ਚੰਡੀਗੜ੍ਹ ਦੇ DGP ਸੰਜੇ ਬੇਨੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ
Published : Apr 16, 2021, 3:47 pm IST
Updated : Apr 16, 2021, 3:47 pm IST
SHARE ARTICLE
DGP Sanjay Beniwal
DGP Sanjay Beniwal

ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।

ਚੰਡੀਗੜ੍ਹ- ਪੰਜਾਬ ਹੀ ਨਹੀਂ ਦੇਸ਼ ਭਰ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਵਿਚਾਲੇ ਅੱਜ ਚੰਡੀਗੜ੍ਹ ਦੇ ਡੀ.ਜੀ.ਪੀ. ਸੰਜੇ ਬੇਨੀਵਾਲ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸ਼ੁੱਕਰਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰਕੇ ਆਪਣੀ ਸਿਹਤ ਨਾਲ ਸਬੰਧਤ ਹਰ ਤਰ੍ਹਾਂ ਦੀ ਚੌਕਸੀ ਵਰਤ ਰਹੇ ਹਨ। 

CoronaCorona

ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਦੋ ਮਹੀਨੇ ਪਹਿਲਾਂ, ਜਦੋਂ ਫਰੰਟਲਾਈਨ ਵਾਰੀਅਰਜ਼ ਨੇ ਚੰਡੀਗੜ੍ਹ ਵਿੱਚ ਟੀਕਾ ਲਗਵਾਉਣਾ ਸ਼ੁਰੂ ਕੀਤਾ ਸੀ, ਤਾਂ ਸੰਜੇ ਬੈਨੀਵਾਲ ਨੇ ਪੁਲਿਸ ਵਿਭਾਗ ਵਿੱਚ ਪਹਿਲਾਂ ਇਹ ਟੀਕਾ ਲਗਵਾਇਆ ਸੀ। ਇਸ ਤੋਂ ਬਾਅਦ, ਉਸ ਨੂੰ ਦੂਜੀ ਖੁਰਾਕ ਵੀ ਮਿਲੀ। ਇਸ ਦੇ ਬਾਵਜੂਦ, ਉਨ੍ਹਾਂ ਦੀ  ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। 


lockdown in jharkhandnlockdown 

ਦੂਜੇ ਪਾਸੇ  ਅੱਜ ਕੋਰੋਨਾ ਵਾਇਰਸ ਵਧਨ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਨੇ ਸ਼ਹਿਰ 'ਚ ਵੀਕੈਂਡ ਲਾਕਡਾਊਨ ਲਾਉਣ ਦਾ ਐਲਾਨ ਕੀਤਾ ਹੈ। ਇਹ ਲੌਕਡਾਊਨ ਸ਼ਨੀਵਾਰ ਤੇ ਐਤਵਾਰ ਨੂੰ ਰਹੇਗਾ। ਚੰਡੀਗੜ੍ਹ ਪ੍ਰਸਾਸ਼ਨ ਨੇ ਇਹ ਫੈਸਲਾ ਵੀ.ਪੀ ਸਿੰਘ ਬਦਨੌਰ ਨਾਲ ਹੋਈ ਬੈਠਕ ਤੋਂ ਬਾਅਦ ਲਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement