ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ : ਹਰਭਜਨ ਸਿੰਘ ਈ.ਟੀ.ਓ

By : KOMALJEET

Published : Apr 16, 2023, 4:15 pm IST
Updated : Apr 16, 2023, 4:15 pm IST
SHARE ARTICLE
All Civil works of upcoming International Airport at Halwara likely to be completed by July: Harbhajan Singh ETO
All Civil works of upcoming International Airport at Halwara likely to be completed by July: Harbhajan Singh ETO

ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੀਤਾ ਦੌਰਾ, ਅਧਿਕਾਰੀਆਂ ਨੂੰ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਦਨ ਦੇ ਨਿਰਦੇਸ਼

ਆਮ ਆਦਮੀ ਪਾਰਟੀ ਦੀ ਸਰਕਾਰ ਅਹਿਮ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਚਨਬੱਧ - ਕੈਬਨਿਟ ਮੰਤਰੀ

ਚੰਡੀਗੜ੍ਹ / ਹਲਵਾਰਾ (ਲੁਧਿਆਣਾ) : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਉਸਾਰੀ ਜੁਲਾਈ 2023 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਿਰਮਾਣ ਕਾਰਜਾਂ ਦੇ ਟੈਂਡਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ। 

ਇਸ ਦਾ ਗੱਲ ਦਾ ਪ੍ਰਗਟਾਵਾ ਉਨ੍ਹਾਂ ਹਲਵਾਰਾ ਵਿਖੇ ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਨਿਰੀਖਣ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 46.91 ਕਰੋੜ ਰੁਪਏ ਦੀ ਲਾਗਤ ਵਾਲੇ  ਸਿਵਲ ਕਾਰਜ਼ ਸ਼ੁਰੂ ਹੋ ਚੁੱਕੇ ਹਨ। ਇਨ੍ਹਾਂ ਕੰਮਾਂ ਵਿੱਚ ਅੰਦਰੂਨੀ ਸੜਕਾਂ ਦਾ ਨਿਰਮਾਣ, ਟੈਕਸੀ ਵੇਅ, ਏਪਰਨ, ਅਸਟੇਟ ਪਬਲਿਕ ਹੈਲਥ ਸਰਵਿਸਿਜ਼, ਕੈਂਪਸ ਲਾਈਟਿੰਗ ਅੰਤਰਿਮ ਏਅਰਪੋਰਟ, ਟਰਮੀਨਲ ਬਿਲਡਿੰਗ, ਸਬ ਸਟੇਸ਼ਨ, ਟਾਇਲਟ ਬਲਾਕ, ਪਾਰਕਿੰਗ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ: ਸਾਂਸਦ ਵਿਕਰਮਜੀਤ ਸਿੰਘ ਸਾਹਨੀ ਨੇ ਦੁਬਈ ਵਿਖੇ ਕਿਰਤੀ ਕੈਂਪ 'ਚ ਕੀਤੀ ਸ਼ਿਰਕਤ

ਹਲਵਾਰਾ ਹਵਾਈ ਅੱਡੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਮੁੱਖ ਪ੍ਰਾਜੈਕਟ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਏਅਰਪੋਰਟ ਤੋਂ ਜਲਦ ਤੋਂ ਜਲਦ ਉਡਾਣਾਂ ਸ਼ੁਰੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਖੇਤਰ ਦੇ ਸਰਵਪੱਖੀ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਲੁਧਿਆਣਾ ਅਤੇ ਹੋਰ ਆਸ ਪਾਸ ਦੇ ਜ਼ਿਲ੍ਹਿਆਂ ਦੇ ਉਦਯੋਗ ਲਈ ਵੀ ਬੇਹੱਦ ਲਾਹੇਵੰਦ ਸਿੱਧ ਹੋਵੇਗਾ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ਤੇ ਵੱਡੇ ਹਵਾਈ ਜਹਾਜ਼ ਆਸਾਨੀ ਨਾਲ ਲੈਂਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਪ੍ਰਾਜੈਕਟ ਵਿੱਚ ਡੂੰਘੀ ਦਿਲਚਸਪੀ ਲੈ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ ਵਿੱਚ ਮੁੱਖ ਮੰਤਰੀ ਵਲੋਂ ਖੁਦ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਵੀ ਕੀਤਾ ਸੀ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ ਤਾਂ ਜੋ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ। 

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਅੱਗੇ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਨੇ ਹਾਲ ਹੀ ਵਿੱਚ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਸੰਭਾਵਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ 'ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ' ਰੱਖਣ ਲਈ ਕੇਂਦਰ ਨੂੰ ਬੇਨਤੀ ਕਰਨ ਲਈ ਇੱਕ ਮਤਾ ਪਾਸ ਕੀਤਾ ਹੈ। ਇਸ ਮੌਕੇ ਚੀਫ਼ ਇੰਜਨੀਅਰ ਪੀ.ਡਬਲਯੂ.ਡੀ. ਪਰਮਜਯੋਤੀ ਅਰੋੜਾ, ਲੋਕ ਨਿਰਮਾਣ ਵਿਭਾਗ ਤੋਂ ਹਰਿੰਦਰ ਸਿੰਘ ਢਿੱਲੋਂ, ਐਕਸੀਅਨ ਪ੍ਰਦੀਪ ਕੁਮਾਰ ਵੀ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement