Lok Sabha Elections: ਭਾਜਪਾ ਵਲੋਂ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ’ਤੇ ਵਿਜੇ ਸਾਂਪਲਾ ਦਾ ਛਲਕਿਆ ਦਰਦ
Published : Apr 16, 2024, 3:33 pm IST
Updated : Apr 16, 2024, 3:35 pm IST
SHARE ARTICLE
Vijay Sampla
Vijay Sampla

ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿਤੀ ਹੈ।

Lok Sabha Elections: : ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਅੱਜ ਪੰਜਾਬ ਦੀਆਂ 3 ਹੋਰ ਸੀਟਾਂ ਉਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਭਾਜਪਾ ਨੇ ਹੁਸ਼ਿਆਰਪੁਰ ਤੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿਤੀ ਹੈ। ਇਸ ਵਿਚਾਲੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਟਵੀਟ ਕੀਤਾ ਹੈ।

ਉਨ੍ਹਾਂ ਲਿਖਿਆ, “ਇਕ ਰਸਤਾ ਬੰਦ ਹੁੰਦਾ ਹੈ ਤਾਂ ਰੱਬ ਕਈ ਰਸਤੇ ਹੋਰ ਖੋਲ੍ਹ ਦਿੰਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਕੋਈ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਾਥ ਦੇਣ ਵਾਲੇ ਸਾਥੀਆਂ ਦਾ ਧੰਨਵਾਦ”

ਜ਼ਿਕਰਯੋਗ ਹੈ ਕਿ 2014 ਅਤੇ 2019 ਦੀਆਂ ਚੋਣਾਂ ਵਿਚ ਭਾਜਪਾ ਨੇ ਇਹ ਸੀਟ ਜਿੱਤੀ ਸੀ। ਪਾਰਟੀ ਦੇ ਵਿਜੇ ਸਾਂਪਲਾ ਨੇ 2014 ਵਿਚ ਜਿੱਤ ਹਾਸਲ ਕੀਤੀ ਸੀ ਜਦਕਿ ਸੋਮ ਪ੍ਰਕਾਸ਼ ਨੇ 2019 ਵਿਚ ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ ਸੀ। ਇਸ ਵਾਰ ਵਿਜੇ ਸਾਂਪਲਾ ਨੂੰ ਹੁਸ਼ਿਆਰਪੁਰ ਤੋਂ ਟਿਕਟ ਦਾ ਦਾਅਵੇਦਾਰ ਮੰਨਿਆ ਜਾ ਰਿਹਾ ਸੀ ਪਰ ਭਾਜਪਾ ਨੇ ਅਨੀਤਾ ਸੋਮ ਪ੍ਰਕਾਸ਼ ਨੂੰ ਉਮੀਦਵਾਰ ਐਲਾਨ ਦਿਤਾ ਹੈ।

(For more Punjabi news apart from Vijay Sampla tweet after punjab bjp candidate list, stay tuned to Rozana Spokesman)

 

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement