Sangrur News : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

By : BALJINDERK

Published : Mar 16, 2025, 5:56 pm IST
Updated : Mar 16, 2025, 5:56 pm IST
SHARE ARTICLE
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

Sangrur News : ਲਹਿਰਾ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ, ਲਹਿਰਾ ਤੋਂ ਹੁਸ਼ਿਆਰਪੁਰ ਅਤੇ ਮੂਨਕ ਤੋਂ ਖਨੌਰੀ ਲਈ ਬੱਸ ਸੇਵਾਵਾਂ ਦੀ ਸ਼ੁਰੂਆਤ

Sangrur News In Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਨੂੰ ਅਕਸਰ ਸਫਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂ ਕਿ ਇਥੋਂ ਸਿੱਧੀ ਬੱਸ ਸਰਵਿਸ ਦੀ ਕੋਈ ਸੁਵਿਧਾ ਨਹੀਂ ਸੀ। ਉਹਨਾਂ ਕਿਹਾ ਕਿ ਹੁਣ ਰੋਜ਼ਾਨਾ ਸਵੇਰੇ 6.45 ਵਜੇ ਲਹਿਰਾ ਬੱਸ ਸਟੈਂਡ ਤੋਂ ਵਾਇਆ ਸੁਨਾਮ, ਸੰਗਰੂਰ, ਲੁਧਿਆਣਾ ਹੁੰਦੇ ਹੋਏ ਦੁਪਹਿਰ ਸਮੇਂ ਬੱਸ ਹੁਸ਼ਿਆਰਪੁਰ ਵਿਖੇ ਪੁੱਜੇਗੀ ਅਤੇ ਉਥੋਂ ਦੁਪਹਿਰ 2.37 ਵਜੇ ਲਹਿਰਾ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ 422 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਇਸ ਬੱਸ ਨਾਲ ਯਾਤਰੀ ਵੱਡੀ ਰਾਹਤ ਮਹਿਸੂਸ ਕਰਨਗੇ।

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਦੂਜੀ ਬੱਸ ਸੇਵਾ ਮੂਨਕ ਤੋਂ ਖਨੌਰੀ ਦੇ ਯਾਤਰੀਆਂ ਨੂੰ ਸੇਵਾਵਾਂ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਵਿਦਿਆਰਥੀ ਵਰਗ ਨੂੰ ਇਸ ਰੂਟ ਉਤੇ ਸਰਕਾਰੀ ਬੱਸ ਸੇਵਾ ਨਾ ਹੋਣ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਹੁਣ ਇਹ ਸਮੱਸਿਆ ਸਥਾਈ ਤੌਰ ਉੱਤੇ ਹੱਲ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿਹੜੇ ਪਿੰਡਾਂ ਵਿੱਚ ਬੱਸ ਸੇਵਾਵਾਂ ਸਮੇਤ ਲੋਕਾਂ ਦੀਆਂ ਹੋਰ ਮੰਗਾਂ ਦੀ ਅਣਦੇਖੀ ਕੀਤੀ ਸੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਨ੍ਹਾਂ ਸਾਰੇ ਪਿੰਡਾਂ ਵਿੱਚ ਵੀ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਹੈ ਅਤੇ ਅੱਜ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਪੱਖੋਂ ਕੋਈ ਕਮੀ ਨਹੀਂ ਹੈ।

ਇਸ ਮੌਕੇ ਉਹਨਾਂ ਨਾਲ ਗੌਰਵ ਗੋਇਲ, ਮਾਰਕੀਟ ਕਮੇਟੀ ਚੇਅਰਮੈਨ ਸ਼ੀਸ਼ਪਾਲ ਆਨੰਦ, ਪੀ.ਏ ਰਾਕੇਸ਼ ਕੁਮਾਰ ਗੁਪਤਾ, ਰਮੇਸ਼ ਕੁਮਾਰ ਸੇਵਾ ਮੁਕਤ ਅਧਿਆਪਕ, ਰਾਕੇਸ਼ ਕੁਮਾਰ ਆੜ੍ਹਤੀ, ਨੰਦ ਲਾਲ, ਡਾ. ਸੇਠੀ ਵੀ ਹਾਜ਼ਰ ਸਨ।

(For more news apart from  Cabinet Minister Barinder Kumar Goyal flags off buses plying on two new routes News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement