ਖ਼ਬਰਾਂ |

ਤਾਜ਼ਾ |

Lok Sabha Election 2024: ਪੰਜਾਬ 'ਚ ਭਾਜਪਾ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ
Published : Apr 16, 2024, 11:48 am IST
Updated : Apr 16, 2024, 11:53 am IST
SHARE ARTICLE
File Photo
File Photo

ਪਰਮਪਾਲ ਕੌਰ ਮਲੂਕ ਨੂੰ ਬਠਿੰਡਾ ਤੋਂ ਮਿਲੀ ਟਿਕਟ 

Lok Sabha Election 2024: ਚੰਡੀਗੜ੍ਹ - ਭਾਜਪਾ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਾਰ ਭਾਜਪਾ ਨੇ ਅਪਣੇ 3 ਉਮੀਦਵਾਰ ਐਲਾਨੇ ਹਨ।  ਇਸ ਵਿਚ ਬਠਿੰਡਾ ਤੋਂ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਮਲੂਕਾ, ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ (ਸੋਮ ਪ੍ਰਕਾਸ਼ ਦੇ ਪਤਨੀ) ਅਤੇ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। 

file photo

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 30 ਮਾਰਚ ਨੂੰ ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਵਿਚ ਛੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਦੇ ਨਾਂ ਸ਼ਾਮਲ ਹਨ। ਇਸ ਵਾਰ ਭਾਜਪਾ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਕੱਟ ਦਿੱਤੀ ਸੀ ਤੇ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰਹਾਜ਼ਰੀ ਨੂੰ ਲੈ ਕੇ ਉਨ੍ਹਾਂ 'ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ। 

 

SHARE ARTICLE

ਏਜੰਸੀ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement