
ਹਰਵੰਤ ਸਿੰਘ 8 ਅਪ੍ਰੈਲ ਨੂੰ ਦਿੱਲੀ ਸਿੰਘੂ ਬਾਰਡਰ 'ਤੇ ਕਿਸਾਨੀ ਅੰਦੋਲਨ ਵਿਚ ਗਿਆ ਸੀ।
ਭਵਾਨੀਗੜ੍ਹ - ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਹੁਣ ਤੱਕ ਕਿਸਾਨੀ ਅੰਦੋਲਨ ਵਿਚ 315 ਤੋਂ ਵੱਧ ਮੌਤਾਂ ਹੋਣ ਦੀ ਖ਼ਬਰ ਮਿਲੀ ਹੈ। ਇਸ ਵਿਚਕਾਰ ਅੱਜ ਇਕ ਹੋਰ ਨੌਜਵਾਨ ਦੀ ਮੌਤ ਦਾ ਸਮਾਚਾਰ ਮਿਲਿਆ ਹੈ। ਦੱਸ ਦੇਈਏ ਕਿ ਇਹ ਕਿਸਾਨ ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਿਹਾ ਸੀ ਤੇ ਉਸ ਤੋਂ ਬਾਅਦ ਬਿਮਾਰ ਹੋਣ ਕਰਕੇ ਉਸ ਦੀ ਮੌਤ ਹੋ ਗਈ।
Farmers Protest
ਇਹ ਨੌਜਵਾਨ ਭਵਾਨੀਗੜ੍ਹ ਨੇੜਲੇ ਪਿੰਡ ਫਤਿਹਗੜ੍ਹ ਭਾਦਸੋਂ ਦਾ ਰਹਿਣ ਵਾਲਾ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਹਰਵੰਤ ਸਿੰਘ 8 ਅਪ੍ਰੈਲ ਨੂੰ ਦਿੱਲੀ ਸਿੰਘੂ ਬਾਰਡਰ 'ਤੇ ਕਿਸਾਨੀ ਅੰਦੋਲਨ ਵਿਚ ਗਿਆ ਸੀ। ਇਸ ਤੋਂ ਬਾਅਦ ਉਹ 14 ਅਪ੍ਰੈਲ ਨੂੰ ਜਦੋਂ ਵਾਪਸ ਆਇਆ ਤਾਂ ਉਸ ਦਾ ਦਮ ਘੁੱਟਣ ਕਾਰਨ ਸਾਹ ਸਹੀ ਨਹੀਂ ਆ ਰਿਹਾ ਸੀ, ਜਿਸ ਨੂੰ ਸੁਨਾਮ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
Farmer protest