entire five years: Kejriwal News in Punjabi, stay tuned to Rozana Spokesman