
ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਵੱਖੋ-ਵੱਖਰੇ ਸਮੇਂ ਝੋਨੇ ਦੀ ਬਿਜਾਈ ਕਰਨ ਸੰਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀਆਂ 23 ਕਿਸਾਨ ਜਥੇਬੰਦੀਆਂ ਨੂੰ ਭਲਕੇ ਮੀਟਿੰਗ ਲਈ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਵਿਚ ਸੂਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਵੱਖੋ-ਵੱਖਰੇ ਸਮੇਂ ਝੋਨੇ ਦੀ ਬਿਜਾਈ ਕਰਨ ਸੰਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ।
ਪੰਜਾਬ ਸਰਕਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਭਲਕੇ ਹੋਣ ਵਾਲੀ ਮੀਟਿੰਗ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ , ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਦਸੂਹਾ ਗੰਨਾ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਸ਼ਾਮਲ ਹੋਣਗੇ।
ਇਹਨਾਂ ਤੋਂ ਇਲਾਵਾ ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ, ਅਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ, ਜੈ ਕਿਸਾਨ ਅੰਦੋਲਨ ਪੰਜਾਬ ਦੇ ਪ੍ਰਧਾਨ ਗੁਰਬਖਸ਼ ਸਿੰਘ ਬਰਨਾਲਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਰਨਲ ਸਕੱਤਰ ਮੇਜਰ ਸਿੰਘ ਪੁੰਨਾਵਾਲ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਪ੍ਰਧਾਨ ਗੁਰਚਰਨ ਸਿੰਘ ਭੀਖੀ, ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ ਦੇ ਹਰਸ਼ਲਿਦਰ ਸਿੰਘ
ਪੱਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਬਾਡਰ ਕਿਸਾਨ ਸੰਘਰਸ਼ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ, ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਦੇ ਪ੍ਰਧਾਨ ਉਂਕਾਰ ਸਿੰਘ ਧਾਮੀ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਕਿਸਾਨ ਮਜ਼ਦੂਰ ਯੂਨੀਅਨ ਮਾਝਾ ਦੇ ਗੁਰਮੁਖ ਸਿੰਘ ਬਾਜਵਾ, ਭਾਰਤੀ ਕਿਸਾਨ ਯੂਨੀਅਨ ਮਾਝਾ ਦੇ ਪ੍ਰਧਾਨ ਬਾਬਾ ਕੰਵਲਜੀਤ ਸਿੰਘ, ਕੰਢੀ ਏਰੀਆ ਸੰਘਰਸ਼ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਵੀ ਮੀਟਿੰਗ ਵਿਚ ਸ਼ਾਮਲ ਹੋਣਗੇ।