ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.
Published : Apr 16, 2025, 8:15 pm IST
Updated : Apr 16, 2025, 8:15 pm IST
SHARE ARTICLE
PSPCL completes preparations for paddy season: Harbhajan Singh E. T. O.
PSPCL completes preparations for paddy season: Harbhajan Singh E. T. O.

ਗਰਮੀਆਂ ਦੇ ਮੌਸਮ ਵਿਚ ਘਰੇਲੂ ਖਪਤਕਾਰਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ

ਚੰਡੀਗੜ੍ਹ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ।

ਇਹ ਜਾਣਕਾਰੀ ਅੱਜ ਇੱਥੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਸ੍ਰੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ।

 ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲਗਭਗ 17 ਹਜ਼ਾਰ ਮੈਗਾਵਾਟ ਬਿਜਲੀ ਦੀ ਜ਼ਰੂਰਤ ਪਵੇਗੀ ਜਿਸ ਲਈ ਪੀ.ਐਸ.ਪੀ.ਸੀ.ਐਲ ਵਲੋਂ ਅਗਾਊਂ ਪ੍ਰਬੰਧ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗਰਮੀ ਦੇ ਮੌਸਮ ਦੌਰਾਨ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।

ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜਿਵੇਂ ਬੀਤੇ ਤਿੰਨ ਸਾਲਾਂ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਮੁੱਹਈਆ ਕਰਵਾਈ ਹੈ ਉਸੇ ਤਰ੍ਹਾਂ ਇਸ ਵਰ੍ਹੇ ਵੀ ਸਪਲਾਈ ਮੁੱਹਈਆ ਕਰਵਾਈ ਜਾਵੇਗੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਠਿੰਡਾ ਥਰਮਲ ਪਲਾਂਟ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ ( ਜਿਸਦਾ ਪਹਿਲਾਂ ਨਾਮ ਜੀ.ਵੀ.ਕੇ.ਥਰਮਲ ਪਲਾਂਟ ਸੀ) ਦਾ ਸਰਵੇ ਕਰਵਾਇਆ ਜਾਵੇ,ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਕੋਲ ਪਈ ਸਰਪਲੱਸ ਜ਼ਮੀਨ ਉਤੇ ਸੋਲਰ ਪਾਵਰ ਪਲਾਂਟ ਲਗਾਉਣ ਲਈ ਸੰਭਾਵਨਾਵਾਂ ਤਲਾਸ਼ਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਕਿਸੇ ਵੀ ਟਰਾਂਸਫਾਰਮਰ ਨੂੰ ਉਵਰਲੋਡ ਨਾ ਰਹਿਣ ਦਿੱਤਾ ਜਾਵੇ।

ਸਰਦਾਰ ਹਰਭਜਨ ਸਿੰਘ ਈ ਟੀ ਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਅਗਲੇ 10 ਸਾਲਾਂ ਵਿਚ ਪੈਦਾ ਹੋਣ ਵਾਲੀ ਬਿਜਲੀ ਦੀ ਮੰਗ ਦੀ ਪੂਰਤੀ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣ ਤੋਂ ਜ਼ੋ ਉਸ ਮੰਗ ਅਨੁਸਾਰ ਸਮਾਂ ਰਹਿੰਦਿਆਂ ਪ੍ਰਬੰਧ ਕਰ ਲਏ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ.ਦੇ ਕਰਮਚਾਰੀਆਂ ਦੀ ਬਦਲੀਆਂ ਸਬੰਧੀ ਵੀ ਪਾਲਿਸੀ ਤਿਆਰ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement