
ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਬੀਬੀ ਬਾਦਲ ਨੇ ਟਵੀਟ ਕਰਦਿਆਂ ਕਿਹਾ, ‘ਸਤਿਕਾਰਯੋਗ ਜੀਓ, ਹਲਕੇ ਸੰਕੇਤਾਂ ਨਾਲ ਅੱਜ ਮੇਰਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਪੁਸ਼ਟੀ ਹੋਣ ਤੋਂ ਬਾਅਦ, ਮੈਂ ਖ਼ੁਦ ਨੂੰ ਘਰ ਵਿਚ ਏਕਾਂਤਵਾਸ 'ਚ ਰੱਖਿਆ ਹੈ, ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਕਰ ਰਹੀ ਹਾਂ’।
Tweet
ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨਾਂ ਦੌਰਾਨ ਉਹਨਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਏਕਾਂਤਵਾਸ ਵਿਚ ਰਹਿਣ ਅਤੇ ਛੇਤੀ ਤੋਂ ਛੇਤੀ ਅਪਣਾ ਕੋਵਿਡ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਹਾਲਾਂਕਿ ਹੁਣ ਉਹ ਠੀਕ ਹੋ ਚੁੱਕੇ ਹਨ ਤੇ ਉਹਨਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ।