ਜਾਖੜ ਨਾਲ ਕੋਈ ਮਤਭੇਦ ਨਹੀਂ, ਐਵੇਂ ਮੀਡੀਆ ਨੇ ਤੂਲ ਦੇ ਦਿਤੀ : ਕੈਪਟਨ
Published : Apr 16, 2018, 11:15 pm IST
Updated : Apr 16, 2018, 11:15 pm IST
SHARE ARTICLE
CM and Jakhar
CM and Jakhar

ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ ਨਹੀਂ

 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮਤਭੇਦਾਂ ਦੀਆਂ ਰੀਪੋਰਟਾਂ ਨੂੰ ਮੀਡੀਆ ਦੀ ਉਪਜ ਦਸਦਿਆਂ ਰੱਦ ਕਰ ਦਿਤਾ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ ਨਹੀਂ ਅਤੇ ਉਨ੍ਹਾਂ ਨੂੰ ਇਸ ਤੋਂ ਪਾਸੇ ਰਹਿਣਾ ਚਾਹੀਦਾ ਹੈ।ਅੱਜ ਇਥੇ 9 ਨਵੀਆਂ ਐਬੂਲੈਂਸਾਂ ਦੇ ਸਮੂਹ ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੰਸਦ ਮੈਂਬਰ ਅੰਬਿਕਾ ਸੋਨੀ ਵਲੋਂ 'ਸੰਸਦ ਮੈਂਬਰ ਸਥਾਨਕ ਏਰੀਆ ਵਿਕਾਸ ਸਕੀਮ' ਤਹਿਤ ਫ਼ੰਡਾਂ ਵਿਚੋਂ ਇਹ ਐਬੂਲੈਂਸਾਂ ਖ਼ਰੀਦਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਕੀ ਸੰਸਦ ਮੈਂਬਰਾਂ ਨੂੰ ਅਜਿਹਾ ਉਪਰਾਲਾ ਕਰਨਾ ਚਾਹੀਦਾ ਹੈ। ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਦਰਮਿਆਨ ਕੋਈ ਸਮੱਸਿਆ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੀਡੀਆ ਦੀ ਉਪਜ ਦਸਿਆ ਜਿਸ ਨੇ ਬਿਨਾਂ ਕਾਰਨ, ਮਾਮਲੇ ਨੂੰ ਤੂਲ ਦੇ ਦਿਤੀ ਜਦਕਿ ਜਾਖੜ ਨੇ ਉਨ੍ਹਾਂ ਨੂੰ ਇਸ ਕਰ ਕੇ ਮਿਲੇ ਬਿਨਾਂ ਚਲੇ ਗਏ ਕਿਉਂਕਿ ਉਨ੍ਹਾਂ ਨੇ ਕਿਸੇ ਹੋਰ ਥਾਂ ਜਾਣਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਸੜਕ 'ਤੇ ਹੋਏ ਝਗੜੇ ਦੇ ਸਬੰਧ ਵਿਚ ਸੁਪਰੀਮ ਕੋਰਟ ਵਿਚ ਹੋ ਰਹੀ ਸੁਣਵਾਈ ਦੇ ਮੁੱਦੇ 'ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਵਲੋਂ ਅਸਤੀਫ਼ਾ ਦੇਣ ਦੀ ਲੋੜ ਨੂੰ ਇਕ ਵਾਰ ਫਿਰ ਰੱਦ ਕਰਦਿਆਂ ਕਿਹਾ ਕਿ ਇਹ ਸਥਿਤੀ ਸਿੱਧੂ ਦੇ ਅਸਤੀਫ਼ੇ ਦੀ ਮੰਗ ਨਹੀਂ ਕਰਦੀ। ਸਿੱਧੂ ਦਾ ਅਸਤੀਫ਼ਾ ਮੰਗ ਰਹੇ ਅਕਾਲੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਮੁੱਦੇ ਤੋਂ ਪਾਸੇ ਰਹਿਣ ਲਈ ਆਖਿਆ ਜਿਸ ਨਾਲ ਉਨ੍ਹਾਂ ਦਾ ਰੱਤੀ ਭਰ ਵੀ ਸਬੰਧ ਨਹੀਂ।ਫਗਵਾੜਾ ਵਿਚ ਹੋਈ ਝੜਪ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਅੰਬੇਦਕਰ ਜੈਅੰਤੀ ਮੌਕੇ ਹਿੰਸਾ ਲਈ ਜ਼ਿੰਮੇਵਾਰ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਜਾ ਚੁਕਾ ਹੈ ਅਤੇ ਬਾਕੀਆਂ ਨੂੰ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Ambulance launchAmbulance launch

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਿਸੇ ਕਿਸਮ ਦੀ ਗੜਬੜ ਕਰਨ ਵਾਲੇ ਅਨਸਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਐਮਪੀਲੈਡ ਫ਼ੰਡਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਅਧੀਨ ਆਉਂਦੇ 9 ਹਲਕਿਆਂ ਲਈ ਉਕਤ ਐਂਬੂਲੈਂਸਾਂ ਖ਼ਰੀਦੀਆਂ ਹਨ। ਇਸ ਵਿਚ ਮੋਹਾਲੀ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਦਸਿਆ ਕਿ ਚੀਨ ਦੀ ਇਕ ਕੰਪਨੀ ਨੇ ਮੋਹਾਲੀ ਵਿਚ ਮੋਬਾਈਲ ਹੈਂਡਸੈੱਟ ਬਣਾਉਣ ਦਾ ਯੂਨਿਟ ਸਥਾਪਤ ਕਰਨ ਲਈ ਦਿਲਚਸਪੀ ਪ੍ਰਗਟ ਕੀਤੀ ਹੈ ਅਤੇ ਮੋਹਾਲੀ ਇਸ ਵੇਲੇ ਸਨਅਤ ਅਤੇ ਸੂਚਨਾ ਤਕਨਾਲੋਜੀ ਦਾ ਧੁਰਾ ਬਣ ਕੇ ਉਭਰਿਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਇਸ ਵੇਲੇ ਨਾ ਸਿਰਫ਼ ਦੇਸ਼ ਵਿਚੋਂ ਸਗੋਂ ਦੁਨੀਆਂ ਦੇ ਹੋਰ ਹਿੱਸਿਆਂ ਵਿਚੋਂ ਵੀ ਸਨਅਤਕਾਰਾਂ ਅਤੇ ਨਿਵੇਸ਼ਕਾਂ ਕੋਲੋਂ ਸਰਕਾਰ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ।
ਇਸ ਮੌਕੇ ਤਕਨੀਕੀ ਸਿਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਧਾਇਕ ਬਲਬੀਰ ਸਿੰਘ ਸਿੱਧੂ, ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ, ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ, ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਰਮੇਸ਼ ਦੱਤ ਸ਼ਰਮਾ, ਪ੍ਰਮੁੱਖ ਸਕੱਤਰ (ਸਿਹਤ) ਅੰਜਲੀ ਭਾਵੜਾ, ਐਨਆਰਐਚਐਮ ਮਿਸ਼ਨ ਡਾਇਰੈਕਟਰ ਵਰੁਣ ਰੂਜਮ, ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਡਾਇਰੈਕਟਰ ਡਾ. ਜਸਪਾਲ ਕੌਰ ਅਤੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement