
ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਿੱਖ ਵਿਦਿਆਰਥੀਆਂ ਦੇ ਕਕਾਰਾਂ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸਿੱਖ ਵਿਦਿਆਰਥੀਆਂ ਨੂੰ ਹਾਲੇ ਵੀ ਆਪਣੀ ਅਸਲ ਪਹਿਚਾਣ ਲਈ ਜਦੋ ਜਹਿਦ ਕਰਨੀ ਪੈ ਰਹੀ ਹੈ, ਹੁਣ ਤੱਕ ਤਾਂ ਪੰਜਾਬ ਤੋਂ ਬਾਹਰ ਦੇ ਸੂਬਿਆਂ ਅਤੇ ਵਿਦੇਸ਼ੀ ਧਰਤੀਆਂ 'ਤੇ ਕਕਾਰ ਧਾਰਨ ਕਰਨ 'ਤੇ ਮਨਾਹੀ ਕੀਤੇ ਜਾਣ ਵਾਲੇ ਮਾਮਲੇ ਸਾਹਮਣੇ ਆਏ ਸਨ, ਪਰ ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ।
ਨਿਆ ਸ਼ਹਿਰ ਵਡਾਲਾ ਦੇ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਸਿੱਖ ਵਿਦਿਆਰਥੀਆਂ ਦੇ ਕਕਾਰਾਂ 'ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ। ਇਸ ਮਾਮਲੇ ਨੂੰ ਲੈ ਕੇ ਯੂਨਾਇਟਡ ਸਿੱਖ ਪਾਰਟੀ ਵੱਲੋਂ ਮੋਹਾਲੀ ਦੇ ਐੱਸ ਐੱਸ ਪੀ ਨੂੰ ਮੰਗ ਪੱਤਰ ਦੇ ਕੇ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ।
SSP Mohali
ਉਧਰ ਇਸ ਮਾਮਲੇ ਵਿਚ ਮੋਹਾਲੀ ਐੱਸ ਐੱਸ ਪੀ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਤਫਤੀਸ਼ ਕਰਨਗੇ ਅਤੇ ਉਹਨਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ ਅਤੇ ਪ੍ਰਿੰਸੀਪਲ ਖਿਲਾਫ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।