ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ
Published : Apr 16, 2025, 7:29 pm IST
Updated : Apr 16, 2025, 7:29 pm IST
SHARE ARTICLE
Punjab Police arrests drug smuggler linked to Pakistan-based smuggling operation
Punjab Police arrests drug smuggler linked to Pakistan-based smuggling operation

3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ: ਸੂਬੇ ਵਿੱਚੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਜੋਬਨਜੀਤ ਉਰਫ਼ ਜੋਬਨ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਖੁਫੀਆ ਆਪਰੇਸ਼ਨ ਸ਼ੁਰੂ ਕੀਤਾ ਅਤੇ ਦੋਸ਼ੀ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ।
ਇਸ ਸਬੰਧੀ ਐਫਆਈਆਰ ਨੰਬਰ 99 ਮਿਤੀ 15.04.2025 ਨੂੰ ਪੁਲਿਸ ਸਟੇਸ਼ਨ ਏਐਨਟੀਐਫ, ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 23 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement