ਖ਼ਬਰਾਂ |

ਤਾਜ਼ਾ |

ਪੰਜਾਬ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਦੌਰਾਨ ਆਪਣੇ ਸਾਰੇ ਵਾਅਦੇ ਪੂਰੇ ਕੀਤੇ : ਮੁੱਖ ਮੰਤਰੀ ਭਗਵੰਤ ਮਾਨ

By : JAGDISH

Published : Mar 16, 2026, 2:30 pm IST
Updated : Mar 16, 2026, 3:12 pm IST
SHARE ARTICLE
Punjab government fulfilled all its promises during its 4-year tenure: Chief Minister Bhagwant Mann
Punjab government fulfilled all its promises during its 4-year tenure: Chief Minister Bhagwant Mann

ਮੈਨੀਫੈਸਟੋ 'ਚ ਵਾਅਦੇ ਪੂਰੇ ਕਰਨ ਦਾ ਸਮਾਂ 5 ਸਾਲ ਦਾ ਹੁੰਦਾ ਹੈ ਪਰ ਅਸੀਂ 4 ਸਾਲ 'ਚ ਹੀ ਪੂਰੇ ਕੀਤੇ

ਚੰਡੀਗੜ੍ਹ : ਅੱਜ ਆਮ ਆਦਮੀ ਦੀ ਸਰਕਾਰ ਬਣੀ ਨੂੰ 4 ਸਾਲ ਹੋ ਗਏ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ 4 ਸਾਲਾਂ ਵਿਚ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਚੋਣ ਮੈਨੀਫੈਸਟੋ ਵਿਚ ਵਾਅਦੇ ਪੂਰੇ ਕਰਨ ਦਾ ਸਮਾਂ 5 ਸਾਲ ਸੀ, ਪਰ ਸਾਡੀ ਸਰਕਾਰ ਨੇ ਇਹ ਵਾਅਦੇ 4 ਸਾਲਾਂ ਵਿਚ ਹੀ ਪੂਰੇ ਕੀਤੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਕੰਮਾਂ ਦੀ ਇਕ ਬੁੱਕਲੇਟ ਵੀ ਜਾਰੀ ਕੀਤੀ।

ਮਾਨ ਸਰਕਾਰ ਨੇ ਆਪਣੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦਿੱਤੀ ਤੇ ਬਿਜਲੀ ਦਾ ਬਕਾਇਆ ਵੀ ਮਾਫ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਕੱਟ ਖੇਤੀ ਲਈ 8 ਘੰਟੇ ਬਿਜਲੀ ਵੀ ਦਿੱਤੀ ਜਾ ਰਹੀ ਹੈ। ਅੱਜ ਪੰਜਾਬ ਦੇ 92 ਫੀਸਦੀ ਘਰਾਂ ਦਾ ਬਿਜਲੀ ਦਾ ਬਿਲ ਜ਼ੀਰੋ ਆਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕਰਾਰ ਵੱਲੋਂ ਮੁਫ਼ਤ ਬਿਜਲੀ ਲਈ ਕੋਈ ਸ਼ਰਤ ਨਹੀਂ ਰੱਖੀ ਗਈ ਬਲਕਿ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਂਦੀ ਹੈ। ਦੋ ਮਹੀਨੇ ਦੇ ਬਿਜਲੀ ਸਰਕਲ ਵਿਚ ਬੱਸ ਬਿਜਲੀ ਯੂਨਿਟਾਂ ਦੀ ਖ਼ਪਤ 599 ਹੋਣੀ ਚਾਹੀਦੀ ਹੈ ਤੁਹਾਡਾ ਬਿਜਲੀ ਦਾ ਬਿਲ ਨਹੀਂ ਆਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ 881 ਮੁਹੱਲਾ ਕਲੀਨਿਕ ਚੱਲ ਰਹੇ ਹਨ ਤੇ ਅਜੇ ਵੀ 200 ਤਿਆਰ ਪਏ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚੋਂ ਵਿਚ ਕਰੋੜਾਂ ਲੋਕ ਦਵਾਈ ਲੈ ਕੇ ਚੁੱਕੇ ਅਤੇ ਆਪਣੀ ਸਿਹਤ ਸਬੰਧੀ ਟੈਸਟ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ‘ਆਪ’ ਸਰਕਾਰ ਨੇ 10 ਲੱਖ ਰੁਪਏ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਹੈ। ਪੰਜਾਬ ਵਿਚ ਇਸ ਯੋਜਨਾ ਦੇ ਕਾਰਡ ਬਣ ਰਹੇ ਹਨ ਅਤੇ ਲੋਕਾਂ ਵੱਲੋਂ ਇਸ ਕਾਰਡ ਦੀ ਸਹੂਲਤ ਲੈਣੀ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿ ਪੰਜਾਬ ਵਾਸੀ ਸਰਕਾਰੀ ਜਾਂ ਨਿੱਜੀ ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਗੇ ਕਿਹਾ ਗਿਆ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਲਗਭਗ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਅਤੇ ਅੱਜ ਪੰਜਾਬ ਦੀ 78 ਫੀਸਦੀ ਜ਼ਮੀਨ ਦੀ ਸਿੰਚਾਈ ਨਹਿਰੀ ਪਾਣੀ ਨਾਲ ਹੋ ਰਹੀ ਹੈ। ਅਸੀਂ ਪੁਰਾਣੀਆਂ ਕੱਸੀਆਂ, ਨਹਿਰਾਂ ਅਤੇ ਮੋਘੇ ਚਾਲੂ ਕੀਤੇ। ਨਹਿਰਾਂ ’ਤੇ ਅਸੀਂ 5700 ਕਰੋੜ ਰੁਪਇਆ ਖਰਚਿਆ ਅਤੇ ਸਵਾ ਲੱਖ ਏਕੜ ਜ਼ਮੀਨ ਤੱਕ ਪਹੁੰਚਾਇਆ ਗਿਆ ਨਹਿਰੀ ਪਾਣੀ ਪਹੁੰਚਾਇਆ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿਚੋਂ ਨਸ਼ਾ ਖਤਮ ਨਹੀਂ ਹੋ ਜਾਂਦਾ। ਅਸੀਂ ਨਸ਼ਿਆਂ ਦੇ ਮਾਮਲੇ 'ਚ ਕਈ ਵੱਡੀਆਂ ਮੱਛੀਆਂ ਫੜੀਆਂ ਅਤੇ ਅਸੀਂ ਉਨ੍ਹਾਂ ਨੂੰ ਜੇਲ੍ਹ ਭੇਜਿਆ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਅੱਜ ਪੰਜਾਬ ’ਚ ਸ਼ਰ੍ਹੇਆਮ ਨਸ਼ਾ ਵਿਕਣਾ ਬੰਦ ਹੋ ਗਿਆ ਹੈ। 

ਅਸੀਂ ਗੈਂਗਸਟਰਾਂ ਨੂੰ ਫੜ ਰਹੇ ਹਾਂ ਅਤੇ ਪੰਜਾਬ ’ਚੋਂ ਗੈਂਗਸਟਰਵਾਦ ਨੂੰ ਖਤਮ ਕਰਨ ’ਤੇ ਲੱਗੇ ਹੋਏ ਹਾਂ। ਉਨ੍ਹਾਂ ਕਿਹਾ ਕਿ ਅਸੀਂ ਗੈਂਗਸਟਰਾਂ ਦੇ ਪਰਿਵਾਰਾਂ ਨੂੰ ਟਿਕਟਾਂ ਨਹੀਂ ਦਿੰਦੇ। ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਅੱਜ ਸਵਾਲ ਚੁੱਕ ਰਹੇ ਹਨ। ਬਿਕਰਮ ਸਿੰਘ ਮਜੀਠੀਆ ਸਬੰਧੀ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਲੋਕ ਸਦਨ 'ਚ ਗਾਲ੍ਹਾਂ ਕੱਢਦੇ ਰਹੇ, ਉਹ ਸਾਨੂੰ ਭਾਸ਼ਾ 'ਚ ਫ਼ਰਕ ਸਮਝਾਉਣ ਦੀਆਂ ਗੱਲਾਂ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਨੇ ਵੀ ਗੈਂਗਸਟਰਾਂ ਦੀ ਕੀਤੀ ਪੁਸ਼ਤਪਨਾਹੀ ਕਰਦਾ ਰਿਹਾ ਹੈ। ਉਨ੍ਹਾਂ ਰੰਧਾਵਾ ’ਤੇ ਤੰਜ਼ ਕਸਦੇ ਹੋਏ ਕਿਹਾ ਕਿ ਮੁੱਖ ਮੰਤਰੀ ਬਣਨ ਦੇ ਸੁਪਨੇ ਬਾਅਦ ’ਚ ਦੇਖ ਲਿਓ ਪਹਿਲਾਂ ਆਪਣੀ ਹਾਈ ਕਮਾਂਡ ਨੂੰ ਸਹੀ ਨਾਂ ਲੈਣ ਸਿਖਾਓ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਰੈਲੀ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਅਰਜਨ ਖੜਗੇ ਰੰਧਾਵਾ ਨੂੰ ਰੰਡਵਾ ਹੀ ਕਹੀ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਅਸੀਂ 19 ਟੋਲ ਪਲਾਜ਼ੇ ਬੰਦ ਕਰ ਚੁੱਕੇ ਹਾਂ ਅਤੇ ਆਉਣ ਵਾਲੇ ਦਿਨਾਂ ’ਚ ਤਿੰਨ-ਚਾਰ ਟੋਲ ਪਲਾਜ਼ਿਆਂ ਨੂੰ ਅਸੀਂ ਬੰਦ ਕਰਾਂਗੇ। ਇਨ੍ਹਾਂ 19 ਟੋਲ ਪਲਾਜ਼ਿਆਂ ਨੂੰ ਬੰਦ ਕਰਨ ਨਾਲ ਪੰਜਾਬ ਦੇ ਲੋਕਾਂ ਦਾ ਰੋਜ਼ਾਨਾ 67 ਲੱਖ ਰੁਪਇਆ ਬਚਦਾ ਹੈ। ਅਸੀਂ ਅਸੀਂ ਸਾਰੇ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਦਾ ਅਸੀਂ ਟੈਕਸ ਮੁਆਫ਼ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ ਬਣਾਉਣ ਸਬੰਧੀ ਐਲਾਨ ਵੀ ਕੀਤਾ। 

ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਕੇਂਦਰ ਸਰਕਾਰ ਨੇ ਗੁਜਰਾਤ ਦੀ ਸਾਬਰਮਤੀ ਜੇਲ੍ਹ 'ਚ ਰੱਖਿਆ ਹੋਇਆ ਹੈ। ਉਸ ਨੂੰ ਜੇਲ੍ਹ ’ਚ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਲਾਰੈਂਸ ਬਿਸ਼ਨੋਈ ਨੂੰ ਕਿਧਰੇ ਹੋਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement