ਬਾਦਲ ਪਰਵਾਰ ਜਿੱਥੇ ਵੀ ਜਾਵੇਗਾ, ਉਥੇ ਹੀ ਦਿਖਾਵਾਂਗੇ ਕਾਲੀਆਂ ਝੰਡੀਆਂ: ਧਿਆਨ ਸਿੰਘ ਮੰਡ
Published : May 16, 2019, 1:03 pm IST
Updated : May 16, 2019, 1:03 pm IST
SHARE ARTICLE
Dhiyan Singh Mand
Dhiyan Singh Mand

ਜਿੱਥੇ ਵੋਟਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਤੇਜੀ ਆਈ ਹੋਈ ਹੈ। ਉਸੇ ਤਰ੍ਹਾਂ...

ਫਿਰੋਜ਼ਪੁਰ : ਜਿੱਥੇ ਵੋਟਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਤੇਜੀ ਆਈ ਹੋਈ ਹੈ। ਉਸੇ ਤਰ੍ਹਾਂ ਹੁਣ ਤੱਕ ਲੋਕ ਵੀ ਉਡੀਕ ਕਰੇ ਹਨ ਕਿ ਕਦੋਂ ਬੇਅਦਬੀ ਦੇ ਦੋਸ਼ੀਆਂ ਨੂੰ ਅਏੱਗ ਕਿਵੇਂ ਹੋਣਗੇ। ਜਦੋਂ ਤੱਕ ਪੰਜਾਬ ਵਿਚ ਲੋਕ ਸਭਾ ਚੋਣਾਂ ਸੰਬੰਧੀ ਸਰਗਰਮਾਂ ਚੱਲ ਰਹੀਆਂ ਹਨ, ਉਦੋਂ ਤੱਕ ਬੇਅਦਬੀ ਨੂੰ ਲੈ ਕੇ ਬਾਦਲ ਪਰਵਾਰ ਅਤੇ ਸ਼੍ਰੋਮਣਈ ਅਕਾਲੀ ਦਲ ਦਾ ਵਿਰੋਧ ਜਾਰੀ ਰਹੇਗਾ।

Sukhbir Badal - Parkash Singh BadalSukhbir Badal - Parkash Singh Badal

ਇਸੇ ਤਰ੍ਹਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਅਤੇ ਬਿਕਰਮ ਸਿੰਘ ਮਜੀਠੀਆ ਜਿੱਥੇ-ਜਿੱਥੇ ਜਾਣਗੇ, ਉਥੇ-ਉਥੇ ਸਿੱਖ ਸੰਗਤਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਣਗੀਆਂ ਅਤੇ ਉਨ੍ਹਾਂ ਦਾ ਖੁੱਲ੍ਹ ਕੇ ਵਿਰੋਧ ਕਰਨਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ।

Protest against Sukhbir BadalProtest against Sukhbir Badal

ਉਨ੍ਹਾਂ ਕਾਲੀਆਂ ਢੰਡੀਆਂ ਚੁੱਕ ਕੇ ਰੋਸ ਮਾਰਚ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲਿਆਂ, ਬਹਿਬਲ ਕਲਾਂ ਵਿਚ ਸਿੱਖ ਸੰਗਤਾਂ ਉਤੇ ਗੋਲੀ ਚਲਾਉਣ, ਦੋ ਸਿੰਘਾਂ ਨੂੰ ਸ਼ਹੀਦ ਕਰਨ ਅਤੇ ਇਸ ਸਾਜ਼ਿਸ਼ ਨੂੰ ਸਫ਼ਲ ਬਣਾਉਣ ਵਾਲੇ ਲੋਕਾਂ ਦੇ ਅਸਲੀ ਚਿਹਰਿਆਂ ਨੂੰ ਨੰਗਾ ਕਰ ਚੁੱਕੀ ਹੈ ਅਤੇ ਸਿੱਟ ਨੇ ਵੀ ਅਜਿਹੇ ਲੋਕਾਂ ਨੂੰ ਬੇਨਕਾਬ ਕਰ ਦਿੱਤਾ ਹੈ। ਭਾਈ ਮੰਡ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕੀਤੀ ਅਤੇ ਕਰਵਾਈ ਹੈ, ਉਨ੍ਹਾਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰੇਗੀ। ਸਿੱਖ ਸੰਗਤਾਂ ਵੱਲੋਂ ਫ਼ਿਰੋਜ਼ਪੁਰ ਚ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਕਾਲੀਆਂ ਢੰਡੀਆਂ ਦਿਖਾਈਆਂ ਗਈਆਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement