
ਲੋਕਾਂ ਨੂੰ ਹੁਣ ਨਹੀਂ ਕਰਨਾ ਪਵੇਗਾ ਸਰਕਾਰੀ ਫਾਇਰ ਬ੍ਰਿਗੇਡ ਦਾ ਇੰਤਜ਼ਾਰ
ਪੰਜਾਬ : ਜ਼ਿਲ੍ਹਾ ਕਪੂਰਥਲਾ ਵਿਚ ਪਿਛਲੇ ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਮੰਦਭਾਗੀਆਂ ਘਟਨਾਵਾਂ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਨਹੀਂ ਪਹੁੰਚ ਪਾਉਂਦੀਆਂ।
Photo
ਜਿਸ ਕਰਕੇ ਕਿਸਾਨਾਂ ਦੀ ਫ਼ਸਲ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ ਪਰ ਹੁਣ ਕਪੂਰਥਲਾ ਦੇ ਪਿੰਡ ਭੰਡਾਲ ਬੇਟ ਦੇ ਕੁੱਝ ਉੱਦਮੀ ਨੌਜਵਾਨਾਂ ਵੱਲੋਂ ਅਪਣੀ ਖ਼ੁਦ ਦੀ ਮਿੰਨੀ ਫਾਇਰ ਬ੍ਰਿਗੇਡ ਤਿਆਰ ਕੀਤੀ ਗਈ ਹੈ ਜਿਸ ਨੂੰ ਕਿਸੇ ਵੀ ਐਮਰਜੈਂਸੀ ਸੇਵਾ ਲਈ ਵਰਤਿਆ ਜਾਵੇਗਾ।
Photo
ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਤਿਆਰ ਕੀਤੀ ਇਹ ਮਿੰਨੀ ਫਾਇਰ ਬ੍ਰਿਗੇਡ ਫ਼ਸਲ ਨੂੰ ਅੱਗ ਲੱਗਣ ਦੀ ਸਥਿਤੀ ਵਿਚ ਤੁਰੰਤ ਹਾਜ਼ਰ ਹੋਵੇਗੀ ਅਤੇ ਅੱਗ 'ਤੇ ਕਾਬੂ ਪਾਵੇਗੀ।
Photo
ਇਹ ਸੇਵਾ ਸਾਰਿਆਂ ਲਈ ਮੁਫ਼ਤ ਉਪਲਬਧ ਕਰਵਾਈ ਜਾਵੇਗੀ। ਨੌਜਵਾਨਾਂ ਨੇ ਦੱਸਿਆ ਕਿ ਇਸ ਦੇ ਲਈ ਉਨ੍ਹਾਂ ਵੱਲੋਂ ਇਕ 15 ਮੈਂਬਰੀ ਟੀਮ ਵੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਨੂੰ ਇਸ ਦੇ ਲਈ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ ਇਸ ਦੇ ਨਾਲ ਹੀ ਟੋਲ ਫਰੀ ਨੰਬਰ ਵੀ ਜਾਰੀ ਕੀਤਾ ਗਿਆ।
ਦੱਸ ਦਈਏ ਕਿ ਕਪੂਰਥਲਾ ਦੇ ਇਸ ਪਿੰਡ ਵਾਂਗ ਕੁੱਝ ਹੋਰਨਾਂ ਪਿੰਡਾਂ ਦੇ ਲੋਕਾਂ ਨੇ ਅਜਿਹੀਆਂ ਖ਼ੁਦ ਦੀਆਂ ਫਾਇਰ ਬ੍ਰਿਗੇਡ ਟੈਂਕੀਆਂ ਬਣਾਈਆਂ ਹੋਈਆਂ ਨੇ, ਜੋ ਫ਼ਸਲ ਨੂੰ ਅੱਗ ਲੱਗਣ ਦੌਰਾਨ ਤੁਰੰਤ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਉਂਦੀਆਂ।
ਕਿਉਂਕਿ ਹਰ ਸਾਲ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਆਮ ਵਾਪਰਦੀਆਂ ਨੇ, ਜਿਸ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਜਾਂਦਾ ਪਰ ਹੁਣ ਉਨ੍ਹਾਂ ਨੂੰ ਸਰਕਾਰੀ ਫਾਇਰ ਬ੍ਰਿਗੇਡ ਦੀ ਉੁਡੀਕ ਨਹੀਂ ਕਰਨੀ ਪਵੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।