
ਘਰ-ਘਰ ਜਾ ਕੇ ਕੈਪਟਨ ਸਰਕਾਰ ਦੀ ਨਾਕਾਮੀ ਦਸਾਂਗੇ
ਚੰਡੀਗੜ : ਆਮ ਆਦਮੀ ਪਾਰਟੀ ਅਪਣੀ ਗੱਲ ਲੋਕਾਂ ਤਕ ਪਹੁੰਚਾਉਣ ਲਈ ਪੰਜਾਬ ਵਿਚ ਘਰ-ਘਰ ਦਸਤਕ ਦੇਣ ਜਾ ਰਹੀ ਹੈ। ਇਸ ਲਈ ਆਮ ਆਦਮੀ ਪਾਰਟੀ 1 ਲੱਖ ਵਲੰਟੀਅਰਜ਼ ਨੂੰ ਮੈਦਾਨ ਵਿਚ ਉਤਾਰੇਗੀ। ਇਸ ਪੂਰੀ ਰਣਨੀਤੀ ਸਬੰਧੀ ਦੱਸਦੇ ਹੋਏ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ 13 ਲੋਕ ਸਭਾ ਸੀਟਾਂ ਉੱਤੇ ਵਲੰਟੀਅਰਜ਼ ਨੂੰ ਉਤਾਰਣ ਦੀ ਪ੍ਰਕਿਰਿਆ ਅੰਤਮ ਰੂਪ ਦਿਤਾ ਜਾ ਰਿਹਾ ਹੈ।
AAP
ਵਲੰਟੀਅਰਜ਼ ਦੀ ਇਹ ਫ਼ੌਜ ਘਰ-ਘਰ ਜਾ ਕੇ ਦਸੇਗੀ ਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ, ਪਿਛਲੀ ਬਾਦਲ ਸਰਕਾਰ ਨਾਲੋਂ ਬਿਲਕੁਲ ਵੀ ਅਲਗ ਨਹੀਂ ਹੈ। ਪੰਜਾਬ ਨੂੰ ਬਦਹਾਲੀ ਵਿਚੋਂ ਕੱਢਣ ਲਈ ਕੈਪਟਨ ਨੂੰ ਲੋਕਾਂ ਨੇ ਵੋਟਾਂ ਦਿਤੀਆਂ ਸਨ ਪਰੰਤੂ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।
Bhagwant Mann
ਭਗਵੰਤ ਮਾਨ ਨੇ ਕਿਹਾ ਕਿ ਡੋਰ-ਟੂ-ਡੋਰ ਆਮ ਆਦਮੀ ਪਾਰਟੀ ਦਾ ਸਭ ਤੋਂ ਮਜਬੂਤ ਚੋਣ ਹਥਿਆਰ ਹੈ। ਇਸ ਦੇ ਦਮ ਉਤੇ ਦਿੱਲੀ ਵਿਚ 70 ਵਿੱਚੋਂ 67 ਸੀਟਾਂ ਜਿੱਤਣ ਵਿਚ ਕਾਮਯਾਬ ਹੋਏ ਸਨ। ਇਸ ਮੁਹਿੰਮ ਦੀ ਸਭ ਤੋਂ ਖਾਸ ਗੱਲ ਇਹ ਹੁੰਦੀ ਹੈ ਕਿ ਵੋਟਰਾਂ ਕੋਲ ਜਾ ਕੇ ਵਲੰਟੀਅਰਜ਼ ਅਪਣੀ ਗੱਲ ਰੱਖਦੇ ਹਨ ਅਤੇ ਉਨ੍ਹਾਂ ਦੇ ਦੁੱਖ-ਦਰਦ ਵੀ ਸੁਣਦੇ ਹਨ।