ਕੇਂਦਰ ਤੇ ਸੂਬਾ ਸਰਕਾਰ ਕੋਰੋਨਾ ਪ੍ਰਤੀ ਨਹੀਂ ਗੰਭੀਰ :ਪਰਮਿੰਦਰ ਸਿੰਘ ਢੀਂਡਸਾ
Published : Apr 16, 2021, 10:38 am IST
Updated : Apr 16, 2021, 10:38 am IST
SHARE ARTICLE
Parminder Dhindsa
Parminder Dhindsa

ਕੇਂਦਰ ਅਤੇ ਸੂਬਾ ਸਰਕਾਰਾਂ ਸਰਕਾਰੀ ਹਸਪਤਾਲਾਂ ਵਿੱਚ ਪੀੜ੍ਹਤ ਲੋਕਾਂ ਨੂੰ ਲੋੜੀਂਦੀਆਂ ਬਿਹਤਰ ਸੁਵਿਧਾਵਾਂ ਮੁਹੱਈਆਂ ਕਰਵਾਉਣ ਵਿੱਚ ਅਸਫਲ ਰਹੀਆਂ ਹਨ।  

ਸੁਨਾਮ ਊਧਮ ਸਿੰਘ  ਵਾਲਾ (ਦਰਸ਼ਨ ਸਿੰਘ ਚੌਹਾਨ): ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸਰਪ੍ਰਸਤ ਅਤੇ ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕੋਰੋਨਾ ਦੇ ਪ੍ਰਤੀ ਰਤਾ ਭਰ ਵੀ ਸੰਜੀਦਾ ਨਹੀਂ ਹਨ। ਉਨ੍ਹਾਂ ਕਿਹਾ ਕਿ ਲੋਕ ਇੱਕ ਸਾਲ ਤੋਂ ਨਾਮੁਰਾਦ ਬਿਮਾਰੀ ਕੋਰੋਨਾ ਨਾਲ ਜੂਝ ਰਹੇ ਹਨ ਪਰ ਕੇਂਦਰ ਅਤੇ ਸੂਬਾ ਸਰਕਾਰਾਂ ਸਰਕਾਰੀ ਹਸਪਤਾਲਾਂ ਵਿੱਚ ਪੀੜ੍ਹਤ ਲੋਕਾਂ ਨੂੰ ਲੋੜੀਂਦੀਆਂ ਬਿਹਤਰ ਸੁਵਿਧਾਵਾਂ ਮੁਹੱਈਆਂ ਕਰਵਾਉਣ ਵਿੱਚ ਅਸਫਲ ਰਹੀਆਂ ਹਨ।  

Corona Virus Corona Virus

ਇੱਥੇ ਪੁਰਾਣੀ ਅਨਾਜ਼ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਖ਼ਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਦੋਵੇਂ ਸਰਕਾਰਾਂ ਦੱਸਣ ਕਿ ਰਿਲੀਫ ਫੰਡ ਵਿੱਚ ਲੋਕਾਂ ਵੱਲੋਂ ਦਾਨ ਦਿੱਤੇ ਪੈਸੇ ਕਿੱਥੇ ਅਤੇ ਕਿਸ ਉੱਤੇ ਖਰਚ ਕੀਤਾ ਗਿਆ ਹੈ ? ਉੱਨ੍ਹਾਂ ਕਿਹਾ ਕਿ ਲੋਕ ਨੁੰਮਾਇੰਦਿਆਂ, ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਮੁਲਾਜਮਾਂ ਨੇ ਕੋਰੋਨਾ ਰਾਹਤ ਫੰਡ ਵਿੱਚ ਕਰੋੜਾਂ ਰੁਪਏ ਜਮਾਂ ਕਰਵਾਏ ਪਰ ਲੋਕਾਂ ਨੂੰ ਰਤੀ ਭਰ ਵੀ ਰਾਹਤ ਨਸੀਬ ਨਹੀਂ ਹੋਈ ਹੈ।

Parminder Singh DhindsaParminder Singh Dhindsa

ਕੋਰੋਨਾ ਦਾ ਕਹਿਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਜਦਕਿ ਬੈਡ , ਆਕਸੀਜਨ ਅਤੇ   ਵੈਂਟੀਲੇਟਰਾ ਦੀ ਕਮੀ ਹੋ ਰਹੀ ਹੈ ਅਜਿਹੇ ਹਾਲਾਤਾਂ ਵਿੱਚ ਮਰੀਜ਼ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਲਈ ਮਜ਼ਬੂਰ ਹੋ ਰਹੇ ਹਨ ਅਤੇ ਉੱਥੇ ਦੀ ਬਿਹਤਰ ਸੁਵਿਧਾਵਾਂ ਨਹੀਂ ਹਨ । ਸਾਬਕਾ ਵਿੱਤ ਮੰਤਰੀ ਅਤੇ ਹਲਕਾ ਲਹਿਰਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਵੱਲੋਂ ਦਲਿਤ ਚਿਹਰੇ ਨੂੰ ਪੰਜਾਬ ਦਾ ਡਿਪਟੀ ਮੁੱਖ ਮੰਤਰੀ ਬਣਾਉਣ ਦੇ ਐਲਾਨ ਉੱਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਦਲਿਤ ਸਮਾਜ ਦੇ ਨਾਂਅ ਉੱਤੇ ਸਿਆਸਤ ਕਰਨ ਦੀ ਬਜਾਏ ਉਨ੍ਹਾਂ ਨੂੰ ਬਣਦਾ ਮਾਣ ਸਤਕਾਰ ਦੇਣ ਦੀ ਲੋੜ ਹੈ।

Sukhbir Badal Sukhbir Badal

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਜੇਕਰ ਸਚਮੁੱਚ ਦਲਿਤਾਂ ਦੇ ਹਮਦਰਦ ਹਨ ਤਾਂ ਡਿਪਟੀ ਮੁੱਖ ਮੰਤਰੀ ਨਹੀਂ ਸਗੋਂ ਮੁੱਖ ਮੰਤਰੀ ਬਣਾਇਆ ਜਾਵੇ । ਉੱਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਦਲਿਤਾਂ ਦੇ ਨਾਂਅ ਤੇ ਰਾਜਨੀਤੀ ਕਰ ਰਹੀ ਹੈ , ਵੋਟ ਵਟੋਰੂ ਖੇਤ ਨਾਲ ਦਲਿਤਾਂ ਦਾ ਭਲਾ ਨਹੀਂ ਹੋਣ ਵਾਲਾ ਹੈ। ਆਮ ਆਦਮੀ ਪਾਰਟੀ ਨਾਲ ਹੱਥ ਮਿਲਾਉਣ ਦੀਆਂ ਚੱਲ ਰਹੀਆਂ ਅਟਕਲਾਂ ਤੇ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਇੱਕ ਅਣਅਧਿਕਾਰਤ ਬੈਠਕ ਹੋਈ ਸੀ ਜਿਸ ਵਿੱਚ ਸਿਰਫ ਪੰਜਾਬ ਦੇ ਮਸਲਿਆਂ ਉੱਤੇ ਚਰਚਾ ਹੋਈ ਸੀ। ਇਸ ਮੌਕੇ ਮਨਿੰਦਰ ਸਿੰਘ ਲਖਮੀਰਵਾਲ, ਗੁਰਚਰਨ ਸਿੰਘ ਧਾਲੀਵਾਲ, ਬਘੀਰਥ ਰਾਏ ਗੀਰਾ, ਲਾਜਪਤ ਗਰਗ, ਰਵਿੰਦਰ ਗੋਰਖਾ, ਹਰਜੋਤ ਸਿੰਘ,  ਮਾਸਟਰ ਦਲਜੀਤ ਸਿੰਘ ਆਦਿ ਹਾਜਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement