Sultanpur Lodhi News : ਆਸਟਰੇਲੀਆ ’ਚ ਸ਼ੱਕੀ ਹਾਲਾਤਾਂ 'ਚ ਪੰਜਾਬੀ ਨੌਜਵਾਨ ਦੀ ਮੌਤ, ਬ੍ਰਿਸਬੇਨ ਨਦੀ ’ਚੋਂ ਮਿਲੀ ਲਾਸ਼ 

By : BALJINDERK

Published : Mar 16, 2025, 6:30 pm IST
Updated : Mar 16, 2025, 6:30 pm IST
SHARE ARTICLE
ਮ੍ਰਿਤਕ ਦਮਨਪ੍ਰੀਤ ਸਿੰਘ (23 ਸਾਲ) ਦੀ ਫ਼ਾਈਲ ਫੋਟੋ
ਮ੍ਰਿਤਕ ਦਮਨਪ੍ਰੀਤ ਸਿੰਘ (23 ਸਾਲ) ਦੀ ਫ਼ਾਈਲ ਫੋਟੋ

Sultanpur Lodhi News : ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ 23 ਸਾਲਾ ਦਮਨਪ੍ਰੀਤ ਸਿੰਘ, ਪਰਿਵਾਰ ਨੇ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਕੀਤੀ ਮੰਗ

Sultanpur Lodhi News in Punjabi : ਆਸਟਰੇਲੀਆ ਦੇ ਬ੍ਰਿਸਬੇਨ ਤੋਂ ਬੇਹਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਦਾ ਮਾਮਲਾ ਸਾਹਮਣੇ ਆਇਆ। ਨੌਜਵਾਨ ਸੁਲਤਾਨਪੁਰ ਲੋਧੀ ਦਾ ਰਹਿਣ ਵਾਲਾ ਸੀ। ਜੋ ਕਰੀਬ 7 ਸਾਲ ਪਹਿਲਾਂ ਆਸਟਰੇਲੀਆ ਗਿਆ ਸੀ। ਪਰਿਵਾਰ ਸਦਮੇ ਦੇ ਵਿੱਚ ਹੈ, ਪਰਿਵਾਰ ਵੱਲੋਂ ਮ੍ਰਿਤਕ ਦਮਨਪ੍ਰੀਤ ਸਿੰਘ (23) ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਲਈ ਵਿਦੇਸ਼ ਮੰਤਰਾਲੇ ਅਤੇ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਗੁਹਾਰ ਲਗਾਈ ਜਾ ਰਹੀ ਹੈ।

ਦੱਸ ਦਈਏ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਅਜੇ ਕੁਵਾਰਾ ਸੀ ਅਤੇ ਉਸ ਦੀਆਂ ਤਿੰਨ ਭੈਣਾਂ ਅਤੇ ਇੱਕ ਹੋਰ ਭਰਾ ਹੈ। ਜਿਨਾਂ ਦਾ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਰੋ -ਰੋ ਕੇ ਬੁਰਾ ਹਾਲ ਹੈ। 

ਮ੍ਰਿਤਕ ਨੌਜਵਾਨ ਦੇ ਪਿਤਾ ਜਗਜੀਤ ਸਿੰਘ ਸਪੁੱਤਰ ਕਰਤਾਰ ਸਿੰਘ ਵਾਸੀ ਪੰਡੋਰੀ ਮੁਹੱਲਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਆਸਟ੍ਰੇਲੀਆ 'ਚ 15 ਮਾਰਚ 2025 ਨੂੰ ਬ੍ਰਿਸਬੇਨ ਨਦੀ ’ਚੋਂ ਉਸਦੇ ਬੇਟੇ ਦੀ ਮ੍ਰਿਤਕ ਦੇਹ ਮਿਲੀ ਹੈ। ਜਿਸਦੀ ਜਾਣਕਾਰੀ ਉੱਥੋਂ ਦੀ Sandgate police ਵੱਲੋਂ ਉੱਥੇ ਰਹਿ ਰਹੀ ਉਸਦੀ ਭੈਣ ਅਮਨਦੀਪ ਨੂੰ ਦਿੱਤੀ ਗਈ। ਹੁਣ ਉਸਦੀ ਮ੍ਰਿਤਕ ਦੇਹ ਉੱਥੋਂ ਦੀ ਪੁਲਿਸ ਕੋਲ ਹੈ। ਇਸ ਖ਼ਬਰ ਨੇ ਸਾਡੇ ਪੂਰੇ ਪਰਿਵਾਰ ਨੂੰ ਸਦਮੇ ਵਿੱਚ ਹੈ। 

ਉਨ੍ਹਾਂ ਨੇ ਸੰਤ ਸੀਚੇਵਾਲ ਪਾਸੋਂ ਮੰਗ ਕੀਤੀ ਹੈ, ਉਸਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਿਸ ਮੰਗਵਾਉਣ ਵਿੱਚ ਸਾਡੀ ਮਦਦ ਕੀਤੀ ਜਾਵੇ। ਤਾਂ ਜੋ ਅਸੀ ਉਸਦੀ ਅੰਤਿਮ ਰਸਮਾਂ ਇੱਥੇ ਭਾਰਤੀ ਰੀਤੀ ਰਿਵਾਜਾਂ ਮੁਤਾਬਿਕ ਕਰ ਸਕੀਏ।

1

ਜਾਣਕਾਰੀ ਅਨੁਸਾਰ ਤਕਰੀਬਨ ਸੱਤ ਸਾਲ ਪਹਿਲਾਂ ਦਮਨਪ੍ਰੀਤ ਸਿੰਘ ਨਰਸਿੰਗ ਦਾ ਕੋਰਸ ਕਰਨ ਲਈ ਆਸਟਰੇਲੀਆ ਗਿਆ ਸੀ। ਜਿੱਥੇ ਉਸਨੇ ਪਹਿਲਾਂ ਤਿੰਨ ਸਾਲ ਦਾ ਡਿਪਲੋਮਾ ਕੀਤਾ ਅਤੇ ਦੋ ਸਾਲ ਦੀ ਡਿਗਰੀ ਕੀਤੀ ਤੇ ਹੁਣ ਸਰਵਿਸ ਕਰ ਰਿਹਾ ਸੀ। ਅਚਾਨਕ ਇਹ ਦੁਖਦਾਈ ਘਟਨਾ ਵਾਪਰਦੀ ਹੈ ਤੇ ਉਸਦੀ ਲਾਸ਼ ਨਦੀ ਵਿੱਚੋਂ ਮਿਲਦੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗ ਰਿਹਾ, ਆਸਟਰੇਲੀਅਨ ਪੁਲਿਸ ਮਾਮਲੇ ਦੀ ਇਨਕੁਆਇਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਡਿਊਟੀ ਤੋਂ ਵਾਪਸ ਪਰਤ ਕੇ ਆਪਣੇ ਭੈਣ ਨੂੰ ਮਿਲਣ ਜਾ ਰਿਹਾ ਸੀ ਜਦ ਉਸਦਾ ਫੋਨ ਲੰਮੇ ਸਮੇਂ ਤੱਕ ਸਵਿਚ ਆਫ ਆਇਆ ਤਾਂ ਉਸ ਦੀ ਭੈਣ ਨੇ ਮਾਮਲੇ ਦੀ ਜਾਣਕਾਰੀ ਸਥਾਨਕ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪਰਿਵਾਰ ਨੂੰ ਪਤਾ ਲੱਗਿਆ ਕਿ ਉਸ ਦੀ ਲਾਸ਼ ਨਦੀ ਵਿੱਚੋਂ ਮਿਲੀ ਹੈ। 

(For more news apart from Punjabi youth dies under suspicious circumstances in Australia, body found in Brisbane river News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement