ਕਪੂਰਥਲਾ ‘ਚ 31 ਸਾਲਾ ਨੌਜਵਾਨ ਨੂੰ ਜਿਉਂਦੇ ਪਟਰੌਲ ਪਾ ਕੇ ਸਾੜਿਆ
Published : Apr 16, 2019, 5:24 pm IST
Updated : Apr 16, 2019, 5:24 pm IST
SHARE ARTICLE
youth was burnt alive by wearing a petrol
youth was burnt alive by wearing a petrol

ਉਥੇ ਹੀ ਮ੍ਰਿਤਕ ਦੇ ਰਿਟਾਇਰਡ ਪੁਲਿਸ ਅਫ਼ਸਰ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਮੁਲਜ਼ਮਾਂ ਦੇ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ...

ਕਪੂਰਥਲਾ : ਬੀਤੀ ਰਾਤ ਕੁਝ ਅਣਪਛਾਤੇ ਮੁਲਜ਼ਮਾਂ ਨੇ ਇਕ ਸਨਸਨੀਖੇਜ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ ਕਪੂਰਥਲਾ-ਨਕੋਦਰ ਮਾਰਗ ‘ਤੇ ਮੋਟਰਸਾਇਕਲ ‘ਤੇ ਆ ਰਹੇ ਇਕ ਫਾਇਨਾਂਸਰ ਉਤੇ ਪਟਰੌਲ ਪਾ ਕੇ ਉਸਨੂੰ ਜਿਉਂਦਾ ਸਾੜ ਦਿੱਤਾ। ਥਾਣਾ ਸਦਰ ਕਪੂਰਥਲਾ ਦੀ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਿੱਥੇ ਪੋਸਟਮਾਰਟਮ ਤੋਂ ਬਾਅਦ ਪਰਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਉਥੇ ਹੀ ਮ੍ਰਿਤਕ ਦੇ ਰਿਟਾਇਰਡ ਪੁਲਿਸ ਅਫ਼ਸਰ ਪਿਤਾ ਦੇ ਬਿਆਨਾਂ ‘ਤੇ ਅਣਪਛਾਤੇ ਮੁਲਜ਼ਮਾਂ ਦੇ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਗਲੀ ਨੰ. 6 ਬਾਬਾ ਦੀਪ ਸਿੰਘ ਨਗਰ ਕਪੂਰਥਲਾ ਨੇ ਥਾਣਾ ਸਦਰ ਕਪੂਰਥਲਾ ਦੀ ਪੁਲਿਸ ਨੂੰ ਦਿੱਤੀ ਅਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਪੰਜਾਬ ਪੁਲਿਸ ਤੋਂ ਸਬ ਇੰਸਪੈਕਟਰ ਦੇ ਅਹੁਦੇ ਤੋਂ ਰਿਟਾਇਰਡ ਹੋਇਆ ਹੈ। ਉਸ ਦਾ 31 ਸਾਲ ਦਾ ਪੁੱਤਰ ਵਿਸ਼ਾਲ ਸ਼ਰਮਾ ਜੋ ਕਿ ਫਾਇਨਾਂਸ ਦਾ ਕੰਮ ਕਰਦਾ ਹੈ। ਐਤਵਾਰ ਦੀ ਸ਼ਾਮ ਲਗਪਗ 5 ਵਜੇ ਅਪਣੇ ਘਰ ਤੋਂ ਕੰਮ ਦੇ ਸਬੰਧ ਵਿਚ ਮੋਟਰਸਾਇਕਲ ‘ਤੇ ਸਵਾਰ ਹੋ ਕੇ ਨਿਕਲਿਆ ਸੀ। ਇਸ ਦੌਰਾਨ ਉਸ ਨੇ ਰਾਤ ਲਗਪਗ 8.40 ਵਜੇ ਘਰ ਵਿਚ ਫੋਨ ਕਰ ਕੇ ਦੱਸਿਆ ਸੀ ਕਿ ਉਹ ਕਰੀਬ 20-25 ਮਿੰਟ ਲੇਟ ਆਵੇਗਾ।

ਇਸ ਦੌਰਾਨ ਰਾਤ ਲਗਪਗ 9.30 ਵਜੇ ਜਦੋਂ ਉਸਨੇ ਅਪਣੇ ਲੜਕੇ ਨੂੰ ਫੋਨ ਕੀਤਾ ਤਾਂ ਉਸ ਦੇ ਲੜਕੇ ਵਿਸਾਲ ਸ਼ਰਮਾ ਦਾ ਫੋਨ ਬੰਦ ਆ ਰਿਹਾ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਲਗਪਗ 1 ਵਜੇ ਪਤਾ ਚੱਲਿਆ ਕਿ ਉਸ ਦੇ ਲੜਕੇ ਵਿਸ਼ਾਲ ਸ਼ਰਮਾ ਨੂੰ ਅੱਗ ਲੱਗਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ ਹੈ। ਜਦੋਂ ਸਿਵਲ ਹਸਪਤਾਲ ਕਪੂਰਥਲਾ ਪਹੁੰਚਿਆ ਤਾਂ ਉਸ ਦਾ ਲੜਕਾ ਅੱਗ ਨਾਲ ਬੁਰੀ ਤਰ੍ਹਾਂ ਝੁਲਸਿਆ ਹੋਇਆ ਸੀ, ਜਿਸ ਦੀ ਹਾਲਤ ਕਾਫ਼ੀ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ।

ਜਿੱਥੇ ਵਿਸ਼ਾਲ ਸ਼ਰਮਾ ਦੀ ਇਲਾਜ ਦੌਰਾਨ ਮੌਤੇ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ ਸਬ ਡਵੀਜ਼ਨ ਹਰਿੰਦਰ ਸਿੰਘ ਅਤੇ ਐਸਐਚਓ ਸਦਰ ਇੰਸਪੈਕਟਰ ਗੁਰਦਿਆਲ ਸਿੰਘ ਪੁਲਿਸ ਟੀਮ ਦੇ ਨਾਲ ਸਿਵਲ ਹਸਪਤਾਲ ਕਪੂਰਥਲਾ ਪੁੱਜੇ, ਜਾਂਚ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਜੋ ਕਿ ਫਾਇਨਾਂਸ ਦਾ ਕੰਮ ਕਰਦਾ ਸੀ, ਉਸਨੂੰ ਅਣਪਛਾਤੇ ਮੁਲਜ਼ਮਾਂ ਨੇ ਕਪੂਰਥਲਾ-ਨਕੋਦਰ ਮਾਰਗ ‘ਤੇ ਪਿੰਡ ਨੰਗਲ ਨਾਰਾਇਣਗੜ੍ਹ ਦੇ ਨਜ਼ਦੀਕ ਪਟਰੌਲ ਪਾ ਕੇ ਅੱਗ ਲਾ ਦਿੱਤੀ ਸੀ। ਜਿਸ ਕਾਰਨ ਉਹ ਪੂਰੀ ਤਰ੍ਹਾਂ ਝੁਲਸ ਗਿਆ ਸੀ।

ਥਾਣਾ ਸਦਰ ਕਪੂਰਥਲਾ ਦੀ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਫਿਲਹਾਲ ਸਦਰ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਦੇ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement