ਪਟਿਆਲਾ ਵਾਸੀਆਂ ਨੂੰ DC ਸਾਕਸ਼ੀ ਸਾਹਨੀ ਦੇ ਹੁਕਮ, ‘ਵੈਕਸੀਨੇਸ਼ਨ ਤੇ ਮਾਸਕ ਪਹਿਨਣਾ ਲਾਜ਼ਮੀ’
Published : Apr 16, 2022, 8:58 pm IST
Updated : Apr 16, 2022, 8:59 pm IST
SHARE ARTICLE
Sakshi Sahni
Sakshi Sahni

ਆਪਣੇ ਜ਼ਿਲ੍ਹੇ ਪਟਿਆਲਾ ਨੂੰ ਕਿਸੇ ਵੀ ਹੋਰ ਕੋਵਿਡ ਲਹਿਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ

 

ਪਟਿਆਲਾ : ਦੇਸ਼ ਵਿਚ ਕੋਰੋਨਾ ਫਿਰ ਤੋਂ ਹੌਲੀ-ਹੌਲੀ ਕਰ ਕੇ ਪੈਰ ਪਸਾਰ ਰਿਹਾ ਹੈ। ਪੰਜਾਬ ਵਿਚ ਵੀ ਪ੍ਰਸ਼ਾਸਨ ਇਸ ਨੂੰ ਲੈ ਕੇ ਅਲਰਟ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਵਿਡ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਬਚਾਅ ਸਾਧਨ, ਜਿਵੇਂ ਕਿ ਜਨਤਕ ਥਾਵਾਂ ’ਤੇ ਮਾਸਕ ਦੀ ਵਰਤੋਂ ਅਤੇ ਕੋਵਿਡ ਵੈਕਸੀਨ ਦੀਆਂ ਦੋਨੋਂ ਖੁਰਾਕਾਂ ਲਾਜ਼ਮੀ ਲੈਣ। 

corona viruscorona virus

ਉਨ੍ਹਾਂ ਕਿਹਾ ਕਿ ਹਾਲਾਂਕ‌ਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਬੀਤੇ ਸਮੇਂ ਦੌਰਾਨ ਭਾਰੀ ਕਮੀ ਆਈ ਹੈ ਪਰ ਇਸ ਦੇ ਬਾਅਦ ਵੀ ਦੇਸ਼ ਦੇ ਕੁਝ ਰਾਜਾਂ ਵਿਚ ਕੋਵਿਡ ਦੇ ਮਾਮਲਿਆਂ ਵਿਚ ਦੁਬਾਰਾ ਮਾਮੂਲੀ ਵਾਧਾ ਦੇਖਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੇ ਜ਼ਿਲ੍ਹੇ ਪਟਿਆਲਾ ਨੂੰ ਕਿਸੇ ਵੀ ਹੋਰ ਕੋਵਿਡ ਲਹਿਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਪਰ ਇਸ ਲਈ ਸਾਨੂੰ ਸਹਿਯੋਗ ਕਰਨਾ ਪਵੇਗਾ।ਉਨ੍ਹਾਂ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਇਕ ਸਲਾਹ ਜਾਰੀ ਕਰਦਿਆਂ ਕਿਹਾ ਕਿ ਮਾਸਕ ਪਾਉਣ ਸਣੇ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਵੇਂਕਿ ਜਨਤਕ ਥਾਵਾਂ ’ਤੇ ਦੂਰੀ ਬਣਾਈ ਰੱਖਣਾ, ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ, ਹੱਥ ਧੋਣਾ ਅਤੇ ਵਾਰ-ਵਾਰ ਸੈਨੀਟਾਈਜ਼ਰ ਦੀ ਵਰਤੋਂ ਕਰਨਾ ਆਦਿ।

Mask Mask

ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ, ਇਮਿਊਨਿਟੀ ਲੈਵਲ ਨੂੰ ਬਣਾਈ ਰੱਖਣ ਲਈ ਕੋਵਿਡ ਵੈਕਸੀਨ ਦੀ ਢੁਕਵੀਂ ਖੁਰਾਕ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਨਹੀਂ ਲਗਵਾਈ, ਉਨ੍ਹਾਂ ਨੂੰ ਇਹ ਜਲਦੀ ਤੋਂ ਜਲਦੀ ਲੈਣੀ ਚਾਹੀਦੀ ਹੈ ਅਤੇ ਜਿਨ੍ਹਾਂ ਨੂੰ 9 ਮਹੀਨੇ ਪਹਿਲਾਂ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਮਿਲੀ ਹੈ, ਉਨ੍ਹਾਂ ਨੂੰ ਅਹਿਤਿਆਤਨ ਬੂਸਟਰ ਡੋਜ਼ ਲੈਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement