
ਕਿਹਾ - ਜੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਸਫ਼ਾਇਆ ਹੋ ਗਿਆ ਤਾਂ ਮੈਂ ਅਸਤੀਫਾ ਦੇ ਦੇਵਾਂਗਾ
ਪਟਿਆਲਾ/ਖਰੜ : ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਚੰਡੀਗੜ੍ਹ ਤੋਂ ਟਿਕਟ ਨਾ ਦਿੱਤੇ ਜਾਣ ਦੇ ਸਬੰਧ ਵਿੱਚ ਆਪਣੀ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਹੋਣ ਤੋਂ ਇਨਕਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਨੂੰ ਅੰਮ੍ਰਿਤਸਰ ਅਤੇ ਬਠਿੰਡਾ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਸ ਨੇ ਇਸ ਤੋਂ ਨਾ ਕਰ ਦਿੱਤੀ ਸੀ।
Congress election rally at Patiala and Kharar
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਟਿਕਟਾਂ ਦੀ ਵੰਡ ਦਾ ਕੰਮ ਕਾਂਗਰਸ ਹਾਈ ਕਮਾਨ ਵੱਲੋਂ ਦਿੱਲੀ ਵਿਖੇ ਕੀਤਾ ਗਿਆ ਅਤੇ ਹਾਈ ਕਮਾਨ ਨੇ ਚੰਡੀਗੜ• ਤੋਂ ਚੋਣ ਲੜਣ ਸਬੰਧੀ ਟਿਕਟ ਬਾਰੇ ਨਵਜੋਤ ਕੌਰ ਦੀ ਅਰਜ਼ੀ ਨੂੰ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਹੇਠ ਨਹੀਂ ਹੈ ਅਤੇ ਉਨ੍ਹਾਂ ਦੀ ਚੰਡੀਗੜ੍ਹ ਤੋਂ ਉਮੀਦਵਾਰ ਦੀ ਚੋਣ ਵਿਚ ਕੋਈ ਭੂਮਿਕਾ ਨਹੀਂ ਹੈ।
Congress election rally at Patiala and Kharar
ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ ਦੌਰਾਨ ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਨੂੰ ਪਾਰਟੀ ਉਮੀਦਵਾਰ ਦੀ ਚੋਣ ਕਰਨ ਲਈ ਕਿਹਾ ਜਾਂਦਾ ਤਾਂ ਉਹ ਹਾਈਕਮਾਂਡ ਕੋਲ ਪਵਨ ਬਾਂਸਲ ਨੂੰ ਵਧੀਆ ਉਮੀਦਵਾਰ ਦੱਸਦੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿੱਚੋਂ ਕਾਂਗਰਸ ਦਾ ਸਫਾਇਆ ਹੋ ਜਾਂਦਾ ਹੈ ਤਾਂ ਉਹ ਇਸ ਦੀ ਜ਼ਿੰਮੇਵਾਰੀ ਲੈਣਗੇ ਅਤੇ ਅਸਤੀਫਾ ਦੇ ਦੇਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਵਿੱਚ ਕਾਰਗੁਜ਼ਾਰੀ ਲਈ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਜ਼ਿੰਮੇਵਾਰ ਬਣਾਇਆ ਗਿਆ ਹੈ ਅਤੇ ਉਹ ਵੀ ਉਨ੍ਹਾਂ ਨਾਲ ਆਪਣੀ ਜ਼ਿੰਮੇਵਾਰੀ ਸਾਂਝੀ ਕਰਨਗੇ।
Congress election rally at Patiala and Kharar
ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਕਾਂਗਰਸੀ ਉਮੀਦਵਾਰਾਂ ਦੀ ਜਿੱਤ/ਹਾਰ ਦੇ ਲਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਜਵਾਬਦੇਹ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਵੀ ਸੂਬੇ ਵਿੱਚ ਇਹੋ ਜ਼ਿੰਮੇਵਾਰੀ ਲੈਣ ਨੂੰ ਤਿਆਰ ਹਨ ਪਰ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਵਿਚੋਂ ਪਾਰਟੀ ਪੂਰੀ ਤਰ੍ਹਾਂ ਹੂੰਝਾ ਫੇਰੂ ਜਿੱਤ ਹਾਸਲ ਕਰੇਗੀ।
Congress election rally at Patiala and Kharar
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੋਰਾਂ ਵਾਂਗ ਉਹ ਵੀ ਪਾਰਟੀ ਦੀ ਕਾਰਗੁਜ਼ਾਰੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ, ''ਜੇ ਇਨ੍ਹਾਂ ਚੋਣਾਂ ਵਿਚ ਪੰਜਾਬ 'ਚੋਂ ਕਾਂਗਰਸ ਦਾ ਸਫਾਇਆ ਹੋ ਜਾਂਦਾ ਹੈ ਤਾਂ ਤੁਸੀਂ ਕੀ ਸੋਚਦੇ ਹੋ ਕਿ ਮੈਂ ਕੀ ਕਰਾਂਗਾ? ਸਪੱਸ਼ਟ ਤੌਰ 'ਤੇ ਮੈਂ ਆਪਣੀ ਜ਼ਿੰਮੇਵਾਰੀ ਨੂੰ ਪ੍ਰਵਾਨ ਕਰਾਂਗਾ ਅਤੇ ਅਸਤੀਫਾ ਦੇ ਦੇਵਾਂਗਾ।''