
ਟਰੱਕ ਚਾਲਕ ਨੇ ਐਕਟਿਵਾ ਸਵਾਰ ਨੂੰ ਕੁਚਲਿਆ
ਅਬੋਹਰ: ਅਬੋਹਰ ਸ਼ਹਿਰ ਦੇ ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਸਥਿਤ ਬਾਹਮਣੀ ਚੁੰਗੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਇਸ ਦੇ ਨਾਲ ਹੀ ਲੋਕਾਂ ਨੇ ਟਰੱਕ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਕੇਜਰੀਵਾਲ ਤੋਂ ਪੁੱਛਗਿੱਛ ਖ਼ਿਲਾਫ਼ ਦਿੱਲੀ 'ਚ 'ਆਪ' ਦਾ ਰੋਸ ਪ੍ਰਦਰਸ਼ਨ, ਪੰਜਾਬ ਦੇ ਮੰਤਰੀਆਂ ਸਣੇ ਕਈ ਆਗੂ ਹਿਰਾਸਤ 'ਚ ਲਏ
ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਚਾਲਕ ਨੇ ਲਾਪਰਵਾਹੀ ਵਰਤਦੇ ਹੋਏ ਐਕਟਿਵਾ ਸਵਾਰ ਵਿਅਕਤੀ ਨੂੰ ਦਰੜ ਦਿੱਤਾ, ਜਿਸ ਕਾਰਨ ਐਕਟਿਵਾ ਸਵਾਰ ਨਰਾਇਣ ਦਾਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਜਲਾਲਾਬਾਦ ਅਤੁਲ ਸੋਨੀ ਅਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ।
ਇਹ ਵੀ ਪੜ੍ਹੋ: 2 ਦਿਨ ਪਹਿਲਾਂ ਸਰਹਿੰਦ ਨਹਿਰ 'ਚ ਡੁੱਬੇ 3 ਨੌਜਵਾਨਾਂ 'ਚੋਂ ਇਕ ਨੌਜਵਾਨ ਦੀ ਮਿਲੀ ਲਾਸ਼ ਬਰਾਮਦ
ਮ੍ਰਿਤਕ ਨਰਾਇਣ ਦਾਸ ਦਹੂਜਾ ਪੁੱਤਰ ਹਰੀ ਚੰਦ ਵਾਸੀ ਬਾਹਮਣੀ ਚੁੰਗੀ ਦਾ ਡੀਏਵੀ ਕਾਲਜ ਰੋਡ ’ਤੇ ਆਟਾ ਚੱਕੀ ਦਾ ਕਾਰੋਬਾਰ ਹੈ। ਉਹ ਆਪਣੇ ਘਰੋਂ ਚਾਹ ਲੈ ਕੇ ਚੱਕੀ ਵੱਲ ਜਾ ਰਿਹਾ ਸੀ। ਜਦੋਂ ਉਹ ਬਾਹਮਣੀ ਚੁੰਗੀ ਨੇੜੇ ਪਹੁੰਚਿਆ ਤਾਂ ਇੱਕ ਟਰੱਕ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।