ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਨ ਦੇ ਮੂਡ ਵਿਚ ਪੰਜਾਬ ਪੁਲਿਸ
Published : Mar 16, 2025, 1:44 pm IST
Updated : Mar 16, 2025, 1:44 pm IST
SHARE ARTICLE
Punjab Police in mood to take major action in Ajnala Police Station attack case News in Punjabi
Punjab Police in mood to take major action in Ajnala Police Station attack case News in Punjabi

ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਲਿਆ ਕੇ ਕੀਤੀ ਜਾਵੇਗੀ ਕਾਰਵਾਈ 

Punjab Police in mood to take major action in Ajnala Police Station attack case News in Punjabi : ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਵਿਰੁਧ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਅੰਮ੍ਰਿਤਪਾਲ ਦੇ ਸਾਥੀ NSA ਹਟਾਉਣ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਪੰਜਾਬ ਲਿਆਂਦੇ ਜਾਣਗੇ। 

ਜਾਣਕਾਰੀ ਅਨੁਸਾਰ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਨ ਦੇ ਮੂਡ ਵਿਚ ਪੰਜਾਬ ਪੁਲਿਸ ਹੁਣ ਅੰਮ੍ਰਿਤਪਾਲ ਦੇ ਸਾਥੀਆਂ 'ਤੇ ਸ਼ਿਕੰਜਾ ਪੰਜਾਬ ਪੁਲਿਸ ਕਸਣ ਜਾ ਰਹੀ ਹੈ। ਅੰਮ੍ਰਿਤਪਾਲ ਦੇ ਸਾਥੀਆਂ ਨੂੰ NSA ਹਟਾਉਣ ਤੋਂ ਬਾਅਦ ਪੰਜਾਬ ਲਿਆਂਦਾ ਜਾਵੇਗਾ। ਜਿੱਥੇ ਉਨ੍ਹਾਂ ਵਿਰੁਧ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਤਹਿਤ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਤੋਂ ਪੁਛਗਿੱਛ ਕਰੇਗੀ। ਜਿਸ ਤੋਂ ਕਈ ਅਹਿਮ ਖ਼ਲਾਸੇ ਹੋਣ ਦੀ ਸੰਭਾਵਨਾ ਹੈ।

ਤੁਹਾਨੂੰ ਦਸ ਦਈਏ ਕਿ ਅੰਮ੍ਰਿਤਪਾਲ ਦੀ ਅਗਵਾਈ ਹੇਠ ਮਾਰੂ ਹਥਿਆਰਾਂ ਨਾਲ ਲੈਸ ਲਗਭਗ 200-250 ਲੋਕਾਂ ਦੀ ਭੀੜ ਨੇ ਅਪਣੇ ਇਕ ਸਾਥੀ ਨੂੰ ਹਿਰਾਸਤ ਵਿਚੋਂ ਛੁਡਾਉਣ ਲਈ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਕੀਤਾ ਸੀ। ਜਿਸ ਦੇ ਤਹਿਤ ਉਹ ਪੁਲਿਸ ਦੀ ਹਿਰਾਸਤ ਅਪਣੇ ਸਾਥੀ ਨੂੰ ਛੁਡਾਉਣ ’ਚ ਕਾਮਯਾਬ ਹੋ ਗਏ ਸਨ। 

ਪੁਲਿਸ ਨੇ ਇਸ ਮਾਮਲੇ ਵਿਰੁਧ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਤੇ ਪਹਿਲਾਂ ਤੋਂ ਕੈਦ ਉਸ ਦੇ ਸਾਥੀ ਤੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਹੁਣ ਸਾਰੇ ਕੈਦੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement