ਅੱਗ ਲੱਗਣ ਨਾਲ ਕਰੀਬ ਪੰਜ ਏਕੜ ਕਣਕ ਸੜ ਕੇ ਸੁਆਹ
Published : Apr 16, 2020, 10:25 am IST
Updated : Apr 16, 2020, 10:25 am IST
SHARE ARTICLE
File photo
File photo

ਜ਼ਿਲ੍ਹਾ ਬਰਨਾਲਾ ਵਿਚ ਪੈਂਦੇ ਪਿੰਡ ਚੰਨਣਵਾਲ ਵਿਖੇ ਅੱਗ ਲੱਗਣ ਨਾਲ ਕਰੀਬ ਪੰਜ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ

ਮਹਿਲਕਲਾਂ, 15 ਅਪ੍ਰੈਲ (ਜਗਦੇਵ ਸਿੰਘ ਸੇਖੋਂ): ਜ਼ਿਲ੍ਹਾ ਬਰਨਾਲਾ ਵਿਚ ਪੈਂਦੇ ਪਿੰਡ ਚੰਨਣਵਾਲ ਵਿਖੇ ਅੱਗ ਲੱਗਣ ਨਾਲ ਕਰੀਬ ਪੰਜ ਏਕੜ ਕਣਕ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੰਨਣਵਾਲ ਵਿਖੇ ਬਾਦ ਦੁਪਹਿਰ ਖੜੀ ਕਣਕ ਨੂੰ ਅੱਗ ਲੱਗ ਗਈ। ਪਿੰਡ ਦੇ ਸਾਬਕਾ ਸਰਪੰਚ ਗੁਰਜੰਟ ਸਿੰਘ ਨੇ ਦਸਿਆ ਕਿ ਕਿਸਾਨ ਕੰਬਾਈਨ ਨਾਲ ਕਣਕ ਦੀ ਕਟਾਈ ਕਰ ਰਿਹਾ ਸੀ ਇਸ ਦੌਰਾਨ ਕੰਬਾਈਨ  ਉੱਪਰੋਂ ਲੰਘ ਰਹੀ 24 ਘੰਟੇ ਵਾਲੀ ਬਿਜਲੀ ਦੀ ਸਪਲਾਈ ਵਾਲੀ ਤਾਰ ਜੁੜ ਗਈ ਅਤੇ ਸਪਾਰਕ ਹੋਣ ਕਰ ਕੇ ਨਿਕਲੀ ਅੱਗ ਦੀ ਚੰਗਿਆੜੀ ਨੇ ਕਣਕ ਨੂੰ ਅਪਣੀ ਚਪੇਟ ਵਿਚ ਲੈ ਲਿਆ।

ਉਨ੍ਹਾਂ ਨੇ ਦਸਿਆ ਕਿ ਇਸ ਘਟਨਾਂ ਵਿਚ ਅੱਗ ਲੱਗਣ ਕਾਰਨ ਬਲਵੰਤ ਸਿੰਘ ਪੁੱਤਰ ਕਰਨੈਲ ਸਿੰਘ ਦੇ ਤਿੰਨ ਏਕੜ ਕਣਕ, ਗੁਰਦੀਪ ਸਿੰਘ ਪੁੱਤਰ ਉਜਾਗਰ ਸਿੰਘ ਇੱਕ ਏਕੜ, ਇੱਕ ਕਨਾਲ, ਬਲੌਰ ਸਿੰਘ ਪੁੱਤਰ ਇੰਦਰ ਸਿੰਘ ਅੱਧਾ ਏਕੜ ਅਤੇ ਗੁਰਦੀਪ ਸਿੰਘ ਪੁੱਤਰ ਨਛੱਤਰ ਸਿੰਘ ਦੀ ਅੱਧਾ ਏਕੜ ਕਣਕ ਸੜ ਕੇ ਸੁਆਹ ਹੋ ਗਈ।  ਪਿੰਡ ਕਲਾਲਾ, ਚੰਨਣਵਾਲ ਅਤੇ ਸਹਿਜੜਾ ਤੋਂ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਅੱਗ ਲੱਗਣ ਵਾਲੀ ਥਾਂ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement