
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ।
ਬਰਨਾਲਾ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ 19 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਹਨਾਂ ਦੇ ਠੀਕ ਹੋਣ ਤੋਂ ਬਾਅਦ ਪੰਜਾਬ ਦਾ ਇਹ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਹੈ।
Photo
ਹੁਣ ਇੱਥੇ ਕੋਰੋਨਾ ਵਾਇਰਸ ਦਾ ਕੋਈ ਐਕਟਿਵ ਮਾਮਲਾ ਨਹੀਂ ਹੈ। ਦੱਸ ਦਈਏ ਕਿ ਬਰਨਾਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੁੱਲ਼ 21 ਮਾਮਲੇ ਸਾਹਮਣੇ ਆਏ ਹਨ। ਇਹਨਾਂ ਵਿਚੋਂ ਇਕ ਕੋਰੋਨਾ ਵਾਇਰਸ ਦਾ ਮਰੀਜ਼ ਜ਼ਿੰਦਗੀ ਦੀ ਜੰਗ ਹਾਰ ਗਿਆ ਸੀ। ਇਕ ਮਰੀਜ਼ ਪਹਿਲਾਂ ਹੀ ਠੀਕ ਹੋ ਕੇ ਘਰ ਪਰਤ ਆਇਆ ਸੀ।
Photo
ਹੁਣ ਬਰਨਾਲ਼ਾ ਵਿਖੇ ਕੋਰੋਨਾ ਵਾਇਰਸ ਲਈ ਬਣਾਏ ਗਏ ਸਪੈਸ਼ਲ ਵਾਰਡ ਵਿਚ 19 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਸੀ। ਇਹਨਾਂ ਵਿਚੋਂ 17 ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸਨ। ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਹਰ ਕਿਸੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
Photo
ਮਈ ਮਹੀਨੇ ਦੀ ਸ਼ੁਰੂਆਤ ਵਿਚ ਕੋਰੋਨਾ ਦੀ ਰਫਤਾਰ 4 ਗੁਣਾ ਵਧ ਗਈ ਸੀ, ਜਿਸ ਨਾਲ ਸਰਕਾਰ ਲਈ ਵੱਡੀ ਸਮੱਸਿਆ ਖੜ੍ਹੀ ਹੋ ਗਈ ਸੀ। ਹੁਣ ਪੰਜਾਬ ਵਿਚ ਰਿਕਵਰੀ ਰੇਟ 'ਚ 4 ਗੁਣਾ ਵਾਧਾ ਦਰਜ ਕੀਤਾ ਗਿਆ ਹੈ। ਕੁਝ ਸਮਾਂ ਪਹਿਲਾਂ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਰਿਕਵਰੀ ਰੇਟ 9 ਫੀਸਦੀ ਸੀ ਜੋ ਕਿ ਵਧ ਕੇ 37 ਫੀਸਦੀ ਤੱਕ ਪਹੁੰਚ ਗਿਆ ਹੈ।
Photo
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ 1932 ਮਰੀਜ਼ਾਂ ਵਿਚੋਂ ਹੁਣ ਤੱਕ 750 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। 15 ਮਈ ਵਾਲੇ ਦਿਨ 508 ਰਿਕਾਰਡ ਮਰੀਜ਼ ਠੀਕ ਹੋਏ ਹਨ, ਇਸ ਨਾਲ ਪੰਜਾਬ ਵਿਚ ਰਿਕਵਰੀ ਰੇਟ ਵਿਚ ਵਾਧਾ ਹੋਇਆ ਹੈ।