ਮੈਰੀਟੋਰੀਅਸ ਸਕੂਲਾਂ ਨੂੰ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਿਆ ਜਾਵੇਗਾ : ਸਿਖਿਆ ਮੰਤਰੀ
Published : Apr 16, 2020, 10:01 am IST
Updated : Apr 16, 2020, 10:01 am IST
SHARE ARTICLE
File photo
File photo

ਸੂਬੇ ਦੇ 10 ਰਿਹਾਇਸ਼ੀ ਮੈਰੀਟੋਰੀਅਸ ਸਕੂਲਾਂ 'ਚ ਉਪਲਬਧ ਹਨ 8346 ਬੈੱਡ : ਸਿੰਗਲਾ

ਸੰਗਰੂਰ/ਚੰਡੀਗੜ੍ਹ, 15 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਸਿਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ ਪ੍ਰਭਾਵਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਿਖਿਆ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦਸਿਆ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿਤਾ ਗਿਆ ਹੈ ਤਾਂ ਜੋ ਇਨ੍ਹਾਂ 'ਚ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਸਥਾਪਤ ਕੀਤੇ ਜਾ ਸਕਣ। ਅੱਜ ਮੈਰੀਟੋਰੀਅਸ ਸਕੂਲ ਘਾਬਦਾਂ (ਸੰਗਰੂਰ) ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰ ਦਾ ਦੌਰਾ ਕਰਨ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਪੰਜਾਬ 'ਚ 10 ਰਿਹਾਇਸ਼ੀ ਸਕੂਲ ਮੌਜੂਦ ਹਨ ਅਤੇ ਇਨ੍ਹਾਂ ਸਕੂਲਾਂ ਦੇ ਹੋਸਟਲਾਂ 'ਚ 8346 ਬਿਸਤਰੇ ਉਪਲਬਧ ਹਨ

File photoFile photo

ਜੋ ਕੋਰੋਨਾਵਾਇਰਸ ਤੋਂ ਪ੍ਰਭਾਵਤ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਵਰਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ 'ਚ ਲਗਭਗ 200 ਕਲਾਸਰੂਮ ਵੀ ਮੌਜੂਦ ਹਨ ਜਿਨ੍ਹਾਂ ਨੂੰ ਮੈਡੀਕਲ ਸਟਾਫ਼ ਵਲੋਂ ਹੋਰਨਾਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲਿਆਂ 'ਚ ਸਥਿਤ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਮੁਸ਼ਕਿਲ ਦੀ ਇਸ ਘੜੀ ਵਿਚ ਵੀ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਕੇਅਰ ਆਇਸੋਲੇਸ਼ਨ ਸੈਂਟਰਾਂ ਦੀ ਸਥਾਪਤੀ ਨਾਲ ਇਸ ਵਾਇਰਸ ਤੋਂ ਪ੍ਰਭਾਵਤ ਵਿਅਕਤੀਆਂ ਨੂੰ ਅਲੱਗ ਰੱਖ ਕੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ 'ਚ ਮਦਦ ਮਿਲੇਗੀ।

ਸ੍ਰੀ ਸਿੰਗਲਾ, ਜੋ ਕਿ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਨ, ਨੇ ਦਸਿਆ ਕਿ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖਣ ਦੀ ਹਦਾਇਤ ਕੀਤੀ ਹੈ ਤਾਂ ਜੋ ਮੈਰੀਟੋਰੀਅਸ ਸਕੂਲਾਂ 'ਚ ਇਨ੍ਹਾਂ ਕੇਂਦਰਾਂ ਦੇ ਨਿਰਮਾਣ ਸਮੇਂ ਕਿਸੇ ਵੀ ਲੋੜ ਨੂੰ ਤੁਰਤ ਪੂਰਾ ਕੀਤਾ ਜਾ ਸਕੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement