
ਜ਼ਿਲ੍ਹੇ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦਾ ਆਈਸੋਲੇਸ਼ਨ ਸਮਾਂ ਪੂਰਾ ਹੋਣ ਬਾਅਦ ਕਰਵਾਏ ਗਏ ਟੈਸਟ ਦੀ ਰੀਪੋਰਟ ਨੈਗੇਟਿਵ ਆਈ ਹੈ। ਇਸ ਰੀਪੋਰਟ ਬਾਅਦ
ਨਵਾਂਸ਼ਹਿਰ, 15 ਅਪ੍ਰੈਲ (ਅਮਰੀਕ ਸਿੰਘ ਢੀਂਡਸਾ): ਜ਼ਿਲ੍ਹੇ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦਾ ਆਈਸੋਲੇਸ਼ਨ ਸਮਾਂ ਪੂਰਾ ਹੋਣ ਬਾਅਦ ਕਰਵਾਏ ਗਏ ਟੈਸਟ ਦੀ ਰੀਪੋਰਟ ਨੈਗੇਟਿਵ ਆਈ ਹੈ।
File photo
ਇਸ ਰੀਪੋਰਟ ਬਾਅਦ ਜ਼ਿਲ੍ਹੇ ਦੇ ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ 16 ਹੋ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਪ੍ਰਸ਼ਾਦ ਭਾਟੀਆ ਅਨੁਸਾਰ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ 16 ਮਰੀਜ਼ਾਂ ਦੇ ਠੀਕ ਹੋਣ ਬਾਅਦ ਹੁਣ ਦੋ ਮਰੀਜ਼ ਹੀ ਇਲਾਜ ਅਧੀਨ ਹਨ, ਜਿਨ੍ਹਾਂ 'ਚੋਂ ਇੱਕ ਦੀ ਫ਼ਾਈਨਲ ਟੈਸਟ ਰੀਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।