ਖ਼ਬਰਾਂ |

ਤਾਜ਼ਾ |

ਪੰਜਾਬ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ, ਹਰ ਜ਼ਿਲ੍ਹੇ ਵਿੱਚ ਲਗਣਗੇ 6.50 ਲੱਖ ਪੌਦੇ
Published : Mar 16, 2026, 12:51 pm IST
Updated : Jun 9, 2026, 2:52 pm IST
SHARE ARTICLE
ਪੰਜਾਬ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ, ਹਰ ਜ਼ਿਲ੍ਹੇ ਵਿੱਚ ਲਗਣਗੇ 6.50 ਲੱਖ ਪੌਦੇ
ਪੰਜਾਬ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ, ਹਰ ਜ਼ਿਲ੍ਹੇ ਵਿੱਚ ਲਗਣਗੇ 6.50 ਲੱਖ ਪੌਦੇ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਚਲਾਈ ਜਾਣ ਵਾਲੀ ਇਹ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ

ਪੰਜਾਬ ਸਰਕਾਰ ਨੇ ਸੂਬੇ ਵਿੱਚ ਹਰਿਆਲੀ ਵਧਾਉਣ ਅਤੇ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ ਲਗਭਗ 1.50 ਕਰੋੜ ਬੂਟੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ। ਇਸ ਤਹਿਤ ਸੂਬੇ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਵਿੱਚ ਕਰੀਬ 6.50 ਲੱਖ ਬੂਟੇ ਲਗਾਏ ਜਾਣਗੇ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਚਲਾਈ ਜਾਣ ਵਾਲੀ ਇਹ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ।

ਚੰਡੀਗੜ੍ਹ ਵਿੱਚ ਹੋਈ ਸਮੀਖਿਆ ਮੀਟਿੰਗ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਵਿਸਥਾਰਪੂਰਵਕ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਦੀ ਮੁਹਿੰਮ ਨੂੰ ਲੋਕ ਭਾਗੀਦਾਰੀ ਨਾਲ ਜੋੜਨ ਲਈ ਸਮਾਜ ਦੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਸਹਿਯੋਗ ਵੀ ਲਿਆ ਜਾਵੇ।

ਮੰਤਰੀ ਨੇ ਸੂਬਾਈ ਰਾਜਮਾਰਗਾਂ ਦੇ ਦੋਵੇਂ ਪਾਸਿਆਂ ’ਤੇ ਚੁਣੀਆਂ ਥਾਵਾਂ ’ਤੇ ਵੱਡੇ ਪੱਧਰ ’ਤੇ ਰੁੱਖ ਲਗਾਉਣ ਲਈ ਉਚਿਤ ਸਥਾਨਾਂ ਦੀ ਪਛਾਣ ਕਰਨ ਅਤੇ ਇਸ ਸਬੰਧੀ ਵੇਰਵੇ 10 ਜੂਨ ਤੱਕ ਹੈੱਡਕੁਆਰਟਰ ਭੇਜਣ ਲਈ ਕਿਹਾ।

ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਗ੍ਰੀਨ ਪੰਜਾਬ ਮਿਸ਼ਨ ਸਮੇਤ ਵੱਖ-ਵੱਖ ਯੋਜਨਾਵਾਂ ਅਧੀਨ 584 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਏ ਜਾਣ। 
ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 650 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਐਗਰੋ ਫਾਰੈਸਟਰੀ ਯੋਜਨਾ ਤਹਿਤ ਕਰੀਬ 3 ਲੱਖ ਬੂਟੇ ਲਗਾਉਣ ਦਾ ਵੀ ਟੀਚਾ ਰੱਖਿਆ ਗਿਆ ਹੈ। ਇਸ ਦੌਰਾਨ ਰੁੱਖ ਲਗਾਉਣ ਦੀ ਪ੍ਰਗਤੀ ਦੀ ਨਿਗਰਾਨੀ ਲਈ ਤਿਆਰ ਕੀਤੀ ਗਈ ਮਾਨੀਟਰਿੰਗ ਅਤੇ ਮੁਲਾਂਕਣ ਐਪ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

Tags: tree, #punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement