ਮੁੱਖ ਚੋਣ ਅਫ਼ਸਰ ਵਲੋਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ
Published : Apr 16, 2019, 7:37 pm IST
Updated : Apr 16, 2019, 7:37 pm IST
SHARE ARTICLE
Lok Sabha Elections Punjab
Lok Sabha Elections Punjab

ਐਪ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਦੀ ਅਪੀਲ

ਚੰਡੀਗੜ : ਮੁੱਖ ਚੋਣ ਅਫ਼ਸਰ, ਡਾ. ਐਸ ਕਰੁਣਾ ਰਾਜੂ ਨੇ ਅੱਜ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰ ਆਫ਼ ਪੁਲਿਸ/ਐਸਐਸਪੀਜ਼ ਨਾਲ ਵੀਡਿਉ ਕਾਨਫ਼ਰੰਸਿੰਗ ਰਾਹੀਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਕਮਿਸ਼ਨਰ ਆਫ਼ ਪੁਲਿਸ/ਐਸਐਸਪੀਜ਼ ਨੂੰ ਹਦਾਇਤ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਉਣ ਕਿਉਂਕਿ ਇਸ ਵਿਚ ਕਿਸੇ ਤਰ੍ਹਾਂ ਦੀ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Election Commission of IndiaElection Commission of India

ਉਨ੍ਹਾਂ ਕਿਹਾ ਕਿ ਲਾਇਸੈਂਸੀ ਹਥਿਆਰ, ਜੋ ਕਿ ਹੁਣ ਤਕ 95 ਫ਼ੀ ਸਦੀ ਦੇ ਕਰੀਬ ਸੂਬੇ ਭਰ ਵਿਚ ਜ਼ਮ੍ਹਾਂ ਹੋ ਚੁੱਕੇ ਹਨ, ਜੋ ਬਾਕੀ ਰਹਿੰਦੇ ਹਨ ਉਨ੍ਹਾਂ ਨੂੰ ਵੀ ਜ਼ਮ੍ਹਾਂ ਕਰਵਾਉਣ ਦੇ ਅਮਲ ਨੂੰ ਤੇਜ਼ ਕੀਤਾ ਜਾਵੇ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇ ਅਤੇ ਮੋਬਾਈਲ ਐਪ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ। ਡਾ. ਰਾਜੂ ਨੇ ਕਿਹਾ ਕਿ ਚੋਣਾਂ ਨੂੰ ਵੋਟਰ ਪੱਖੀ ਬਣਾਉਣ ਲਈ ਲਏ ਗਏ ਫੈਸਲਿਆਂ ਤਹਿਤ ਵੋਟ ਪਾਉਣ ਲਈ ਆਉਣ ਵਾਲੇ ਵੋਟਰਾਂ ਦੀ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਉਚਿਤ ਪ੍ਰਬੰਧ ਕੀਤਾ ਜਾਵੇ।

Dr. S. Karuna RajuDr. S. Karuna Raju

ਇਸ ਦੇ ਨਾਲ ਹੀ ਉਹਨਾਂ ਹਦਾਇਤ ਕੀਤੀ ਕਿ ਜਿੱਥੇ ਵੀ ਸ਼ਰਾਬ ਦੇ ਵੱਡੇ ਗੋਦਾਮ ਹਨ, ਉਹਨਾਂ ਦੀ ਨਿਗਰਾਨੀ ਲਈ ਸੀਸੀਟੀ ਕੈਮਰੇ ਲਗਵਾਏ ਜਾਣ ਤਾਂ ਜੋ ਸ਼ਰਾਬ ਦੀ ਮੂਵਮੈਂਟ ਉੱਤੇ ਨਜਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਵੀ ਯਕੀਨੀ ਬਣਾਵੇ ਕਿ ਕੋਈ ਵੀ ਠੇਕਾ ਤੈਅ ਸਮੇਂ ਤੋਂ ਪਹਿਲਾਂ ਜਾਂ ਬੰਦ ਕਰਨ ਦੇ ਸਮੇਂ ਤੋਂ ਬਾਅਦ ਖੁੱਲਾ ਰੱਖਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 

Election-2Election

ਇਸ ਮੌਕੇ ਏ.ਡੀ.ਜੀ.ਪੀ-ਕਮ-ਨੋਡਲ ਅਫ਼ਸਰ (ਇਲੈਕਸ਼ਨ) ਸ਼੍ਰੀ ਆਰ.ਐੱਨ. ਢੋਕੇ, ਆਈਪੀਐਸ, ਸ਼੍ਰੀਮਤੀ ਕਵਿਤਾ ਸਿੰਘ, ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ, ਸ਼੍ਰੀ ਸਿਬਨ ਸੀ, ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ, ਸ਼੍ਰੀ ਗੁਰਪਾਲ ਸਿੰਘ ਚਾਹਲ, ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਸ਼੍ਰੀ ਭੁਪਿੰਦਰ ਸਿੰਘ ਰਾਏ, ਐਡੀਸ਼ਨਲ ਮੁੱਖ ਚੋਣ ਅਫ਼ਸਰ, ਪੰਜਾਬ ਵੀ ਹਾਜ਼ਰ ਸਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement