ਕਿਸਾਨੀ ਧਰਨਿਆਂ ਵਿਚ ਔਰਤਾਂ ਨੇ ਸੰਭਾਲੀ ਕਮਾਨ
Published : Apr 16, 2021, 10:26 am IST
Updated : Apr 16, 2021, 10:26 am IST
SHARE ARTICLE
Womens farmer Protest
Womens farmer Protest

ਮੰਡੀਆਂ ਵਿਚ ਬੈਠੇ ਕਿਸਾਨ ਵੀ ਭਵਿੱਖ ਦੇ ਸੰਘਰਸ਼ਾਂ ਪ੍ਰਤੀ ਵਿਉਂਤਬੰਦੀ ਬਣਾ ਰਹੇ ਹਨ।

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਤੇ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦਾ ਪੱਕਾ-ਮੋਰਚਾ 198ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਦੇ ਹਾੜ੍ਹੀ ਦੇ ਕੰਮਾਂ ਵਿਚ ਰੁੱਝੇ ਹੋਣ ਕਾਰਨ ਹੁਣ ਬਹੁਤੀ ਥਾਈਂ ਮੋਰਚਿਆਂ ਦੀ ਕਮਾਨ ਔਰਤਾਂ ਨੇ ਸੰਭਾਲ ਲਈ ਹੈ, ਮੰਚ ਸੰਚਾਲਨ, ਬੁਲਾਰਿਆਂ ਅਤੇ ਹੋਰ ਪ੍ਰਬੰਧਾਂ ਵਿਚ ਔਰਤਾਂ ਵੱਡੀ ਜ਼ਿੰਮੇਵਾਰੀ ਨਿਭਾ ਰਹੀਆਂ ਹਨ। ਜਦੋਂਕਿ ਮੰਡੀਆਂ ਵਿਚ ਬੈਠੇ ਕਿਸਾਨ ਵੀ ਭਵਿੱਖ ਦੇ ਸੰਘਰਸ਼ਾਂ ਪ੍ਰਤੀ ਵਿਉਂਤਬੰਦੀ ਬਣਾ ਰਹੇ ਹਨ। ਕਿਸਾਨ ਕੇਂਦਰ ਸਰਕਾਰ ਵਲੋਂ ਅੰਦੋਲਨ ਪ੍ਰਤੀ ਅਪਣਾਈ ਬੇਰੁਖੀ ਕਾਰਨ ਤਿੱਖੇ ਰੋਸ ਵਿਚ ਹਨ। 

Photo

ਬਰੇਟਾ, ਬਰਨਾਲਾ, ਜਗਰਾਓਂ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਰੀਦਕੋਟ, ਫ਼ਿਰੋਜ਼ਪੁਰ, ਰਾਮਪੁਰਾ, ਪਟਿਆਲਾ, ਮਹਿਲ-ਕਲਾਂ ਸਮੇਤ ਪੰਜਾਬ ਭਰ ਵਿਚ 68 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ਵਿਚ ਸੰਬੋਧਨ ਸੰਯੁਕਤ ਕਿਸਾਨ-ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਟੇਜਾਂ ਉਤੇ ਬਾਹਾਂ ਉੱਚੀਆਂ ਕਰ ਕਰ ਕੇ ਜੋਸ਼ੀਲੀਆਂ ਤਕਰੀਰਾਂ ਦਿੰਦੀਆਂ ਸਾਡੀਆਂ ਭੈਣਾਂ ਸੱਤਾਧਾਰੀ ਜਮਾਤ ਅੱਗੇ ਵੰਗਾਰ ਬਣੀਆਂ ਖੜ੍ਹੀਆਂ ਹਨ।  ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ, ਮੁਲਾਜ਼ਮ ਆੜ੍ਹਤੀ, ਔਰਤ ਆਦਿ ਤੇ ਕਾਲੇ ਕਾਨੂੰਨਾਂ ਦਾ ਸਿੱਧਾ ਪ੍ਰਭਾਵ ਪੈਣਾ ਹੈ। ਇਨ੍ਹਾਂ ਕਾਨੂੰਨਾਂ ਕਾਰਨ ਛੋਟੀ ਤੇ ਦਰਮਿਆਨੀ ਕਿਸਾਨੀ ਤੇ ਮਜ਼ਦੂਰ ਵਰਗ ਤਬਾਹੀ ਵਲ ਜਾਏਗਾ।

Photo

ਰੋਜ਼ੀ ਰੋਟੀ ਦੇ ਸਾਧਨ ਖੁਸਣ ਨਾਲ ਪਰਵਾਰ ਲਈ ਸੰਕਟਮਈ ਪੈਦਾ ਹੋਵੇਗੀ ਜਿਸ ਵਿਚ ਔਰਤ ਨੇ ਜ਼ਿਆਦਾ ਪਿਸਣਾ ਹੈ। ਇਸ ਵਰਤਾਰੇ ਨਾਲ ਲੜਨ ਲਈ ਔਰਤ ਨੂੰ ਅੱਗੇ ਆਉਣਾ ਹੀ ਪੈਣਾ ਹੈ।  ਕਿਸਾਨ-ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸ਼ਾਇਦ ਬਹੁਤ ਵੱਡਾ ਭੁਲੇਖਾ ਸੀ ਕਿ ਫ਼ਸਲ ਕਟਾਈ ਦਾ ਸ਼ੀਜਨ ਆਉਣ ਉਤੇ ਕਿਸਾਨ ਅੰਦੋਲਨ ਮੱਠਾ ਪੈ ਜਾਵੇਗਾ।

ਅਤੇ ਕਿਸਾਨ ਥੱਕ ਹਾਰ ਕੇ ਘਰ ਵਾਪਸ ਚਲੇ ਜਾਣਗੇ ਪਰ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਸੱਦਿਆਂ ਨੂੰ ਜੋ ਭਰਵਾਂ ਹੁੰਗਾਰਾ ਮਿਲਿਆ ਹੈ, ਉਸ ਤੋਂ ਸਰਕਾਰ ਨੂੰ ਸਪੱਸ਼ਟ ਹੋ ਜਾਣਾ ਚਾਹੀਦਾ ਹੈ ਕਿ ਕਿਸਾਨ ਅਪਣੀਆਂ ਮੰਗਾਂ ਪੂਰੀਆਂ ਕਰਵਾਏ ਬਗ਼ੈਰ ਘਰ ਵਾਪਸ ਨਹੀਂ ਜਾਣਗੇ, ਜੇਕਰ ਕਿਸਾਨ ਇੰਨੇ ਜ਼ਰੂਰੀ ਰੁਝੇਵਿਆਂ ਦੇ ਬਾਵਜੂਦ ਅਪਣੇ ਅੰਦੋਲਨ ਦੀ ਚਾਲ  ਨੂੰ ਮੱਠੀ ਨਹੀਂ ਹੋਣ ਦੇ ਰਹੇ ਤਾਂ ਉਨ੍ਹਾਂ ਦੇ ਇਰਾਦਿਆਂ ਦੀ ਦਿ੍ਰੜਤਾ ਦਾ ਅਹਿਸਾਸ ਕੀਤਾ ਜਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement