
ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਅੱਜ ਸੂਬੇ ਭਰ 'ਚ ਕੈਬਨਿਟ ਮੰਤਰੀਆਂ ਦੀ ਕੋਠੀਆਂ ਬਾਹਰ ਅਪਣੀ...
ਦੀਨਾਨਗਰ 16 ਮਈ, (ਦੀਪਕ ਕੁਮਾਰ) ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਲੋਂ ਅੱਜ ਸੂਬੇ ਭਰ 'ਚ ਕੈਬਨਿਟ ਮੰਤਰੀਆਂ ਦੀ ਕੋਠੀਆਂ ਬਾਹਰ ਅਪਣੀ ਹੱਕੀ ਮੰਗਾ ਲਈ ਧਰਨੇ ਲਗਾਏ ਜਾ ਰਹੇ ਨੇ ਜਿਸ ਦੇ ਤਹਿਤ ਤੀਸਰੇ ਦਿਨ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਦੀ ਕੋਠੀ ਦੇ ਬਾਹਰ ਧਰਨਾ ਲਗਾਇਆ ਗਿਆ। ਦੀਨਾਨਗਰ ਧਰਨੇ 'ਚ ਪੰਜਾਬ ਆਂਗਨਵਾੜੀ ਮੁਲਾਜ਼ਮ ਯੁਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵੀ ਸ਼ਾਮਿਲ ਹੋਈ।
Anganwadi workers protest
ਵਰਕਰਾਂ ਵਲੋਂ ਅੱਜ ਤੀਸਰੇ ਦਿਨ ਵੀ ਸਰਕਾਰ ਅਤੇ ਕੈਬਨਿਟ ਮੰਤਰੀ ਨੂੰ ਅਪਣੇ ਖੂਨ ਨਾਲ ਭਿੱਜਿਆ ਮੰਗ ਪੱਤਰ ਲਿਖਿਆ ਅਤੇ ਉਥੇ ਹੀ 500 ਦੇ ਕਰੀਬ ਆਂਗਣਵਾੜੀ ਵਰਕਰਾਂ ਵਲੋਂ ਅਪਣਾ ਅਪਣਾ ਖੂਨ ਬੋਤਲ 'ਚ ਪਾ ਕੇ ਸਰਕਾਰ ਨੂੰ ਸੌਂਪਿਆ ਜਾਵੇਗਾ। ਆਂਗਣਵਾੜੀ ਵਰਕਰਾਂ ਵਲੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀਆਂ ਦੇ ਵਿਰੁਧ ਖਾਲੀ ਥਾਲੀਆਂ ਖੜਕਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Anganwadi workers protest
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਨਵਾੜੀ ਵਰਕਰਾਂ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਸਿਆ ਕਿ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਅਪਣੀਆਂ ਹੱਕੀ ਮੰਗਾ ਦੇ ਲਈ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਉਹਨਾਂ ਦੀ ਇਕ ਵੀ ਨਹੀਂ ਸੁਣ ਰਹੀ।
Anganwadi workers protest
ਦਸ ਦਈਏ ਕਿ ਆਂਗਨਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਕਾਫੀ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁਧ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਪਰ ਸਰਕਾਰ ਭਰੋਸੇ ਤੋਂ ਇਲਾਵਾ ਕੁਝ ਵੀ ਦੇਣ ਲਈ ਤਿਆਰ ਨਹੀਂ ਹੈ।