Punjab News: ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ਦੇ ਪਿਤਾ ਦੀ ਮੌਤ, ਪ੍ਰਸ਼ਾਸਨ 'ਤੇ ਲਗਾਏ ਵੱਡੇ ਇਲਜ਼ਾਮ  
Published : Apr 16, 2024, 2:32 pm IST
Updated : Apr 16, 2024, 2:32 pm IST
SHARE ARTICLE
Sacked inspector Navdeep Singh's father's death
Sacked inspector Navdeep Singh's father's death

ਨਵਦੀਪ ਸਿੰਘ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਬਿਨਾਂ ਜਾਂਚ ਕੀਤੇ ਉਨ੍ਹਾਂ ਦੇ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਹਨ

Punjab News: ਚੰਡੀਗੜ੍ਹ - ਪੰਜਾਬ ਦੇ ਦੋਆਬਾ ਖੇਤਰ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਕੇਸ ਵਿਚ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ਦੇ ਪਿਤਾ ਦੀ ਅੱਜ  ਸਵੇਰੇ ਮੌਤ ਹੋ ਗਈ। ਪਿਤਾ ਦੀ ਮੌਤ ਤੋਂ ਬਾਅਦ ਹੁਣ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਇੰਟਪੈਕਟਰ ਖਿਲਾਫ਼ ਕੀਤੀ ਗਈ ਕਾਰਵਾਈ ਕਾਰਨ ਉਸ ਦਾ ਪਿਤਾ ਡਿਪਰੈਸ਼ਨ ਵਿਚ ਸੀ, ਜਿਸ ਕਾਰਨ ਅੱਜ ਉਸ ਦੀ ਮੌਤ ਹੋ ਗਈ। 

ਨਵਦੀਪ ਸਿੰਘ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਬਿਨਾਂ ਜਾਂਚ ਕੀਤੇ ਉਨ੍ਹਾਂ ਦੇ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਹਨ। ਉਨ੍ਹਾਂ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਬਾਅਦ ਹੀ ਉਹ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਕਰਨਗੇ। ਦੱਸ ਦਈਏ ਕਿ ਪਿਛਲੇ ਸਾਲ ਅਗਸਤ ਮਹੀਨੇ ਕਪੂਰਥਲਾ ਦੇ ਗੋਇੰਦਵਾਲ ਪੁਲ ਤੋਂ ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਵੱਲੋਂ ਦਰਿਆ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਘਟਨਾ ਵਾਪਰੀ ਸੀ।

ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਤੋਂ ਬਾਅਦ ਇੰਸਪੈਕਟਰ ਨਵਦੀਪ ਸਿੰਘ, ਏ.ਐੱਸ.ਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਵਿਭਾਗ ਨੇ ਇੰਸਪੈਕਟਰ ਨਵਦੀਪ ਸਿੰਘ ਨੂੰ ਵੀ ਬਰਖ਼ਾਸਤ ਕਰ ਦਿੱਤਾ ਸੀ। ਨਵਦੀਪ ਸਿੰਘ ਨੇ ਢਿੱਲੋਂ ਬ੍ਰਦਰਜ਼ ਮਾਮਲੇ 'ਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਬੇਬੁਨਿਆਦ ਦੱਸਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਾਲੀ ਪੁਲਿਸ ਸੁਰੱਖਿਅਤ ਨਹੀਂ ਹੈ। ਤਾਂ ਕੀ ਆਮ ਲੋਕ ਸੁਰੱਖਿਅਤ ਹੋਣਗੇ?  

ਉਨ੍ਹਾਂ ਦੱਸਿਆ ਕਿ ਢਿੱਲੋਂ ਬ੍ਰਦਰਜ਼ ਮਾਮਲੇ ਵਿਚ ਥਾਣਾ ਤਲਵੰਡੀ ਦੇ ਤਤਕਾਲੀ ਐੱਸਐੱਚਓ ਚੌਧਰੀ ਜਸਪਾਲ ਸਿੰਘ ਅਤੇ ਜਾਂਚ ਅਧਿਕਾਰੀ ਨੇ ਬਿਨਾਂ ਜਾਂਚ ਕੀਤੇ ਕੇਸ ਦਰਜ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਨੇ ਢਿੱਲੋਂ ਬ੍ਰਦਰਜ਼ ਦੇ ਪਰਿਵਾਰਕ ਮੈਂਬਰਾਂ ਦੇ ਦਬਾਅ ਹੇਠ ਆ ਕੇ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖ਼ੁਦ ਨੂੰ ਇਨਸਾਫ਼ ਦਿਵਾਉਣ ਲਈ ਕਈ ਵਾਰ ਡੀਜੀਪੀ ਪੰਜਾਬ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦੇ ਚੁੱਕੇ ਹਨ। ਪਰ 8 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਉਸ ਨੂੰ ਕੋਈ ਇਨਸਾਫ਼ ਨਹੀਂ ਮਿਲਿਆ।

ਉਹਨਾਂ ਨੇ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਉਸ ਵਿਰੁੱਧ ਕੀਤੀ ਗਈ ਬਰਖ਼ਾਸਤਗੀ ਦੀ ਕਾਰਵਾਈ ਕਾਰਨ ਉਸ ਦਾ ਪਿਤਾ ਡਿਪਰੈਸ਼ਨ ਵਿਚ ਸੀ ਅਤੇ ਇਸੇ ਡਿਪਰੈਸ਼ਨ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਨਵਦੀਪ ਸਿੰਘ ਨੇ ਆਪਣੇ ਪਿਤਾ ਦੀ ਮੌਤ ਲਈ ਬਿਨਾਂ ਜਾਂਚ ਤੋਂ ਕਾਰਵਾਈ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵਿਚ ਆਪਣੀ 23 ਸਾਲਾਂ ਦੀ ਸੇਵਾ ਦੌਰਾਨ ਉਨ੍ਹਾਂ ਨੇ ਕਈ ਅਪਰਾਧਿਕ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਕਈ ਸਨਮਾਨਾਂ ਦੇ ਮੈਡਲ ਪ੍ਰਾਪਤ ਕੀਤੇ ਹਨ।

ਪਰ ਢਿੱਲੋਂ ਬ੍ਰਦਰਜ਼ ਕੇਸ ਵਿਚ ਕੁਝ ਪੁਲਿਸ ਅਧਿਕਾਰੀਆਂ ਨੇ ਰੰਜਿਸ਼ ਕਾਰਨ ਬਿਨਾਂ ਜਾਂਚ ਕੀਤੇ ਹੀ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਕੇਸ ਦਰਜ ਕੀਤੇ ਗਏ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਜਦਕਿ ਸਿਰਫ਼ ਉਨ੍ਹਾਂ ਨੂੰ ਹੀ ਬਰਖ਼ਾਸਤ ਕੀਤਾ ਗਿਆ ਸੀ। ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ਨੇ ਇਹ ਵੀ ਕਿਹਾ ਕਿ ਮੰਗਲਵਾਰ ਦੁਪਹਿਰ ਨੂੰ ਉਹ ਅਤੇ ਉਸਦੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦੇਣਗੇ। ਅਤੇ ਜਦੋਂ ਤੱਕ ਉਸ ਦੇ ਕੇਸ ਨਾਲ ਸਬੰਧਤ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।  

SHARE ARTICLE

ਏਜੰਸੀ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement