Punjab News : ਰਾਜਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਟੇਕਿਆ ਮੱਥਾ
Published : Apr 16, 2024, 4:14 pm IST
Updated : Apr 16, 2024, 4:14 pm IST
SHARE ARTICLE
Raja Warring
Raja Warring

ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Punjab News : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਅਤੇ ਸਮੁੱਚੇ ਦੇਸ਼ ਦੀ ਖੁਸ਼ਹਾਲੀ ਅਤੇ ਤੰਦਰੁਸਤੀ ਦੀ ਅਰਦਾਸ ਕਰਨ ਲਈ ਮਾਂ ਚਿੰਤਪੁਰਨੀ ਮੰਦਿਰ ਵਿਖੇ ਨਤਮਸਤਕ ਹੋਏ।

ਅਧਿਆਤਮਿਕ ਮਾਹੌਲ ਵਿੱਚ ਲੀਨ ਹੋਏ ਰਾਜਾ ਵੜਿੰਗ ਨੇ ਅਦਭੁਤ ਸ਼ਾਂਤੀ ਭਾਵ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅਜਿਹੇ ਧਾਰਮਿਕ ਦੌਰੇ ਮਨ ਨੂੰ ਸ਼ੁੱਧ ਤੇ ਆਤਮਾ ਨੂੰ ਸ਼ਾਤੀ ਪ੍ਰਦਾਨ ਕਰਦੇ ਹਨ। ਅਜਿਹੇ ਅਧਿਆਤਮਿਕ ਯਤਨ ਨਾ ਸਿਰਫ਼ ਵਿਅਕਤੀਗਤ ਵਿਕਾਸ ਨੂੰ ਉਤਸ਼ਾਹਿਤ ਕਰਦੇ ਹਨ ਬਲਕਿ ਭਾਈਚਾਰਿਆਂ ਵਿੱਚ ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਵੀ ਪ੍ਰੇਰਿਤ ਕਰਦੇ ਹਨ।”

ਅਪਣੀ ਫੇਰੀ ਦੌਰਾਨ ਰਾਜਾ ਵੜਿੰਗ ਨੇ ਤਰੱਕੀ, ਸਦਭਾਵਨਾ ਅਤੇ ਖੁਸ਼ਹਾਲੀ ਵਾਲੇ ਰਾਜ ਦੀ ਕਲਪਨਾ ਕਰਦੇ ਹੋਏ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਦਿਲੋਂ ਅਰਦਾਸ ਕੀਤੀ। ਉਨ੍ਹਾਂ ਨੇ ਸਮਾਜਿਕ ਨਿਆਂ ਅਤੇ ਸ਼ਮੂਲੀਅਤ ਦੇ ਸਿਧਾਂਤਾਂ ਤੋਂ ਸੇਧ ਲੈਂਦਿਆਂ ਪੰਜਾਬ ਦੇ ਲੋਕਾਂ ਦੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਆਪਣੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ।

ਅਰਦਾਸ ਦੌਰਾਨ ਰਾਜਾ ਵੜਿੰਗ ਨੇ ਮਾਂ ਚਿੰਤਪੁਰਨੀ ਦੇ ਚਰਨਾਂ ਵਿੱਚ ਬੇਨਤੀ ਕਰਦੇ ਹੋਏ ਅਰਦਾਸ ਕੀਤੀ ਕਿ ਮਾਂ ਸਾਰੇ ਵਿਅਕਤੀਆਂ ਦੇ ਬੋਝ ਅਤੇ ਚਿੰਤਾਵਾਂ ਨੂੰ ਦੂਰ ਕਰਨ ਤੇ ਦੁੱਖਾਂ ਦਾ ਅੰਤ ਕਰਦੇ ਹੋਏ ਇੱਕ ਖੁਸ਼ਹਾਲ ਦੌਰ ਦੀ ਸਿਰਜਨਾ ਕਰਨ।
 
ਇਸ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਸਮੂਹਿਕ ਭਲਾਈ ਅਤੇ ਸਮਾਜਿਕ ਸਦਭਾਵਨਾ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸਮੁੱਚੇ ਦੇਸ਼ ਅਤੇ ਪੰਜਾਬ ਲਈ ਸਦਭਾਵਨਾ ਤੇ ਖੁਸ਼ਹਾਲ ਮਹੌਲ ਦੀ ਅਰਦਾਸ ਕੀਤੀ। ਉਨ੍ਹਾਂ ਨੇ ਮਾਂ ਚਿੰਤਪੁਰਨੀ ਦੀ ਕਿਰਪਾ ਨਾਲ ਸਮੁੱਚੇ ਦੇਸ਼ ਦੇ ਲੋਕਾਂ ਨੂੰ ਖੁਸ਼ਹਾਲੀ, ਏਕਤਾ ਅਤੇ ਤਰੱਕੀ ਵੱਲ ਸੇਧ ਦੇਣ ਦੇ ਨਾਲ-ਨਾਲ ਨਸ਼ਿਆਂ, ਹਿੰਸਾ ਅਤੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤ ਪੰਜਾਬ ਸਿਰਜਣ ਲਈ ਵੀ ਅਰਦਾਸ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement