ਫ਼ਰੀਦਕੋਟ 'ਚ 6 ਹੋਰ ਨਵੇਂ ਕੇਸਾਂ ਦੀ ਪੁਸ਼ਟੀ
Published : May 16, 2020, 3:11 am IST
Updated : May 16, 2020, 3:11 am IST
SHARE ARTICLE
File Photo
File Photo

ਫ਼ਰੀਦਕੋਟ 'ਚ ਕੋਰੋਨਾ ਵਾਇਰਸ ਦੇ 6 ਨਵੇਂ ਹੋਰ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਲ ਗਿਣਤੀ 52 ਤਕ ਪਹੁੰਚ ਗਈ ਹੈ।

ਫ਼ਰੀਦਕੋਟ, 15 ਮਈ (ਪਪ) : ਫ਼ਰੀਦਕੋਟ 'ਚ ਕੋਰੋਨਾ ਵਾਇਰਸ ਦੇ 6 ਨਵੇਂ ਹੋਰ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਲ ਗਿਣਤੀ 52 ਤਕ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦਸਿਆ ਕਿ ਹੁਣ ਤਕ ਲਏ ਗਏ ਕੁਲ 3236 ਸੈਂਪਲਾਂ 'ਚੋਂ 122 ਰੀਪੋਰਟਾਂ ਪੈਂਡਿੰਗ ਹਨ। ਕਲ ਮਿਲੀਆਂ ਰੀਪੋਰਟਾਂ ਅਨੁਸਾਰ 6 ਲੋਕਾਂ ਦੇ ਸੈਂਪਲ ਪਾਜ਼ੇਟਿਵ ਆਏ ਹਨ। ਇਹ ਹਜ਼ੂਰ ਸਾਹਿਬ ਤੋਂ ਆਏ ਸਨ ਇਨ੍ਹਾਂ 'ਚੋਂ 5 ਸੈਂਪਲ ਰਿਪੀਟ ਕੀਤੇ ਗਏ ਸਨ, ਜਿਨ੍ਹਾਂ 'ਚੋਂ 2 ਦੀ ਰੀਪੋਰਟ ਪਾਜ਼ੇਟਿਵ ਆਈ ਹੈ। ਤਿੰਨ ਨੈਗੇਟਿਵ ਅਤੇ 30 ਲੋਕਾਂ ਦੇ ਰੈਂਡਮ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿਚੋਂ 4 ਦੀ ਰੀਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦਸਿਆ ਕਿ ਹੁਣ ਤਕ ਫ਼ਰੀਦਕੋਟ 'ਚ ਕੁਲ 52 ਲੋਕ ਪਾਜ਼ੇਟਿਵ ਆ ਚੁੱਕੇ ਹਨ, ਜਿਨ੍ਹਾਂ 'ਚੋਂ 5 ਠੀਕ ਹੋ ਕੇ ਘਰ ਜਾ ਚੁਕੇ ਹਨ ਅਤੇ ਇਕ ਦਾ ਇਲਾਜ ਲੁਧਿਆਣਾ ਅਤੇ 46 ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਇਲਾਜ ਅਧੀਨ ਹਨ।
 

File photoFile photo

ਫ਼ਾਜ਼ਿਲਕਾ 'ਚ ਤਿੰਨ ਹੋਰ ਮਾਮਲੇ ਆਏ
ਫ਼ਾਜ਼ਿਲਕਾ, 15 ਮਈ (ਪ.ਪ.) : ਬੀਤੀ ਦੇਰ ਰਾਤ ਨੂੰ ਤਿੰਨ ਹੋਰ ਕੋਰੋਨਾ ਕੇਸਾਂ ਦੇ ਸੈਂਪਲਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰਚੰਦ ਸਿੰਘ ਨੇ ਦਿਤੀ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਤਿੰਨ ਹੋਰ ਰਿਪੋਰਟਾਂ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ਅੰਦਰ ਹੁਣ ਤਕ ਕੁਲ 44 ਕੋਰੋਨਾ ਐਕਟਿਵ ਕੇਸ ਹੋ ਗਏ ਹਨ। ਉਨ੍ਹਾਂ ਦਸਿਆ ਕਿ ਬੀਤੀ ਰਾਤ ਪਾਜ਼ੇਟਿਵ ਕੇਸਾਂ ਦੇ ਵਿਚ ਦੋ ਮਰਦ ਅਤੇ ਇਕ ਔਰਤ ਜਿਨ੍ਹਾਂ ਦੀ ਕ੍ਰਮਵਾਰ ਉਮਰ ਕਰੀਬ 41 ਤੇ 55 ਸਾਲ ਹੈ ਅਤੇ ਮਹਿਲਾ ਦੀ ਉਮਰ ਕਰੀਬ 46 ਸਾਲ ਹੈ। ਇਨ੍ਹਾਂ ਪਾਜ਼ੇਟਿਵ ਮਰੀਜ਼ਾਂ ਨੂੰ ਜਲਾਲਾਬਾਦ ਸਿਵਲ ਹਸਪਤਾਲ ਵਿਖੇ ਭੇਜ ਦਿਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸਮਾਜਕ ਦੂਰੀ ਬਣਾਏ ਰੱਖਣ ਦੀ ਅਪੀਲ ਕੀਤੀ।
 

ਸਿਵਲ ਹਸਪਤਾਲ 'ਚ ਲਿਆਂਦੀਆਂ ਦੋ ਲਾਸ਼ਾਂ ਦੀ ਰੀਪੋਰਟ ਕੋਰੋਨਾ ਪਾਜ਼ੇਟਿਵ
ਲੁਧਿਆਣਾ, 15 ਮਈ (ਪ.ਪ.) : ਸਿਵਲ ਹਸਪਤਾਲ ਵਿਚ ਲਿਆਂਦੀਆਂ ਗਈਆਂ ਦੋ ਲਾਸ਼ਾਂ ਵਿਚ ਕੋਰੋਨਾ ਵਾਇਰਸ ਪਾਇਆ ਗਿਆ ਹੈ। ਸਿਵਲ ਹਸਪਤਾਲ ਵਿਚ ਦੋ ਦਿਨ ਪਹਿਲਾਂ ਵੱਖ-ਵੱਖ ਥਾਵਾਂ ਤੋਂ ਦੋ ਅਣਪਛਾਤੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਨ। ਇਸ ਤੋਂ ਬਾਅਦ ਸਿਵਲ ਹਸਪਤਾਲ ਵਲੋਂ ਇਨ੍ਹਾਂ ਲਾਸ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਸਨ। ਸ਼ੁਕਰਵਾਰ ਨੂੰ ਇਨ੍ਹਾਂ ਦੇ ਸੈਂਪਲਾਂ ਦੀ ਰੀਪੋਰਟ ਆਈ ਹੈ। ਦੋਵਾਂ ਦੀ ਰੀਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਲਾਸ਼ਾਂ ਵਿਚ ਵਾਇਰਸ ਸਾਹਮਣੇ ਆਉਣ ਤੋਂ ਬਾਅਦ ਮ੍ਰਿਤਕਾਂ ਦੀ ਜਾਣਕਾਰੀ ਪਤਾ ਕੀਤੀ ਜਾ ਰਹੀ ਹੈ ਕਿ ਉਹ ਕਿਥੋਂ ਦੇ ਰਹਿਣ ਵਾਲੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement