ਖ਼ਬਰਾਂ |

ਤਾਜ਼ਾ |

ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਵਧੀਆਂ ਮੁਸ਼ਕਲਾਂ
Published : Mar 16, 2026, 3:03 pm IST
Updated : Mar 16, 2026, 3:03 pm IST
SHARE ARTICLE
Ranjit Singh Dhadrianwale's great difficulties
Ranjit Singh Dhadrianwale's great difficulties

ਮਾਣਹਾਨੀ ਮਾਮਲੇ ’ਚ ਫਤਹਿਗੜ੍ਹ ਸਾਹਿਬ ਅਦਾਲਤ ਨੇ ਸੰਮਨ ਕੀਤਾ ਜਾਰੀ, 24 ਮਾਰਚ ਨੂੰ ਹੋਵੇਗੀ ਮਾਮਲੇ ’ਤੇ ਸੁਣਵਾਈ

ਫਤਿਹਗੜ੍ਹ ਸਾਹਿਬ : ਰਣਜੀਤ ਸਿੰਘ ਢੱਡਰੀਆਂ ਵਾਲੇ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।  ਫਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਇੱਕ ਮਾਣਹਾਨੀ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ। ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤ ਲੈਣੀ ਪਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਰੰਧਾਵਾ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸਾਲ 2019 ਵਿੱਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਹਨਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਬਾਰੇ ਅਪਮਾਨਜਨਕ ਸ਼ਬਦ ਬੋਲੇ ਸਨ। ਇਸ ਤੋਂ ਬਾਅਦ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਹੇਠਲੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।
ਐਡਵੋਕੇਟ ਧਾਰਨੀ ਮੁਤਾਬਕ ਇਹ ਮਾਮਲਾ ਕਾਫੀ ਸਮੇਂ ਤੋਂ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਸੀ। ਪਰ ਕੇਸ ਦੀ ਪੈਰਵੀ ਤੋਂ ਅਸੰਤੁਸ਼ਟ ਹੋ ਕੇ ਸਾਲ 2021 ਵਿੱਚ ਇਸ ਮਾਮਲੇ ਸਬੰਧੀ ਫਤਹਿਗੜ੍ਹ ਸਾਹਿਬ ਦੀ ਸੈਸ਼ਨ ਅਦਾਲਤ ਵਿੱਚ ਇੱਕ ਰੀਵੀਜ਼ਨ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਅਦਾਲਤ ਕੋਲ ਮਾਮਲੇ ਦੀ ਕਾਰਵਾਈ ’ਤੇ ਦੁਬਾਰਾ ਵਿਚਾਰ ਕਰਨ ਦੀ ਮੰਗ ਕੀਤੀ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਰੀਵੀਜ਼ਨ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੈਸ਼ਨ ਅਦਾਲਤ ਫਤਹਿਗੜ੍ਹ ਸਾਹਿਬ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਆਦੇਸ਼ ਦਿੱਤਾ ਹੈ ਕਿ ਹੇਠਲੀ ਅਦਾਲਤ ਵਿੱਚ ਚੱਲ ਰਹੇ ਮਾਮਲੇ ਵਿੱਚ ਸੰਬੰਧਤ ਧਿਰ ਨੂੰ ਸੰਮਨ ਜਾਰੀ ਕੀਤੇ ਜਾਣ ਅਤੇ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ। 
ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 24 ਮਾਰਚ ਦੀ ਤਾਰੀਕ ਨਿਰਧਾਰਤ ਕੀਤੀ ਗਈ ਹੈ। ਉਸ ਦਿਨ ਦੋਵੇਂ ਧਿਰਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਾਨੂੰਨੀ ਮਾਹਿਰਾਂ ਮੁਤਾਬਕ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਕੇਸ ਦੀ ਕਾਰਵਾਈ ਨੂੰ ਲੈ ਕੇ ਹੋਰ ਮਹੱਤਵਪੂਰਨ ਫੈਸਲੇ ਹੋ ਸਕਦੇ ਹਨ।

ਫਿਲਹਾਲ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਲਈ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ ਅਤੇ ਸਭ ਦੀਆਂ ਨਜ਼ਰਾਂ ਹੁਣ 24 ਮਾਰਚ ਨੂੰ ਹੋਣ ਵਾਲੀ ਅਗਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement